ਗੁਰਦੁਆਰਾ ਸਾਹਿਬ ਚੋਰੀ ਕਰਨ ਆਏ ਚੋਰ ਨਾਲ ਹੋਈ ਜੱਗੋਂ ਤੇਰਵੀਂ, ਜਾਣੋ ਕੀ ਹੈ ਪੂਰਾ ਮਾਮਲਾ

Tuesday, Jul 04, 2023 - 06:19 PM (IST)

ਗੁਰਦੁਆਰਾ ਸਾਹਿਬ ਚੋਰੀ ਕਰਨ ਆਏ ਚੋਰ ਨਾਲ ਹੋਈ ਜੱਗੋਂ ਤੇਰਵੀਂ, ਜਾਣੋ ਕੀ ਹੈ ਪੂਰਾ ਮਾਮਲਾ

ਡੇਰਾਬੱਸੀ (ਅਨਿਲ) : ਡੇਰਾਬੱਸੀ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਮਾਹੀਵਾਲਾ ਵਿਖੇ ਚੋਰ ਨੇ ਗੁਰਦੁਆਰਾ ਸਾਹਿਬ ਦੇ ਮੇਨ ਦਰਵਾਜ਼ੇ ਦੇ ਤਾਲੇ ਤੋੜ ਕੇ ਗੋਲਕ ਤੋੜ ਲਈ ਅਤੇ 5-6 ਹਜ਼ਾਰ ਰੁਪਏ ਚੋਰੀ ਕਰ ਲਏ। ਤੜਕੇ 2.30 ਵਜੇ ਐਕਟਿਵਾ ’ਤੇ ਔਜ਼ਾਰਾਂ ਸਮੇਤ ਆਇਆ ਵਿਅਕਤੀ ਗੁਰਦੁਆਰਾ ਸਾਹਿਬ ਦੇ ਮੇਨ ਗੇਟ ਸਮੇਤ ਦੋ ਦਰਵਾਜ਼ਿਆਂ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋ ਗਿਆ। ਚੋਰ ਨੂੰ ਭਾਜੜਾਂ ਉਦੋਂ ਪੈ ਗਈਆਂ ਜਦੋਂ ਗੁਰਦੁਆਰਾ ਸਾਹਿਬ ਦੀਆਂ ਲਾਈਟਾਂ ਜਗਦੀਆ ਵੇਖ ਕੇ ਗੁਆਂਢੀ ਜਾਗ ਗਏ, ਜਿਨ੍ਹਾਂ ਨੇ ਤੁਰੰਤ ਪਿੰਡ ਵਾਸੀਆਂ ਨੂੰ ਇਕੱਠੇ ਕਰਕੇ ਅੰਦਰ ਦਾਖ਼ਲ ਹੋਏ ਚੋਰ ਨੂੰ ਫ਼ੜਨ ਲਈ ਘੇਰਾ ਪਾ ਲਿਆ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਇਸ ਦੌਰਾਨ ਜਦੋਂ ਚੋਰ ਆਪਣੀ ਐਕਟਿਵਾ ਲੈ ਕੇ ਫ਼ਰਾਰ ਹੋਣ ਲੱਗਾ ਤਾਂ ਪਿੰਡ ਵਾਸੀ ਉਸ ਦੇ ਪਿੱਛੇ ਭੱਜੇ। ਇਸ ਦੌਰਾਨ ਚੋਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਐਕਟਿਵਾ ਸਮੇਤ ਡਿੱਗ ਗਿਆ ਜਿਸ ਤੋਂ ਬਾਅਦ ਉਹ ਆਪਣੀ ਐਕਟਿਵਾ ਛੱਡ ਕੇ ਮਾਹੀਵਾਲਾ ਪਿੰਡ ਨੇੜੇ ਪੈਂਦੇ ਬੀੜ ਦੇ ਜੰਗਲ ਵੱਲ ਨੂੰ ਦੌੜ ਗਿਆ। ਹਨੇਰਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਉਹ ਨਹੀਂ ਲੱਭਾ। ਪਿੰਡ ਵਾਸੀਆਂ ਨੇ ਪੁਲਸ ਕੰਟਰੋਲ ਰੂਮ ਅਤੇ ਡੇਰਾਬੱਸੀ ਪੁਲਸ ਥਾਣੇ ਨੂੰ ਸੂਚਿਤ ਕੀਤਾ। ਮਾਹੀਵਾਲਾ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪਹਿਲਾ ਵੀ ਦੋ ਵਾਰ ਚੋਰੀ ਹੋ ਚੁੱਕੀ ਹੈ। ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ ਨੇ ਆਖਿਆ ਕਿ ਪੁਲਸ ਜਲਦ ਹੀ ਚੋਰ ਨੂੰ ਕਾਬੂ ਕਰ ਲਵੇਗੀ।

ਇਹ ਵੀ ਪੜ੍ਹੋ : ਲੁਧਿਆਣਾ ’ਚ ਸੁੱਤੇ ਪਏ ਜੋੜੇ ਨੂੰ ਸੱਪ ਨੇ ਡੱਸਿਆ, ਦੋਵਾਂ ਜੀਆਂ ਦੀ ਹੋਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News