ਪਿੰਡ ਕੰਧਾਲੀ ਨਰੰਗਪੁਰ ਦੇ ਗੁਰਦੁਆਰਾ ਸਾਹਿਬ ਵਿਚ ਚੋਰੀ ਕਰਨ ਦੀ ਕੋਸ਼ਿਸ਼

Friday, Feb 25, 2022 - 12:45 PM (IST)

ਪਿੰਡ ਕੰਧਾਲੀ ਨਰੰਗਪੁਰ ਦੇ ਗੁਰਦੁਆਰਾ ਸਾਹਿਬ ਵਿਚ ਚੋਰੀ ਕਰਨ ਦੀ ਕੋਸ਼ਿਸ਼

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਪਿੰਡ ਕੰਧਾਲੀ ਨਰੰਗਪੁਰ ਵਿਚ ਬੀਤੀ ਰਾਤ ਅਣਪਛਾਤੇ ਚੋਰ ਨੇ ਗੁਰਦੁਆਰਾ ਸਾਹਿਬ ਵਿਚ ਚੋਰੀ ਕਰਨ ਦੀ ਨਕਾਮ ਕੋਸ਼ਿਸ਼ ਕੀਤੀ ਹੈ। ਗੁਰਦੁਆਰਾ ਸਾਹਿਬ ਵਿਚ ਮੌਜੂਦ ਸੇਵਾਦਾਰ ਨੂੰ ਇਸਦੀ ਭਿਣਕ ਲੱਗਣ ਤੇ ਚੋਰ ਮੌਕੇ ਤੋਂ ਫਰਾਰ ਹੋ ਗਿਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵਰਿੰਦਰ ਸਿੰਘ ਖਾਲਸਾ ਨੇ ਇਸ ਦੀ ਸੂਚਨਾ ਟਾਂਡਾ ਪੁਲਸ ਨੂੰ ਦਿੰਦੇ ਹੋਏ ਦੱਸਿਆ ਕਿ ਚੋਰ ਨੇ ਮੁੱਖ ਦਰਵਾਜ਼ੇ ਦਾ ਜਿੰਦਰਾ ਤੋੜ ਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ।

ਉਧਰ ਪੁਲਸ ਦੀ ਟੀਮ ਗੁਰਦੁਆਰਾ ਸਾਹਿਬ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਜਾਂਚ ਵਿਚ ਜੁਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸੇ ਰਾਤ ਅਣਪਛਾਤੇ ਚੋਰਾਂ ਨੇ ਪਿੰਡ ਕੰਧਾਲਾ ਸ਼ੇਖਾ ਦੇ ਬਾਹਰ ਰਹਿੰਦੇ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਵਿਚ ਵੀ ਚੋਰੀ ਕਰਨ ਦੀ ਨਕਾਮ ਕੋਸ਼ਿਸ਼ ਕੀਤੀ।


author

Gurminder Singh

Content Editor

Related News