ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਾ ਹੈਰਾਨੀਜਨਕ ਕਾਰਾ! ਪੁਲਸ ਨੇ ਕੀਤਾ ਗ੍ਰਿਫ਼ਤਾਰ

Saturday, Sep 21, 2024 - 02:32 PM (IST)

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਾ ਹੈਰਾਨੀਜਨਕ ਕਾਰਾ! ਪੁਲਸ ਨੇ ਕੀਤਾ ਗ੍ਰਿਫ਼ਤਾਰ

ਬਠਿੰਡਾ: ਬਠਿੰਡਾ ਦੇ ਪਿੰਡ ਕੋਟਸ਼ਮੀਰ ਵਿਖੇ ਗੁਰਦੁਆਰਾ ਚਕੇਰੀਆਂ ਸਾਹਿਬ ਵਿਚ ਬਤੌਰ ਗ੍ਰੰਥੀ ਕੰਮ ਕਰਨ ਵਾਲੇ ਪ੍ਰਗਟ ਸਿੰਘ ਵਾਸੀ ਬਦਿਆਲਾ ਜ਼ਿਲ੍ਹਾ ਫ਼ਤਿਹਾਬਾਦ ਹਰਿਆਣਾ ਨੂੰ ਥਾਣਾ ਸਦਰ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰੰਥੀ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਦੀ ਲੈਟਰ ਪੈਡ ਅਤੇ ਮੋਹਰ ਚੋਰੀ ਕਰਕੇ ਪ੍ਰੇਮ ਵਿਆਹ ਕਰਵਾਉਣ ਵਾਲਿਆਂ ਨੂੰ ਮੈਰਿਜ ਸਰਟੀਫਿਕੇਟ ਜਾਰੀ ਕੀਤੇ ਗਏ ਸਨ।

ਇਹ ਖ਼ਬਰ ਵੀ ਪੜ੍ਹੋ - ਅਮਰੀਕੀ ਅੰਬੈਸੀ ਦੀ ਸ਼ਿਕਾਇਤ ਮਗਰੋਂ ਪੰਜਾਬ ਪੁਲਸ ਦਾ ਐਕਸ਼ਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਹਰਪ੍ਰੀਤ ਸਿੰਘ ਵਾਸੀ ਕੋਟਸ਼ਮੀਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪ੍ਰਗਟ ਸਿੰਘ ਗੁਰਦੁਆਰਾ ਚਕੇਰੀਆਂ ਸਾਹਿਬ ਵਿਖੇ ਬਤੌਰ ਗ੍ਰੰਥੀ ਕੰਮ ਕਰਦੇ ਸਨ, ਜੋ ਕਿ 17 ਜੁਲਾਈ 2024 ਨੂੰ ਗੁਰਦੁਆਰਾ ਸਾਹਿਬ ਦੀ ਬਤੌਰ ਗ੍ਰੰਥੀ ਸਿੰਘ ਸੇਵਾ ਛੱਡ ਗਿਆ ਸੀ ਅਤੇ ਇਸ ਦੌਰਾਨ ਹੀ ਪ੍ਰਗਟ ਸਿੰਘ ਗੁਰਦੁਆਰਾ ਸਾਹਿਬ ਚਕੇਰੀਆਂ ਸਾਹਿਬ ਦੀ ਲੈਟਰ ਪੈਡ ਅਤੇ ਮੋਹਰ ਨਾਲ ਲੈ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਡੇਰਾ ਮੁਖੀ ਦਾ ਸ਼ਰਮਨਾਕ ਕਾਰਾ! ਨਸ਼ੇੜੀ ਭਰਾ ਨੂੰ ਸੁਧਾਰਨ ਦੀ ਫ਼ਰਿਆਦ ਲੈ ਕੇ ਗਈ ਭੈਣ ਦੀ ਰੋਲ਼ੀ ਪੱਤ

ਥਾਣਾ ਮੁਖੀ ਨੇ ਦੱਸਿਆ ਕਿ ਸ਼ਿਕਾਇਤ ਵਿਚ ਅੱਗੇ ਦੱਸਿਆ ਗਿਆ ਕਿ ਪ੍ਰਗਟ ਸਿੰਘ ਹੁਣ ਹੰਸ ਨਗਰ ਬਠਿੰਡਾ ਵਿਖੇ ਗੁਰਦੁਆਰਾ ਸਾਹਿਬ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਗੁਰਦੁਆਰਾ ਚਕੇਰੀਆਂ ਸਾਹਿਬ ਦੀ ਲੈਟਰ ਪੈੜ ਦੀ ਵਰਤੋਂ ਕਰਦੇ ਹੋਏ ਪ੍ਰੇਮ ਵਿਆਹ ਕਰਵਾਉਣ ਵਾਲਿਆਂ ਨੂੰ ਫਰਜ਼ੀ ਮੈਰਿਜ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ। ਹਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਗ੍ਰੰਥੀ ਪ੍ਰਗਟ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News