ਗੁਰਦੁਆਰਾ ਕਮੇਟੀ ਦੇ ਵਿਰੋਧ 'ਚ ਛੋਟਾ ਘੱਲੂਘਾਰਾ ਸਾਹਿਬ ਜਾ ਰਹੀਆਂ ਸਿੱਖ ਸੰਗਤਾਂ 'ਤੇ ਪੁਲਸ ਵਿਚਾਲੇ ਧੱਕਾ-ਮੁੱਕੀ

Monday, Aug 21, 2017 - 02:38 PM (IST)

ਗੁਰਦੁਆਰਾ ਕਮੇਟੀ ਦੇ ਵਿਰੋਧ 'ਚ ਛੋਟਾ ਘੱਲੂਘਾਰਾ ਸਾਹਿਬ ਜਾ ਰਹੀਆਂ ਸਿੱਖ ਸੰਗਤਾਂ 'ਤੇ ਪੁਲਸ ਵਿਚਾਲੇ ਧੱਕਾ-ਮੁੱਕੀ

ਗੁਰਦਾਸਪੁਰ (ਗੁਰਪ੍ਰੀਤ ਚਾਵਲਾ, ਵਿਨੋਦ) : ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ 'ਚ ਸਥਿਤ ਇਤਿਹਾਸਕ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਜਾ ਰਹੇ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਪੁਲਸ ਨੇ ਰਸਤੇ 'ਚ ਹੀ ਰੋਕ ਲਿਆ। ਇਸ ਦੌਰਾਨ ਸਿੱਖ ਸੰਗਤ ਅਤੇ ਪੁਲਸ ਵਿਚਾਲੇ ਝੜਪ ਅਤੇ ਧੱਕਾ ਮੁੱਕੀ ਵੀ ਹੋਈ। ਦਰਅਸਲ ਲੋਕਲ ਕਮੇਟੀ 'ਤੇ ਲੱਗੇ ਦੋਸ਼ਾਂ ਦੇ ਚੱਲਦੇ ਗੁਰਦੁਆਰਾ ਕਮੇਟੀ ਬਦਲਣ ਨੂੰ ਲੈ ਕੇ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਪਹੁੰਚ ਰਹੇ ਸਨ ਜਿਨ੍ਹਾਂ ਨੂੰ ਪੁਲਸ ਨੇ ਰਸਤੇ ਵਿਚ ਹੀ ਰੋਕ ਲਿਆ।
ਸਿੱਖ ਸੰਗਤ ਦੇ ਨਾਲ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਅਤੇ ਸੇਵਾ ਸਿੰਘ ਸੇਖਵਾਂ ਵੀ ਮੌਜੂਦ ਸਨ। ਜਿਨ੍ਹਾਂ ਨੂੰ ਰੋਕਣ ਲਈ ਪੁਲਸ ਨੇ ਜਗ੍ਹਾ-ਜਗ੍ਹਾ ਨਾਕਾਬੰਦੀ ਕੀਤੀ ਹੋਈ ਸੀ।


Related News