ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ ਵਿਖੇ ਨਤਮਸਤਕ ਹੋਏ ਤਰੁਣ ਚੁੱਘ

Wednesday, Feb 02, 2022 - 02:56 PM (IST)

ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ ਵਿਖੇ ਨਤਮਸਤਕ ਹੋਏ ਤਰੁਣ ਚੁੱਘ

ਤਰਨਤਾਰਨ : ਭਾਜਪਾ ਦੇ ਕੌਮੀ ਸਕੱਤਰ ਅਤੇ ਸੀਨੀਅਰ ਆਗੂ ਤਰੁਣ ਚੁੱਘ ਬੀਤੇ ਦਿਨੀਂ ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ ਤਰਨਤਾਰਨ ਰੋਡ ਚੱਬਾ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜੱਥੇਦਾਰ ਬਾਬਾ ਗੱਜਣ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾ ਪਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਨੇ ਕਿਹਾ ਕਿ ਗੁਰੂ ਘਰ ਨਤਮਸਤਕ ਹੋ ਕੇ ਮਨ ਨੂੰ ਬਹੁਤ ਖੁਸ਼ੀ ਹੋਈ ਹੈ। ਅਜਿਹੇ ਅਧਿਆਤਮਿਕਤਾ ਨਾਲ ਭਰਪੂਰ ਸਥਾਨਾਂ ’ਤੇ ਜਾ ਕੇ ਮਨ ਸ਼ਾਂਤ ਹੋ ਜਾਂਦਾ ਹੈ। ਰੱਬ ਨੇੜੇ ਲੱਗਦਾ ਹੈ।

PunjabKesari


author

Gurminder Singh

Content Editor

Related News