ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

Wednesday, Apr 07, 2021 - 10:02 AM (IST)

ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

ਤਰਨਤਾਰਨ (ਰਮਨ)- ਜ਼ਿਲ੍ਹਾ ਪੁਲਸ ਨੇ ਕਰੀਬ 2 ਸਾਲ ਪਹਿਲਾਂ ਸਥਾਨਕ ਗੁਰਦੁਆਰਾ ਸਾਹਿਬ ’ਚ ਤਾਇਨਾਤ ਰਿਕਾਰਡਕੀਪਰ ਦੀ ਗੋਲੀਆਂ ਮਾਰ ਕੀਤੇ ਕਤਲ ਦੀ ਗੁੱਥੀ ਨੂੰ ਪੁਲਸ ਨੇ ਹੱਲ ਕਰਦੇ ਹੋਏ ਮੁੱਖ ਮੁਲਜ਼ਮ ਸਮੇਤ 2 ਨੂੰ ਇਕ ਪਿਸਟਲ ਦੇਸੀ 32 ਬੋਰ, ਮੈਗਜ਼ੀਨ ਅਤੇ 5 ਰੌਂਦ ਜ਼ਿੰਦਾ, ਇਕ ਮੋਬਾਇਲ ਸਮੇਤ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਕਤਲ ’ਚ ਸ਼ਾਮਲ ਇਕ ਫਰਾਰ ਸਾਥੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਜਾਣਕਾਰੀ ਅਨੁਸਾਰ ਮਿਤੀ 25 ਜੂਨ 2019 ਨੂੰ ਮਨਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਝੰਡੇਰ ਨੇ ਥਾਣਾ ਸਿਟੀ ਤਰਨਤਾਰਨ ਵਿਖੇ ਬਿਆਨ ਦਰਜ ਕਰਵਾਇਆ ਸੀ ਕਿ ਉਸ ਦਾ ਮਾਮਾ ਗੁਰਮੇਜ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਜਮਾਲਪੁਰਾ ਹਾਲ ਵਾਸੀ ਕੁਆਰਟਰ ਐੱਸ. ਜੀ. ਪੀ. ਸੀ. ਨੂਰਦੀ ਅੱਡਾ ਰਿਕਾਰਡਕੀਪਰ ਵਜੋਂ ਗੁਰਦੁਆਰਾ ਸਾਹਿਬ ਤਰਨਤਾਰਨ ਵਿਖੇ ਤਾਇਨਾਤ ਹੈ। ਉਹ ਆਪਣੇ ਬੁਲੇਟ ਮੋਟਰਸਾਈਕਲ ’ਤੇ ਸਵਾਰ ਹੋ ਦੁੱਧ ਲੈ ਕੇ ਵਾਪਸ ਘਰ ਜਾ ਰਿਹਾ ਸੀ, ਜਿਸ ਦਾ ਪਿੰਡ ਬੱਚੜੇ ਨਜ਼ਦੀਕ ਗੋਲੀਆਂ ਮਾਰ ਕੇ ਕਿਸੇ ਨੇ ਕਤਲ ਕਰ ਦਿੱਤਾ। ਇਸ ਸਬੰਧੀ ਥਾਣਾ ਸਿਟੀ ਦੀ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਉਸ ਵੇਲੇ ਦੇ ਇੰਸ. ਚੰਦਰ ਭੂਸ਼ਣ ਮੁੱਖ ਅਫ਼ਸਰ ਨੇ ਸ਼ੱਕੀ ਦੋਸ਼ੀਆਂ ਦੀ ਪੁੱਛ-ਪੜਤਾਲ ਕਰਦਿਆਂ ਇਹ ਗੱਲ ਸਾਹਮਣੇ ਲਿਆਂਦੀ ਸੀ ਕਿ ਇਸ ਕਤਲ ਕਾਂਡ ’ਚ ਮ੍ਰਿਤਕ ਗੁਰਮੇਜ ਸਿੰਘ ਦੀ ਕੁੜੀ ਨਾਲ ਸਬੰਧਤ ਕੁਝ ਵਿਦਿਆਰਥੀ ਸ਼ਾਮਲ ਹੋ ਸਕਦੇ ਹਨ। ਇਸ ਤੋਂ ਬਾਅਦ ਇਸ ਦੀ ਤਫਤੀਸ਼ ਕਮਲਜੀਤ ਸਿੰਘ ਡੀ. ਐੱਸ. ਪੀ. ਇਨਵੈਸਟੀਗੇਸ਼ਨ ਨੂੰ ਸੌਂਪ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਡੀ. ਐੱਸ. ਪੀ. ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬੱਚੜੇ ਨਜ਼ਦੀਕ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਕੱਕਾ ਕੰਡਿਆਲਾ ਪਿੰਡ ਨਜ਼ਦੀਕ ਖੜ੍ਹਾ ਹੈ, ਜਿਸ ’ਤੇ ਪੁਲਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਨੂਰਦੀ ਨੂੰ ਕਾਬੂ ਕਰ ਕੇ ਅਗਲੇਰੀ ਪੁੱਛਗਿੱਛ ਸ਼ੁਰੂ ਕੀਤੀ ਗਈ।

