'ਉਤਰਾਖੰਡ 'ਚ ਗੁਰਦੁਆਰਾ ਸਾਹਿਬ ਵਿਖੇ ਹੋਈ ਮਰਯਾਦਾ ਦੀ ਉਲੰਘਣਾ ਕਾਰਨ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ'

07/28/2021 5:35:18 PM

ਅੰਮ੍ਰਿਤਸਰ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ ਉਸ ਦੇ ਸਵਾਗਤ ਵਿਚ ਮਰਯਾਦਾ ਦੀ ਹੋਈ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਆਪਣੀ ਮਰਯਾਦਾ ਹੈ, ਜਿਸ ਦੀ ਉਲੰਘਣਾ ਦਾ ਕਿਸੇ ਨੂੰ ਹੱਕ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਵਾਗਤ ਲਈ ਕੁੜੀਆਂ ਤੋਂ ਨ੍ਰਿਤ ਕਰਵਾ ਕੇ ਮਰਯਾਦਾ ਦੀ ਘੋਰ ਉਲੰਘਣਾ ਕੀਤੀ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਸਮੇਂ ਮੁੱਖ ਮੰਤਰੀ ਨੂੰ ਸਿਰਪਾਓ ਤੇ ਸਿਰੀ ਸਾਹਿਬ ਦੇ ਨਾਲ ਚਾਂਦੀ ਦਾ ਮੁਕਟ ਦੇ ਕੇ ਸਨਮਾਨਿਤ ਕਰਨਾ ਵੀ ਮਰਯਾਦਾ ਦੇ ਉਲਟ ਹੈ। 

ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਖ਼ਤ ਚਿਤਾਵਨੀ

ਗੌਰਤਲਬ ਹੈ ਕਿ ਗੁਰਦੁਆਰਾ ਸਾਹਿਬ ਵਿਚ ਹਾਲ ਹੀ ’ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਸਵਾਗਤ ਗਿਆ ਕੀਤਾ ਸੀ। ਪੁਸ਼ਕਰ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਣ ਲਈ ਗਏ ਸਨ ਅਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਰਿਵਾਇਤੀ ਪਹਾੜੀ ਪੋਸ਼ਾਕ ’ਚ ਬੀਬੀਆਂ ਤੋਂ ਗੁਰਦੁਆਰਾ ਕੰਪਲੈਕਸ ਅੰਦਰ ਡਾਂਸ ਕਰਵਾਇਆ ਗਿਆ ਅਤੇ ਭਾਜਪਾ ਸਮਰਥਨ ਦੇ ਨਾਅਰੇ ਲਾਏ ਗਏ ਸਨ। ਇਸ ਤੋਂ ਇਲਾਵਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ’ਚ ਗੁਰਦੁਆਰਾ ਸਾਹਿਬ ਦੇ ਅੰਦਰ ਤੱਕ ਜਾਂਦੇ ਰਸਤੇ ਦੇ ਅੱਗੇ ਬੀਬੀਆਂ ਸੰਗੀਤ ’ਤੇ ਨੱਚਦੀਆਂ ਨਜ਼ਰ ਆਉਂਦੀਆਂ ਹਨ।  ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖ ਕੇ ਵਾਪਰੀ ਘਟਨਾ ਸਬੰਧੀ ਸਪੱਸ਼ਟੀਕਰਣ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਮਾਮਲੇ ਦੀ ਜਾਂਚ ਕਰਕੇ ਮੁਕੰਮਲ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ।

ਇਹ ਵੀ ਪੜ੍ਹੋ : ਜਥੇਦਾਰ ਮੰਡ ਵੱਲੋਂ ਕੈਬਨਿਟ ਮੰਤਰੀ ਰੰਧਾਵਾ, ਤ੍ਰਿਪਤ ਬਾਜਵਾ ਸਮੇਤ 3 ਵਿਧਾਇਕ ਅਕਾਲ ਤਖ਼ਤ ਸਾਹਿਬ ਤਲਬ

ਨੋਟ : ਇਸ ਖ਼ਬਰ ਸਬੰਧੀ ਤੁਸੀਂ ਕੀ ਕਹਿਣਾ ਚਾਹੁੰਦੇ ਹੋ? ਕੁਮੈਂਟ ਕਰਕੇ ਦਿਓ ਆਪਣੀ ਰਾਏ

Harnek Seechewal

This news is Content Editor Harnek Seechewal