ਫਰੀਦਕੋਟ ਦੇ ਗੁਰਦੁਆਰਾ ਸਾਹਿਬ ''ਚ ਵਾਪਰੀ ਵੱਡੀ ਘਟਨਾ, ਪੂਰੇ ਪਿੰਡ ''ਚ ਮਚ ਗਿਆ ਕੋਹਰਾਮ (ਵੀਡੀਓ)

Monday, Oct 12, 2015 - 07:11 PM (IST)

ਫਰੀਦਕੋਟ ਦੇ ਗੁਰਦੁਆਰਾ ਸਾਹਿਬ ''ਚ ਵਾਪਰੀ ਵੱਡੀ ਘਟਨਾ, ਪੂਰੇ ਪਿੰਡ ''ਚ ਮਚ ਗਿਆ ਕੋਹਰਾਮ (ਵੀਡੀਓ)

ਫਰੀਦਕੋਟ : ਫਰੀਦਕੋਟ ਦੇ ਨਜ਼ਦੀਕ ਪਿੰਡ ਬਰਗਾੜੀ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਗਲੀ ''ਚ ਖਿਲਾਰ ਦਿੱਤੇ ਗਏ। ਜਿਸ ਕਾਰਨ ਸਿੱਖ ਸੰਗਤਾਂ ''ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਸੂਚਨਾ ਮਿਲਣ ''ਤੇ ਐਸ.ਜੀ.ਪੀ.ਸੀ. ਪ੍ਰਧਾਨ ਅਵਤਾਰ ਸਿੰਘ ਮੱਕੜ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਇਸ ਘਟੀਆ ਹਰਕਤ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ''ਤੇ ਸਿੱਖ ਸੰੰਗਤਾਂ ਦਾ ਕਹਿਣਾ ਹੈ ਕਿ ਇਹ ਘਟੀਆ ਹਰਕਤ ਸਿਰਸਾ ਡੇਰਾ ਪ੍ਰੇਮੀਆਂ ਵਲੋਂ ਕੀਤੀ ਗਈ ਹੈ। ਉਧਰ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਕੁਝ ਸਮਾਂ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ''ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਕਰ ਲਿਆ ਗਿਆ ਸੀ। ਜਿਸ ਤੋਂ ਕੁਝ ਸਮੇਂ ਬਾਅਦ ਹੀ ਹੁਣ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
author

Gurminder Singh

Content Editor

Related News