ਪੜ੍ਹੋ ਇਹ ਵੀ ਖਬਰ - ਜੀਜੇ ਨੇ ਰਿਸ਼ਤਾ ਕੀਤਾ ਤਾਰ-ਤਾਰ: ਸਾਲੇ ਨੂੰ ਬੰਧਕ ਬਣਾ ਗਰਭਵਤੀ ਸਾਲੇਹਾਰ ਨਾਲ ਕੀਤਾ ਜਬਰ-ਜ਼ਿਨਾਹ

ਐੱਸ. ਐੱਸ. ਪੀ. ਨੇ ਦੱਸਿਆ ਕਿ ਪੁੱਛਗਿਛ ਦੌਰਾਨ ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਨੇ ਮੰਨਿਆ ਕਿ ਉਸ ਨੇ ਆਪਣੇ ਦੋਸਤ ਅੰਮ੍ਰਿਤਪਾਲ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਬੱਚੜੇ ਹਾਲ ਵਾਸੀ ਖਰੜ ਨਾਲ ਮਿਲ ਕੇ ਗੁਰਮੇਜ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਸੀ। ਇਸ ਘਟਨਾ ਲਈ ਵਰਤੇ ਗਏ ਪਿਸਤੌਲ ਦਾ ਪ੍ਰਬੰਧ ਕਰ ਕੇ ਦੇਣ ਵਾਲਾ ਸਾਥੀ ਅਰਸ਼ਦੀਪ ਸਿੰਘ ਉਰਫ ਅਰਸ਼ ਬਾਬਾ ਪੁੱਤਰ ਕਰਮ ਸਿੰਘ ਵਾਸੀ ਪੁਲਸ ਕਾਲੋਨੀ, ਤਰਨਤਾਰਨ ਵੀ ਸ਼ਾਮਲ ਸੀ। 

ਪੜ੍ਹੋ ਇਹ ਵੀ ਖਬਰ - ਗੁਰਦਾਸਪੁਰ : ਸਾਬਕਾ ਅਕਾਲੀ ਸਰਪੰਚ ਦੇ ਘਰ ’ਤੇ ਹੋਈ ਅਨ੍ਹੇਵਾਹ ਫਾਇਰਿੰਗ, ਦਹਿਸ਼ਤ ਦਾ ਮਾਹੌਲ 

ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਨੇ ਇਹ ਕਤਲ ਇਸ ਲਈ ਕੀਤਾ ਸੀ, ਕਿਉਂਕਿ ਉਹ ਮ੍ਰਿਤਕ ਗੁਰਮੇਜ ਸਿੰਘ ਦੀ ਕੁੜੀ ਨਾਲ ਇਕਪਾਸੜ ਪਿਆਰ ਕਰਦਾ ਸੀ ਅਤੇ ਉਸ ਨਾਲ ਜ਼ਬਰਦਸਤੀ ਵਿਆਹ ਕਰਵਾਉਣਾ ਚਾਹੁੰਦਾ ਸੀ। ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਇਕ ਵਾਰ ਗੁਰਮੇਜ ਸਿੰਘ ਦੇ ਭਾਣਜੇ ਮਨਜਿੰਦਰ ਸਿੰਘ ਵਲੋਂ ਜਸ਼ਨਪ੍ਰੀਤ ਸਿੰਘ ਦੀ ਕੁੱਟਮਾਰ ਵੀ ਕੀਤੀ ਗਈ, ਜਿਸ ਦੀ ਰੰਜਿਸ਼ ਤਹਿਤ ਉਨ੍ਹਾਂ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। 

ਪੜ੍ਹੋ ਇਹ ਵੀ ਖਬਰ - ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ : ਤੇਜ਼ਧਾਰ ਹਥਿਆਰਾਂ ਨਾਲ 2 ਸਕੇ ਭਰਾਵਾਂ ’ਤੇ ਕਾਤਲਾਨਾ ਹਮਲਾ (ਤਸਵੀਰਾਂ)

ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਕਤਲ ਕੇਸ ਨੂੰ ਪੁਲਸ ਨੇ ਹੱਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਤੇ ਅਰਸ਼ਦੀਪ ਸਿੰਘ ਉਰਫ ਅਰਸ਼ ਬਾਬਾ ਪੁੱਤਰ ਕਰਮ ਸਿੰਘ ਵਾਸੀ ਪੁਲਸ ਕਾਲੋਨੀ ਨੂੰ ਗ੍ਰਿਫ਼ਤਾਰ ਕਰ ਕਰ ਲਿਆ ਜਦਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਖ਼ੌਫਨਾਕ ਵਾਰਦਾਤ : ਪੈਸੇ ਦੇਣ ਤੋਂ ਮਨ੍ਹਾਂ ਕਰਨ ’ਤੇ ਸਿਰੀ ਸਾਹਿਬ ਨਾਲ ਕੀਤਾ ਬਜ਼ੁਰਗ ਦਾ ਕਤਲ


author

rajwinder kaur

Content Editor

Related News