ਕੱਥੂਨੰਗਲ: ਗੁਰਦੁਆਰਾ ਸਾਹਿਬ ਵਿਖੇ ਜਨਾਨੀ ਨੇ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
Monday, Oct 10, 2022 - 07:34 PM (IST)
ਜੇਠੂਵਾਲ (ਜਰਨੈਲ ਤੱਗੜ, ਕੰਬੋ) - ਅੰਮ੍ਰਿਤਸਰ-ਪਠਾਨਕੋਟ ਹਾਈਵੇ ’ਤੇ ਸਥਿਤ ਗੁਰਦੁਆਰਾ ਸੜਕ ਵਾਲਾ ਲੰਗਰ ਹਾਲ ਵਿਖੇ ਅੱਜ ਇਕ ਅਣਪਛਾਤੀ ਜਨਾਨੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਰੁਮਾਲਾ ਸਾਹਿਬ ਖਿੱਚ ਕੇ ਅੰਗਾਂ ਨੂੰ ਪਾੜਨ ਦੀ ਕੋਸ਼ਿਸ਼ ਕੀਤੀ ਗਈ। ਬੇਅਦਬੀ ਦੀ ਘਟਨਾ ਦਾ ਪਤਾ ਲੱਗਣ ’ਤੇ ਸੰਗਤਾਂ ਵੱਲੋਂ ਹਾਈਵੇ ਜਾਮ ਕਰ ਕੇ ਧਰਨਾ ਲਗਾਇਆ ਗਿਆ।
ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ
ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਜਨਾਨੀ ਆਪਣੇ ਪਿਤਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਸੜਕ ਵਾਲਾ ਲੰਗਰ ਹਾਲ ਵਿਖੇ ਪੁੱਜੀ। ਉਸ ਦਾ ਪਿਤਾ ਬਹਾਨੇ ਨਾਲ ਮੋਟਰਸਾਈਕਲ ਦੀ ਹਵਾ ਚੈੱਕ ਕਰਵਾਉਣ ਲੱਗ ਪਿਆ। ਜਨਾਨੀ ਮੌਕਾ ਵੇਖ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਗਈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰੋਂ ਰੁਮਾਲਾ ਸਾਹਿਬ ਖਿੱਚ ਕੇ ਸੁੱਟ ਦਿੱਤਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਖਿੱਚ ਧੂਹ ਕਰਨੀ ਸ਼ੁਰੂ ਕਰ ਦਿੱਤੀ। ਉਸ ਸਮੇਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਈਆਂ ਸੰਗਤਾਂ ਨੇ ਜਨਾਨੀ ਨੂੰ ਮੌਕੇ ’ਤੇ ਕਾਬੂ ਕਰ ਲਿਆ ਅਤੇ ਜਨਾਨੀ ਨੂੰ ਅੰਗ ਪਾੜਨ ਦਾ ਮੌਕਾ ਨਹੀਂ ਮਿਲਿਆ। ਬੇਅਦਬੀ ਦੀ ਘਟਨਾ ਦੌਰਾਨ ਜਦੋਂ ਲੋਕ ਇੱਕਠੇ ਹੋ ਗਏ ਤਾਂ ਜਨਾਨੀ ਪਾਗਲ ਹੋਣ ਦਾ ਨਾਟਕ ਕਰਨ ਦੇ ਬਹਾਨੇ ਮੌਕੇ ਤੋਂ ਫ਼ਰਾਰ ਹੋ ਗਈ।
ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਡਾ. ਸਤਿੰਦਰ ਕੌਰ ਮਜੀਠੀਆ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਵਰਨਜੀਤ ਸਿੰਘ ਕੁਰਾਲੀਆ, ਪ੍ਰਗਟ ਸਿੰਘ ਚੌਗਾਵਾ, ਲਖਬੀਰ ਸਿੰਘ ਗਿੱਲ ਸਮੇਤ ਹੋਰ ਧਾਰਮਿਕ ਜਥੇਬੰਦੀਆਂ ਵੱਲੋਂ ਉਕਤ ਘਟਨਾ ਦੀ ਨਿੰਦਿਆਂ ਕਰਦਿਆਂ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।
ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ : 2 ਧੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮਾਂ ਨੇ ਕੀਤੀ ਖ਼ੁਦਕੁਸ਼ੀ
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