ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਦੇ ਮੁਲਾਮਜ਼ਾਂ ’ਤੇ ਲੱਗੇ ਬੀਬੀਆਂ ਨਾਲ ਸ਼ਰਮਨਾਕ ਹਰਕਤਾਂ ਕਰਨ ਦੇ ਦੋਸ਼
Tuesday, Jun 15, 2021 - 06:39 PM (IST)
ਜੈਤੋ (ਗੁਰਮੀਤਪਾਲ ਸ਼ਰਮਾ) : ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਪਾਤਸ਼ਾਹੀ 10ਵੀਂ ਜੈਤੋ ਵਿੱਚ ਸੇਵਾਦਾਰਾਂ ’ਤੇ ਸੰਗਤਾਂ ਨੇ ਬੀਬੀਆਂ ਨਾਲ ਸ਼ਰਮਨਾਕ ਹਰਕਤਾਂ ਕਰਨ ਦੇ ਦੋਸ਼ ਲਗਾਏ ਹਨ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪੁਰਾਤਨ ਖੂਹ 'ਚੋਂ ਸ਼ਰਾਬ, ਮੀਟ ਅਤੇ ਇਤਰਾਜਯੋਗ ਸਮਾਨ ਵੀ ਬਰਾਮਦ ਹੋਇਆ ਹੈ। ਇਸ ਘਟਨਾ ਸਬੰਧੀ ਸ਼ਿਕਾਇਤਕਰਤਾ ਸਿੱਖ ਤਾਲਮੇਲ ਸੇਵਾ ਸੰਗਠਨ ਚੈਰੀਟੇਬਰ ਟਰੱਸਟ ਦੇ ਮੁੱਖੀ ਬੀਬੀ ਰਾਜਿੰਦਰ ਕੌਰ, ਸੁਖਰਾਜ ਸਿੰਘ ਨਿਆਮੀਵਾਲਾ, ਗੁਰਮੀਤ ਸਿੰਘ ਕਾਲੂ, ਸੁਖਵਿੰਦਰ ਸਿੰਘ ਬੱਬੀ ਸਿੰਘ, ਰੀਸਵਰ ਗੁਰਦੁਆਰਾ ਗੁਰੂ ਕੀ ਢਾਬ ਲਖਵਿੰਦਰ ਸਿੰਘ ਲੱਖਾ, ਐਡਵੋਕੇਟ ਗੁਰਸ਼ਾਨਜੀਤ ਸਿੰਘ ਆਦਿ ਨੇ ਸੁਖਮੰਦਰ ਸਿੰਘ, ਗੁਰਬਾਜ ਸਿੰਘ ’ਤੇ ਗੰਭੀਰ ਦੋਸ਼ ਲਗਾਏ ਹਨ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮਿਤੀ 7 ਜੂਨ ਨੂੰ ਸੇਵਾਦਾਰ ਬਲਰਾਜ ਸਿੰਘ ਨੇ ਗੁਰੂ ਘਰ ਦੇ ਮੁਲਾਜ਼ਮਾਂ ਵੱਲੋਂ ਗੁਰੂ ਕਲਗੀਧਰ ਨਿਵਾਸ ਦੇ ਕਮਰਿਆਂ ਵਿੱਚ ਮਾੜੀ ਨੀਅਤ ਨਾਲ ਜਨਾਨੀਆਂ ਲੈ ਕੇ ਆਉਣ ਸਬੰਧੀ ਗੁਰਮੀਤ ਸਿੰਘ ਕਾਲੂ ਨੂੰ ਸੂਚਿਤ ਕੀਤਾ। ਗੁਰਮੀਤ ਸਿੰਘ ਨੇ ਇਸ ਘਟਨਾ ਦੀ ਜਾਣਕਾਰੀ ਰਸੀਵਰ ਸਿੰਘ, ਲਖਵਿੰਦਰ ਸਿੰਘ ਲੱਖਾ ਅਤੇ ਸੁਖਵਿੰਦਰ ਸਿੰਘ 'ਬੱਬੀ' ਨੂੰ ਦਿੱਤੀ। ਇਨ੍ਹਾਂ ਦੋਵਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦੀ ਗੈਰ ਹਾਜ਼ਰੀ ਵਿੱਚ ਸੂਚਿਤ ਕਰ ਦਿੱਤਾ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਕਲਗੀਧਰ ਨਿਵਾਸ਼ ਨੂੰ ਤਾਲਾ ਲਗਾਉਣ ਲਈ ਕਹਿ ਦਿੱਤਾ। ਉਸ ਤੋਂ ਬਾਅਦ ਸਿੱਖ ਤਾਲਮੇਲ ਸੇਵਾ ਸੰਗਠਨ ਚੈਰੀਟੇਬਰ ਟਰੱਸਟ ਦੇ ਮੁੱਖੀ ਬੀਬੀ ਰਾਜਿੰਦਰ ਕੌਰ ਨੇ ਆਪਣੇ ਸਾਥੀਆਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਇਸ ਦੀ ਸ਼ਿਕਾਇਤ ਦਰਜ ਕਰਵਾਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨਾਲ ਫੋਨ ’ਤੇ ਗੱਲ-ਬਾਤ ਕਰਕੇ ਇਸ ਘਟਨਾ ਬਾਰੇ ਜਾਣਕਾਰੀ ਦੇ ਦਿੱਤੀ।
ਪੜ੍ਹੋ ਇਹ ਵੀ ਖ਼ਬਰ - 16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ ਭੜਥੂ (ਵੀਡੀਓ)
ਅੱਜ ਜਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਤੋਂ ਫਲੈਇੰਗ ਅਫ਼ਸਰ ਗੁਰਜੋਗਤ ਸਿੰਘ ਘਟਨਾ ਦੀ ਜਾਂਚ ਲਈ ਗੁਰਦੁਆਰਾ ਸ੍ਰੀ ਗੰਗਸਰ ਪਹੁੰਚੇ ਤਾਂ ਸੰਗਤਾਂ ਦੀ ਹਾਜ਼ਰੀ ਵਿੱਚ ਪੁਰਤਾਨ ਖੂਹ ਦੀ ਤਲਾਸ਼ੀ ਲਈ ਗਈ, ਜਿਸ ਵਿੱਚੋਂ (ਥਾਣੇ ਵਿੱਚ ਦਿੱਤੀ ਸ਼ਿਕਾਇਤ ਅਨੁਸਾਰ) ਮੀਟ ਦੇ ਲਿਫ਼ਾਫੇ, ਸ਼ਰਾਬ ਦੀਆਂ ਬੋਤਲਾਂ, ਬੀਅਰ ਦੀਆਂ ਬੋਤਲਾਂ, ਕੰਡੋਮ ਮਿਲੇ, ਜਿਸ ਨੂੰ ਦੇਖ ਕੇ ਮੌਜੂਦ ਸੰਗਤ ਰੌਹ ਵੱਧ ਗਿਆ ਅਤੇ ਦੋਸ਼ੀਆਂ ਨੂੰ ਬਰਖ਼ਾਸਤ ਦੀ ਮੰਗ ਕਰਨ ਲੱਗੀਆਂ। ਫਲੈਇੰਗ ਅਫ਼ਸਰ ਗੁਰਜੋਗਤ ਸਿੰਘ ਨੇ ਇਸ ਘਟਨਾ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਫਲੈਇੰਗ ਚੀਫ਼ ਨੂੰ ਦੱਸਿਆ।
ਪੜ੍ਹੋ ਇਹ ਵੀ ਖ਼ਬਰ - ਦਿਲ ਨੂੰ ਝਝੋੜ ਦੇਣਗੀਆਂ 14 ਸਾਲਾ ਲਵਪ੍ਰੀਤ ਦੀਆਂ ਇਹ ਗੱਲਾਂ, ਪਿਤਾ ਦੀ ਮੌਤ ਪਿੱਛੋਂ ਲੱਗਾ ਰਿਹੈ ਸਬਜ਼ੀ ਦੀ ਰੇਹੜੀ (ਵੀਡੀਓ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਤੋਂ ਫਲੈਇੰਗ ਚੀਫ਼ ਅਫ਼ਸਰ ਸਤਨਾਮ ਸਿੰਘ ਰਿਆੜ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਦੋਸ਼ੀਆਂ ਵਿਰੁੱਧ ਕਰਵਾਈ ਕਰਦਿਆਂ ਉਨ੍ਹਾਂ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ। ਗੁਰੂ ਘਰ ਵਿੱਚ ਮੌਜੂਦ ਸੰਗਤਾਂ ਵੱਲੋਂ ਫਲੈਇੰਗ ਚੀਫ਼ ਅਫ਼ਸਰ ਸਤਨਾਮ ਸਿੰਘ ਰਿਆੜ ਦੇ ਫ਼ੈਸਲੇ ਨਾਲ ਸਹਿਮਤੀ ਨਹੀਂ ਪ੍ਰਗਟਾਈ ਅਤੇ ਦੋਸ਼ੀਆਂ ਨੂੰ ਬਰਖ਼ਾਸਤ ਦੀ ਮੰਗ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵਿਰੋਧ ਨਆਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਸੰਗਤਾਂ ਵੱਲੋਂ ਫਲੈਇੰਗ ਚੀਫ਼ ਅਫ਼ਸਰ ਸਤਨਾਮ ਸਿੰਘ ਰਿਆੜ ਅਤੇ ਕਮੇਟੀ ਮੁਲਾਜ਼ਮਾਂ ਨੂੰ ਕਮਰੇ ਵਿੱਚ ਬੰਦ ਕੀਤਾ ਹੋਇਆ ਸੀ।
