ਗੁਰਦੁਆਰਾ ਸਾਹਿਬ ''ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਚੋਰ ਪੈਸਿਆਂ ਸਣੇ ਕਾਬੂ

Tuesday, Jul 02, 2019 - 05:27 PM (IST)

ਗੁਰਦੁਆਰਾ ਸਾਹਿਬ ''ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਚੋਰ ਪੈਸਿਆਂ ਸਣੇ ਕਾਬੂ

ਅੰਮ੍ਰਿਤਸਰ (ਗੁਰਪ੍ਰੀਤ) - ਅੰਮ੍ਰਿਤਸਰ ਦੇ ਲੋਪੋਕੇ 'ਚ ਪੈਂਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਗੋਲਕ ਤੋੜ ਕੇ ਪੈਸੇ ਚੋਰੀ ਕਰ ਲੈਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਚੋਰਾਂ ਨੂੰ ਦੇਹਾਂਤੀ ਪੁਲਸ ਨੇ ਕਾਬੂ ਕਰ ਲਿਆ ਹੈ। ਇਸ ਮਾਮਲੇ ਦੇ ਇਕ ਦੋਸ਼ੀ ਨੂੰ ਪੁਲਸ ਪਹਿਲਾਂ ਹੀ ਕਾਬੂ ਕਰ ਚੁੱਕੀ ਹੈ, ਜਿਸ ਤੋਂ ਸਖਤੀ ਨਾਲ ਪੁੱਛਗਿੱਛ ਕਰਨ 'ਤੇ ਬਾਕੀ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਦੱਸ ਦੇਈਏ ਕਿ ਉਕਤ ਚੋਰਾਂ ਨੇ ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ 'ਚ ਸਥਿਤ ਸ਼ਹੀਦ ਗੰਜ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ 40000 ਰੁਪਏ ਦੀ ਨਕਦੀ ਚੋਰੀ ਕੀਤੀ ਸੀ। ਗੁਰਦੁਆਰੇ ਦੇ ਪ੍ਰਬੰਧਕਾਂ ਵਲੋਂ ਜਾਣਕਾਰੀ ਦੇਣ 'ਤੇ ਪਹੁੰਚੀ ਪੁਲਸ ਵਲੋਂ ਗੁਰਦੁਆਰਾ ਸਾਹਿਬ 'ਚ ਲੱਗੇ ਕੈਮਰਿਆਂ ਦੀ ਫੁਟੇਜ਼ ਦੇ ਆਧਾਰ 'ਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ। ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਡ ਜਰਨੈਲ ਸਿੰਘ ਦੇ ਆਧਾਰ 'ਤੇ ਬਾਕੀ ਦੇ 2 ਚੋਰਾਂ ਨੂੰ ਚੋਰੀ ਕੀਤੇ 40000 ਰੁਪਏ ਸਣੇ ਕਾਬੂ ਕਰ ਲਿਆ।


author

rajwinder kaur

Content Editor

Related News