ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਆ ਰਹੀ ਬੱਸ ਨਾਲ ਸਰਹਿੰਦ ਨੇੜੇ ਵੱਡਾ ਹਾਦਸਾ, ਇਕ ਦੀ ਮੌਤ

Wednesday, Nov 25, 2026 - 10:20 PM (IST)

ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਆ ਰਹੀ ਬੱਸ ਨਾਲ ਸਰਹਿੰਦ ਨੇੜੇ ਵੱਡਾ ਹਾਦਸਾ, ਇਕ ਦੀ ਮੌਤ

ਫਤਹਿਗੜ੍ਹ ਸਾਹਿਬ (ਜਗਦੇਵ) : ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਸਰਹਿੰਦ 'ਤੇ ਸ਼ਰਧਾਲੂਆਂ ਦੀ ਬੱਸ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਸ਼ਰਧਾਲੂ ਦੀ ਮੌਤ ਹੋ ਗਈ ਜਦੋਂਕਿ 14 ਦੇ ਕਰੀਬ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪਿੰਡ ਧਾਰੜ ਦੇ 60 ਸਾਲਾਂ ਦਿਲਬਾਗ ਸਿੰਘ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫਤਹਿਗੜ੍ਹ ਸਾਹਿਬ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ। ਐੱਸਐੱਸਪੀ ਸ਼ੁਭਮ ਅਗਰਵਾਲ ਸਮੇਤ ਹੋਰ ਪੁਲਸ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ

ਇਸ ਸਬੰਧੀ ਐੱਸਐੱਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਈ ਹੈ, ਜਦਕਿ 14 ਲੋਕ ਜ਼ਖਮੀ ਹੋਏ ਹਨ। ਫਿਲਹਾਲ ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਭਾਜਪਾ ਵੱਲੋਂ ਅਹੁਦੇਦਾਰਾਂ ਦੀ ਇਕ ਹੋਰ ਸੂਚੀ ਜਾਰੀ, 15 ਆਗੂਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ

ਐੱਸਐੱਸਪੀ ਨੇ ਦੱਸਿਆ ਕਿ ਬੱਸ ਵਿਚ 50 ਸ਼ਰਧਾਲੂ ਸਨ ਜੋ ਕਰਨਾਲ ਦੇ ਗੁਰਦੁਆਰਾ ਸਤਿਕਰਤਾਰ ਵਿਖੇ ਗੁਰਪੁਰਬ ਮਨਾ ਕੇ ਵਾਪਸ ਜੰਡਿਆਲਾ ਗੁਰੂ ਅੰਮ੍ਰਿਤਸਰ ਦੇ ਪਿੰਡ ਧਾਰੜ ਜਾ ਰਹੇ ਸਨ। ਜਿਵੇਂ ਹੀ ਇਹ ਸ਼ਰਧਾਲੂਆਂ ਦੀ ਬੱਸ ਸਰਹਿੰਦ ਤੋਂ ਲੰਘ ਰਹੀ ਸੀ ਤਾਂ ਅੱਗੇ ਜਾ ਰਹੇ ਇਕ ਟਰੱਕ ਨਾਲ ਪਿੱਛੋਂ ਟੱਕਰ ਹੋ ਗਈ। ਗੰਭੀਰ ਜ਼ਖਮੀਆਂ ਨੂੰ ਸਿਵਲ ਹਸਪਤਾਲ ਜਦਕਿ ਮਾਮੂਲੀ ਜ਼ਖਮੀਆਂ ਨੂੰ ਪੁਲਸ ਬਸ ਰਾਹੀਂ ਗੁਰਦੁਆਰਾ ਸਾਹਿਬ ਪਹੁੰਚਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਅੱਗੇ ਆਪਣੇ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ : ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News