ਪੜ੍ਹੋ ਇਹ ਵੀ ਖ਼ਬਰ - ਪਤਨੀ ਤੇ ਮਤਰੇਈ ਮਾਂ ਤੋਂ ਤੰਗ ਵਿਅਕਤੀ ਨੇ ਆਪਣੀਆਂ 2 ਧੀਆਂ ਨੂੰ ਦਿੱਤੀ ਦਰਦਨਾਕ ਮੌਤ, ਫਿਰ ਖੁਦ ਵੀ ਕੀਤੀ ਖੁਦਕੁਸ਼ੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਤੋਂ ਫਲੈਇੰਗ ਚੀਫ਼ ਅਫ਼ਸਰ ਸਤਨਾਮ ਸਿੰਘ ਰਿਆੜ ਵੱਲੋਂ ਘਟਨਾਂ ਦੀ ਜਾਂਚ ਕਰਦਿਆਂ ਸੰਗਤਾਂ ਦੇ ਰੋਹ ਨੂੰ ਦੇਖਦੇ ਹੋਏ ਦੋਸ਼ੀ ਸੁਖਮੰਦਰ ਸਿੰਘ, ਬਾਜ਼ ਸਿੰਘ ਅਤੇ ਲਖਵੀਰ ਨੂੰ ਸਸਪੈਂਡ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਐੱਸ.ਪੀ. ਫਰੀਦਕੋਟ ਕੁਲਦੀਪ ਸਿੰਘ ਸੋਹੀਂ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਪਹੁੰਚੇ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੇ ਦੈਂਤ ਨੇ ਖੋਹ ਲਈਆਂ ਇਕ ਹੋਰ ਪਰਿਵਾਰ ਦੀਆਂ ਖ਼ੁਸ਼ੀਆਂ, ਕੁਝ ਸਮਾਂ ਪਹਿਲਾਂ ਹੋਇਆ ਸੀ ਵਿਆਹ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਕਿਹਾ ਹੈ ਕਿ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਵਾਪਰੀ ਘਟਨਾ ਨਿੰਦਣਯੋਗ ਹੈ। ਗੁਰਦੁਆਰਾ ਸਾਹਿਬ ਦੇ ਮੁਲਾਜ਼ਮਾਂ ’ਤੇ ਸੰਗਤਾਂ ਵੱਲੋਂ ਲਗਾਏ ਦੋਸ਼ਾਂ ’ਤੇ ਤੁਰੰਤ ਕਰਵਾਈ ਕਰਦਿਆਂ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਤੋਂ ਭੇਜੇ ਗਏ ਵਿਸ਼ੇਸ਼ ਅਧਿਕਾਰੀਆਂ ਵੱਲੋਂ ਕੀਤੀ ਤਫ਼ਤੀਸ਼ ਦੇ ਅਧਾਰ ਜੇਕਰ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਜਾਵੇਗਾ। ਜੋ ਲੋਕ ਆਪਣੇ ਸੁਆਰਥ ਲਈ ਸਿੱਖ ਕੌਮ ਦੀ ਸਰਵ ਉੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਵਿੱਤਰਤਾ ਦੇ ਦਾਗ ਲਗਾ ਰਹੇ ਹਨ, ਉਨ੍ਹਾਂ ਨੂੰ ਕਿਸੇ ਕੀਮਤ ’ਤੇ ਮੁਆਫ਼ ਨਹੀਂ ਕੀਤਾ ਜਾਵੇਗਾ।