ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰਨ ਵਾਲਾ ਨੌਜਵਾਨ ਕਾਬੂ

04/22/2017 3:21:56 PM

ਬਟਾਲਾ (ਬੇਰੀ) : ਥਾਣਾ ਰੰਗੜ ਨੰਗਲ ਦੀ ਪੁਲਸ ਵਲੋਂ ਗੁਰਦੁਆਰਾ ਸਾਹਿਬ ਵਿਚ ਗੋਲਕ ਚੋਰੀ ਕਰਨ ਵਾਲੇ ਲੜਕੇ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏੇ ਏ.ਐੱਸ.ਆਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਰਜਵੰਤ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਚੌਧਰੀਵਾਲ ਨੇ ਪੁਲਸ ਨੂੰ ਜਾਣਕਾਰੀ ਦਿੱਤੀ ਕਿ ਉਹ ਗੁਰਦੁਆਰਾ ਸਾਹਿਬ ਸ਼ਹੀਦਾਂ ਪੁਲ ਡਰੇਨ ਚੌਧਰੀਵਾਲ ਵਿਚ ਗੰ੍ਰਥੀ ਸਿੰਘ ਦੀ ਸੇਵਾ ਕਰਦਾ ਹੈ ਅਤੇ ਹਰ ਰੋਜ਼ ਦੀ ਤਰ੍ਹਾਂ ਸੇਵਾ ਕਰਕੇ ਪਿੰਡ ਵਿਚ ਦੁੱਧ ਵੇਚਣ ਚਲਾ ਗਿਆ ਅਤੇ ਜਦੋਂ ਸਾਢੇ ਅੱਠ ਵਜੇ ਸਵੇਰੇ ਵਾਪਸ ਗੁਰਦੁਆਰਾ ਸਾਹਿਬ ਵਿਚ ਸਵਰਨ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਚੌਧਰੀਵਾਲ ਦੇ ਨਾਲ ਆਇਆ ਤਾਂ ਦੇਖਿਆ ਕਿ ਇਕ ਅਣਪਛਾਤਾ ਲੜਕਾ ਗੁਰਦੁਆਰਾ ਸਾਹਿਬ ਵਿਚ ਰੱਖੀ ਗੋਲਕ ''ਚੋਂ ਪੈਸੇ ਚੋਰੀ ਕਰ ਰਿਹਾ ਸੀ, ਜਿਸ ਨੂੰ ਉਨ੍ਹਾਂ ਨੇ ਦਬੋਚ ਲਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ।
ਏ.ਐੱਸ.ਆਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸੰਬੰਧੀ ਸੂਚਨਾ ਮਿਲਣ ਦੇ ਬਾਅਦ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਮੌਕੇ ''ਤੇ ਪਹੁੰਚ ਕੇ ਗੋਲਕ ਚੋਰੀ ਕਰਨ ਵਾਲੇ ਨੌਜਵਾਨ ਮਿਹਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਲਾਂਚੋਰ ਜ਼ਿਲਾ ਨਵਾਂਸ਼ਹਿਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਸੰਬੰਧ ਵਿਚ ਥਾਣਾ ਰੰਗੜ ਨੰਗਲ ਵਿਚ ਉਕਤ ਲੜਕੇ ਦੇ ਵਿਰੁੱਧ ਰਜਵੰਤ ਸਿੰਘ ਦੇ ਬਿਆਨਾਂ ਦੇ ਆਧਾਰ ''ਤੇ ਕੇਸ ਦਰਜ ਕਰ ਦਿੱਤਾ ਗਿਆ ਹੈ।


Gurminder Singh

Content Editor

Related News