ਗੁਰਦੁਆਰਾ ਸਾਹਿਬ ’ਚ ਗ੍ਰੰਥੀ ਸਿੰਘ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Friday, Jul 30, 2021 - 06:14 PM (IST)

ਗੁਰਦੁਆਰਾ ਸਾਹਿਬ ’ਚ ਗ੍ਰੰਥੀ ਸਿੰਘ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬਰਨਾਲਾ (ਵਿਵੇਕ ਸਿੰਧਵਾਨੀ,ਰਵੀ) : ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਗੁਰਦੁਆਰੇ ’ਚ ਹੀ ਗਲ ਵਿਚ ਫਾਹਾ ਲੈ ਕੇ ਆਤਮਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਐੱਸ.ਐੱਚ.ਓ. ਅਮਰੀਕ ਸਿੰਘ ਨੇ ਦੱਸਿਆ ਕਿ ਪਿੰਡ ਨਿਹਾਲੂਵਾਲ ਦੇ ਬੇਗਮਪੁਰਾ ਗੁਰਦੁਆਰੇ ’ਚ ਪਰਮਜੀਤ ਸਿੰਘ ਵਾਸੀ ਜ਼ਿਲ੍ਹਾ ਲੁਧਿਆਣਾ ਗ੍ਰੰਥੀ ਦੇ ਤੌਰ ’ਤੇ ਆਪਣੀਆਂ ਸੇਵਾਵਾਂ ਨਿਭਾਉਂਦਾ ਸੀ।

ਉਨ੍ਹਾਂ ਦੱਸਿਆ ਕਿ ਗ੍ਰੰਥੀ ਸਿੰਘ  ਉਹ ਪਰਮਜੀਤ ਸਿੰਘ ਆਰਥਿਕ ਤੌਰ ’ਤੇ ਕਾਫ਼ੀ ਕਮਜ਼ੋਰ ਸੀ। ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਅੱਜ ਸਵੇਰੇ ਉਸ ਨੇ ਗੁਰਦੁਆਰਾ ਸਾਹਿਬ ’ਚ ਸਥਿਤੀ ਆਪਣੇ ਰਿਹਾਇਸ਼ੀ ਕਮਰੇ ’ਚ ਗਲ ਵਿਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ 174 ਦੀ ਕਾਰਵਾਈ ਅਮਲ ’ਚ ਲਿਆਂਦੀ।


author

Gurminder Singh

Content Editor

Related News