ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਵੱਡਾ ਧਮਾਕਾ, ਕਈ ਸੇਵਾਦਾਰ ਜ਼ਖਮੀ

Friday, Aug 02, 2024 - 03:50 PM (IST)

ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਵੱਡਾ ਧਮਾਕਾ, ਕਈ ਸੇਵਾਦਾਰ ਜ਼ਖਮੀ

ਫ਼ਿਰੋਜ਼ਪੁਰ (ਸੰਨੀ ਚੋਪੜਾ) : ਫ਼ਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ 'ਚ ਗੈਸ ਸਿਲੰਡਰ ਵਿਚ ਧਮਾਕਾ ਹੋਣ ਕਾਰਣ ਅੱਗ ਲੱਗ ਗਈ, ਜਿਸ ਦੇ ਚੱਲਦਿਆਂ ਪੰਜ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਵਿਚ ਮੌਜੂਦ ਡਾਕਟਰਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ 'ਚ ਸਿਲੰਡਰ ਫਟਣ ਕਾਰਣ ਵੱਡਾ ਧਮਾਕਾ ਹੋ ਗਿਆ ਅਤੇ ਅੱਗ ਲੱਗਣ ਕਾਰਣ 5 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਵਿਚ ਵੱਡਾ ਫੇਰਬਦਲ, ਸੀਨੀਅਰ ਅਫ਼ਸਰਾਂ ਦੇ ਵੱਡੇ ਪੱਧਰ 'ਤੇ ਤਬਾਦਲੇ

ਦੂਜੇ ਪਾਸੇ ਜ਼ਖਮੀ ਵਿਅਕਤੀ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਵਿਚ ਸੇਵਾ ਕਰਨ ਗਏ ਸਨ, ਇਸ ਦੌਰਾਨ ਅਚਾਨਕ ਅੱਗ ਲੱਗ ਗਈ, ਜਿਸ ਵਿਚ ਉਹ ਅਤੇ ਹੋਰ ਸੇਵਾਦਾਰ ਝੁਲਸ ਗਏ। ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਅੱਗ ਲੱਗਣ ਦਾ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ ਹੈ। 

ਇਹ ਵੀ ਪੜ੍ਹੋ : ਲੱਖਾਂ ਰੁਪਏ ਲਗਾ ਕੇ ਇੰਗਲੈਂਡ ਭੇਜੀ ਪ੍ਰੇਮਿਕਾ ਨੇ ਥੋੜੇ ਦਿਨਾਂ 'ਚ ਬਦਲੇ ਰੰਗ, ਮੁੰਡੇ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News