ਗੁਰਦੁਆਰਾ ਸਾਹਿਬ ’ਚ ਚੋਰੀ ਦੇ ਦੋਸ਼ ’ਚ ਕੁੱਟ-ਕੁੱਟ ਮਾਰ ਦਿੱਤਾ ਨੌਜਵਾਨ, ਵੀਡੀਓ ਹੋਈ ਵਾਇਰਲ
Friday, Oct 27, 2023 - 06:31 PM (IST)
ਮੋਗਾ (ਕਸ਼ਿਸ਼) : ਮੋਗਾ ਦੇ ਬਾਘਾ ਪੁਰਾਣਾ ’ਚ ਪੈਂਦੇ ਪਿੰਡ ਗੁਰੂਸਰ ਮਾੜੀ ਮੁਸਤਫ਼ਾ ਦਾ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਕਰਨ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਦੋਸ਼ ਹੈ ਕਿ ਮ੍ਰਿਤਕ ਨੌਜਵਾਨ ਉਜਾਗਰ ਸਿੰਘ ਬੀਤੀ ਰਾਤ ਤਕਰੀਬਨ 9.30 ’ਤੇ ਗੁਰਦੁਆਰਾ ਗੁਰੂਸਰ ਮਾੜੀ ਮੁਸਤਫ਼ਾ ’ਚ ਦਾਖ਼ਲ ਹੋਇਆ ਸੀ। ਇਸ ਦੌਰਾਨ ਉਸਨੇ ਦਰਵਾਜ਼ਾ ਤੋੜ ਕੇ ਗੋਲਕ ’ਚੋਂ ਪੈਸੇ ਚੋਰੀ ਕਰ ਲਏ। ਇਸ ਘਟਨਾ ਸਬੰਧੀ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਉਕਤ ਨੌਜਵਾਨ ਨੂੰ ਖਿੜਕੀ ਨਾਲ ਬੰਨ੍ਹ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁਝ ਲੋਕਾਂ ਦਾ ਕਹਿਣਾ ਸੀ ਕਿ ਨੌਜਵਾਨ ਦਾ ਇਰਾਦਾ ਬੇਅਦਬੀ ਕਰਨ ਦਾ ਸੀ। ਬਾਅਦ ’ਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹਸਪਤਾਲ ’ਚ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ।
ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਟਰਾਂਸਪੋਰਟ ਵਿਭਾਗ, ਮਿਲੀ ਮਨਜ਼ੂਰੀ
ਪੁਲਸ ਨੇ ਪਰਿਵਾਰ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਧਾਰਾ 174 ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਮਾਂ ਦੇ ਬਿਆਨ ਦੇ ਅਧਾਰ ’ਤੇ 6 ਬਾਏ ਨੇਮ ਅਤੇ 15 ਅਣ-ਪਛਾਤਿਆਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲਾ 16 ਅਕਤੂਬਰ ਦਾ ਹੈ। ਇਕ ਕਰਮ ਸਿੰਘ ਨਾਮ ਦਾ ਨੌਜਵਾਨ ਜੋ ਵਾਸੀ ਗੁਰੂਸਰ ਮਾੜੀ ਮੁਸਤਫ਼ਾ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ ਅਤੇ ਉਸ ਨੂੰ ਪਿੰਡ ਦੇ ਲੋਕਾਂ ਨੇ ਗੁਰਦੁਆਰੇ 'ਚ ਚੋਰੀ ਦੇ ਦੋਸ਼ ਕੁੱਟਮਾਰ ਕੀਤੀ ਸੀ ਜਦੋਂ ਉਸ ਦੀ ਹਾਲਤ ਗੰਭੀਰ ਹੋ ਗਈ ਤਾਂ ਉਸ ਨੂੰ ਮੋਗਾ ਦੇ ਹਸਪਤਾਲ ’ਚ ਦਾਖਲ ਕਰਵਾਉਣ ਲਈ ਲਿਆਂਦਾ ਗਿਆ ਸੀ ਜਿੱਥੇ ਡਾਕਟਰਾ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਪਰ ਪਿੰਡ ਦੀ ਪੰਚਾਇਤ ਅਤੇ ਪਿੰਡ ਦੇ ਲੋਕਾਂ ਦੇ ਦਬਾਅ ਹੇਠ ਪਰਿਵਾਰਕ ਮੈਂਬਰਾਂ ਨੇ 174 ਦੀ ਕਾਰਵਾਈ ਕਰਕੇ 17 ਤਰੀਕ ਨੂੰ ਮ੍ਰਿਤਕ ਨੌਜਵਾਨ ਕਰਮ ਸਿੰਘ ਦਾ ਸੰਸਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਖ਼ੁਸ਼ੀਆਂ ’ਚ ਪੈ ਗਏ ਵੈਣ, ਸਾਲ਼ੇ ਦੇ ਵਿਆਹ ’ਚ ਆਏ ਜੀਜੇ ਦੀ ਅਚਾਨਕ ਹੋਈ ਮੌਤ
ਪਿਛਲੇ ਦੋ ਦਿਨਾਂ ਤੋਂ ਪਰਿਵਾਰਕ ਮੈਂਬਰਾਂ ਨੂੰ ਪਿੰਡ ਵਾਸੀਆਂ ਵੱਲੋਂ ਕਰਮ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਦੀ ਵੀਡੀਓ ਮਿਲੀ, ਜੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਲੱਗੀ।ਜਿਸ ਤੋਂ ਬਾਅਦ ਪਰਿਵਾਰ ਨੇ ਪੁਲਸ ਤੋਂ ਅਗਲੀ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਨੇ ਵੀਡੀਓ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪਿੰਡ ਵਾਸੀ ਨਾਨਕ ਸਿੰਘ, ਗੁਰਨਾਮ ਸਿੰਘ, ਜਗਤਾਰ ਸਿੰਘ, ਸੀਰਾ ਸਿੰਘ, ਧਰਮਪਾਲ, ਕਾਕੂ ਅਤੇ 16 ਅਣਪਛਾਤਿਆਂ ਖ਼ਿਲਾਫ ਧਾਰਾ 302, 342, 148, 149 ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਏ. ਐੱਸ. ਆਈ. ਆਪਣੇ ਹੀ ਦਫ਼ਤਰ ਵਿਚ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8