ਮੋਗਾ : ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

Friday, Aug 21, 2020 - 04:58 PM (IST)

ਮੋਗਾ : ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਮੋਗਾ (ਗੋਪੀ ਰਾਊਕੇ) : ਮੋਗਾ ਦੇ ਪਿੰਡ ਕੋਕਰੀ ਹੇਰਾਂ ਦੇ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਇਸ ਘਟਨਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਤੇ 1 ਗੁਟਕਾ ਸਾਹਿਬ ਅਗਨ ਭੇਟ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ :  ਕੋਰੋਨਾ ਮਹਾਮਾਰੀ ਵਿਚਾਲੇ ਫਤਿਹਗੜ੍ਹ ਸਾਹਿਬ 'ਚ ਆਈ ਇਕ ਹੋਰ ਆਫ਼ਤ, ਸਿਹਤ ਵਿਭਾਗ ਨੂੰ ਪਈਆਂ ਭਾਜੜਾਂ

ਮੌਕੇ 'ਤੇ ਪਹੁੰਚੇ ਮੋਗਾ ਦੇ ਐੱਸ. ਡੀ. ਐੱਮ. ਸਤਵੰਤ ਸਿੰਘ ਜੋਹਲ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਰਾਹੀਂ ਪਤਾ ਲੱਗਾ ਹੈ ਕਿ ਸ਼ਾਰਟ ਸਰਕਟ ਕਾਰਣ ਲੱਗੀ ਅੱਗ ਦੇ ਚੱਲਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਤੇ ਗੁਟਕਾ ਸਾਹਿਬ ਅਗਨ ਭੇਟ ਹੋ ਗਏ ਹਨ। ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ :  ਵਿਧਾਨ ਸਭਾ ਸੈਸ਼ਨ 'ਚ ਦਾਖਲੇ ਲਈ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ

ਦੂਜੇ ਪਾਸੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਦੱਸਿਆ ਕਿ ਉਹ ਸਵੇਰੇ ਕਿਸੇ ਕੰਮ ਕਾਰਣ ਬਠਿੰਡਾ ਗਿਆ ਹੋਇਆ ਸੀ ਅਤੇ ਉਹ ਬੇਟੇ ਨੂੰ ਗੁਰਦੁਆਰਾ ਸਾਹਿਬ ਛੱਡ ਕੇ ਗਿਆ ਸੀ। ਗੁਆਂਢੀਆਂ ਨੇ ਗੁਰਦੁਆਰਾ ਸਾਹਿਬ 'ਚੋਂ ਧੂੰਆਂ ਨਿਕਲਦਾ ਵੇਖਿਆ ਅਤੇ ਜਦੋਂ ਉਹ ਪਹੁੰਚੇ ਤਾਂ ਸ਼ਾਰਟ ਸਰਕਟ ਕਾਰਣ ਪਾਵਨ ਸਰੂਪ ਅਤੇ ਗੁਟਕਾ ਸਾਹਿਬ ਅਗਨ ਭੇਟ ਹੋ ਚੁੱਕੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉਥੇ 2 ਸਰੂਪ ਸਨ ਜਿਨ੍ਹਾਂ ਵਿਚੋਂ ਇਕ ਸਰੂਪ ਅਗਨ ਭੇਟ ਹੋ ਗਿਆ ਹੈ ਅਤੇ ਦੂਜੇ ਸਰੂਪ ਨੂੰ ਪਿੰਡ ਦੇ ਹੀ ਗੁਰਦੁਆਰਾ ਸਾਹਿਬ 'ਚ ਰੱਖ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  ਅਬੋਹਰ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਸੁੱਤੇ ਪਰਿਵਾਰ ਦੇ ਆ ਡਿੱਗੀ ਛੱਤ, ਭਰਾ-ਭੈਣ ਦੀ ਮੌਤ (ਤਸਵੀਰਾਂ)


author

Gurminder Singh

Content Editor

Related News