ਗੁਰਦੁਆਰਾ ਸਾਹਿਬ ਨੇੜੇ ਸੰਗਤ ਨੂੰ ਪ੍ਰੇਸ਼ਾਨ ਕਰਨ ਵਾਲੇ ਰੈਸਟੋਰੈਂਟ ਖਿਲਾਫ਼ ਹੋਵੇ ਕਾਰਵਾਈ : ਸ਼੍ਰੋਮਣੀ ਕਮੇਟੀ
Tuesday, Feb 08, 2022 - 01:41 PM (IST)
ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਸਥਾਨ ਦੇ ਜੋਧਪੁਰ ਅੰਦਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਜ਼ਦੀਕ ਇਕ ਰੈਸਟੋਰੈਂਟ ਕਾਰਨ ਸੰਗਤ ਨੂੰ ਆਉਂਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਇਸ ਨੂੰ ਬੰਦ ਕਰਵਾਉਣ ਲਈ ਜੋਧਪੁਰ ਦੇ ਜ਼ਿਲ੍ਹਾ ਕੁਲੈਕਟਰ ਨੂੰ ਪੱਤਰ ਲਿਖਿਆ ਹੈ। ਜੋਧਪੁਰ ਦੀ ਸੰਗਤ ਵੱਲੋਂ ਇਹ ਮਾਮਲਾ ਸ਼੍ਰੋਮਣੀ ਕਮੇਟੀ ਕੋਲ ਉਠਾਇਆ ਗਿਆ ਸੀ। ਸੰਗਤ ਨੇ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਲਿਆਂਦਾ ਸੀ ਕਿ ਜੋਧਪੁਰ ਦੇ ਸਿੰਧੀ ਕਾਲੋਨੀ (ਸ਼ਾਸ਼ਤਰੀ ਨਗਰ) ਵਿਚ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਬਣੇ ਇਕ ਰੈਸਟੋਰੈਂਟ ਵੱਲੋਂ ਸੜਕ ਉੱਪਰ ਲੋਕਾਂ ਨੂੰ ਸ਼ਰੇਆਮ ਸ਼ਰਾਬ ਦਿੱਤੀ ਜਾਂਦੀ ਹੈ, ਜਿਸ ਨਾਲ ਗੁਰਦੁਆਰਾ ਸਾਹਿਬ ਆਉਣ ਵਾਲੀਆਂ ਸੰਗਤਾਂ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓ. ਐੱਸ. ਡੀ. ਸਤਬੀਰ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਰਾਜਸਥਾਨ ਦੀਆਂ ਸੰਗਤਾਂ ਨੇ ਸ਼ਿਕਾਇਤ ਭੇਜੀ ਸੀ ਕਿ ਜੋਧਪੁਰ ਅੰਦਰ ਸਿੰਧੀ ਕਾਲੋਨੀ ਸ਼ਾਸਤਰੀ ਨਗਰ ’ਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੋਲ ਇਕ ਰੈਸਟੋਰੈਂਟ ਸੜਕ ਉੱਪਰ ਲੋਕਾਂ ਨੂੰ ਸ਼ਰਾਬ ਮੁਹੱਈਆ ਕਰਵਾਉਂਦਾ ਹੈ। ਇਥੇ ਲੋਕ ਆਪਣੀਆਂ ਕਾਰਾਂ ਵਿਚ ਬੈਠ ਕੇ ਸ਼ਰਾਬ ਪੀਂਦੇ ਹਨ ਅਤੇ ਕਈ ਵਾਰ ਝਗੜੇ ਕਰਕੇ ਮਾਹੌਲ ਖ਼ਰਾਬ ਹੋ ਰਿਹਾ ਹੈ। ਪਾਰਕਿੰਗ ਬਿਨਾ ਇਹ ਰੈਸਟੋਰੈਂਟ ਗੁਰਦੁਆਰਾ ਸਾਹਿਬ ਆਉਣ ਵਾਲੀ ਸੰਗਤ ਲਈ ਮੁਸ਼ਕਲ ਬਣਿਆ ਹੋਇਆ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ
ਉਨ੍ਹਾਂ ਦੱਸਿਆ ਕਿ ਇਸ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਉਨ੍ਹਾਂ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵਲੋਂ ਜੋਧਪੁਰ ਦੇ ਜ਼ਿਲ੍ਹਾ ਕੁਲੈਕਟਰ ਨੂੰ ਕਾਰਵਾਈ ਕਰਨ ਲਈ ਪੱਤਰ ਲਿਖਿਆ ਗਿਆ ਹੈ। ਸਤਬੀਰ ਸਿੰਘ ਨੇ ਕਿਹਾ ਕਿ ਸੰਗਤ ਅਨੁਸਾਰ ਉਨ੍ਹਾਂ ਨੇ ਇਹ ਮਾਮਲਾ ਸਥਾਨਕ ਪੁਲਸ ਦੇ ਧਿਆਨ ਵਿਚ ਲਿਆਂਦਾ ਸੀ ਪਰ ਹੁਣ ਤੱਕ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਰਾਜਸਥਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਦਾ ਤੁਰੰਤ ਹੱਲ ਕੱਢਿਆ ਜਾਵੇ, ਤਾਂ ਜੋ ਸੰਗਤ ਦੀ ਪ੍ਰੇਸ਼ਾਨੀ ਦੂਰ ਹੋ ਸਕੇ।
ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