ਸਪੀਕਰ ’ਤੇ ਅਨਾਊਂਸਮੈਂਟ ਕਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨੇ ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ
Saturday, Feb 26, 2022 - 10:49 AM (IST)
ਅਜਨਾਲਾ/ਭਿੰਡੀ ਸੈਦਾਂ (ਗੁਰਜੰਟ) - ਹਲਕਾ ਰਾਜਾਸਾਂਸੀ ਦੇ ਪਿੰਡ ਕੋਟਲੀ ਸੱਕਾਂ ਵਿਖੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਵੱਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (60) ਪੁੱਤਰ ਸੰਤੋਖ ਸਿੰਘ ਵਾਸੀ ਕੋਟਲੀ ਸੱਕਾਂ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਪ੍ਰੇਮਿਕਾ ਦੀ ਵਿਆਹ ਕਰਵਾਉਣ ਦੀ ਜ਼ਿੱਦ ਤੋਂ ਦੁੱਖੀ ਮੁੰਡੇ ਨੇ ਮੌਤ ਨੂੰ ਲਾਇਆ ਗਲ, ਰੋ-ਰੋ ਹਾਲੋ-ਬੇਹਾਲ ਹੋਈ ਮਾਂ
ਇਸ ਮਾਮਲੇ ਸਬੰਧੀ ਪੁਲਸ ਚੌਕੀ ਓਠੀਆਂ ਦੇ ਇੰਚਾਰਜ ਗੁਰਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਮ੍ਰਿਤਕ ਨਿਰਮਲ ਸਿੰਘ ਦੇ ਭਰਾ ਪ੍ਰਗਟ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਵੱਡਾ ਭਰਾ ਨਿਰਮਲ ਸਿੰਘ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਅ ਰਿਹਾ ਸੀ। ਪਿਛਲੇ ਕੁਝ ਦਿਨਾਂ ਤੋਂ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ, ਕਿਉਂਕਿ ਪਿੰਡ ਦੇ ਕੁਝ ਲੋਕਾਂ ਵੱਲੋਂ ਉਸ ਨੂੰ ਸੇਵਾ ਕਰਨ ਤੋਂ ਰੋਕਿਆ ਜਾ ਰਿਹਾ ਸੀ। ਇਸੇ ਗੱਲ ਤੋਂ ਤੰਗ ਆ ਕੇ ਬੀਤੀ ਸ਼ਾਮ ਨਿਰਮਲ ਸਿੰਘ ਨੇ ਗੁਰਦੁਆਰਾ ਸਾਹਿਬ ’ਚ ਲੱਗੇ ਸਪੀਕਰ ’ਤੇ ਇਕ ਅਨਾਊਂਸਮੈਂਟ ਕੀਤੀ।
ਪੜ੍ਹੋ ਇਹ ਵੀ ਖ਼ਬਰ - ਦਾਜ ਦੇ ਲਾਲਚੀ ਪਤੀ ਨੇ ਪਤਨੀ ਦੇ ਗੁਪਤ ਅੰਗ ’ਤੇ ਸੁੱਟਿਆ ਤੇਜ਼ਾਬ, 1 ਮਹੀਨਾ ਪਹਿਲਾ ਹੋਇਆ ਸੀ ਵਿਆਹ
ਉਸ ਨੇ ਮਰਨ ਤੋਂ ਪਹਿਲਾਂ ਕਿਹਾ ਕਿ ਗੁਰਦੇਵ ਸਿੰਘ ਪੁੱਤਰ ਵੀਰ ਸਿੰਘ, ਨਿਰਮਲ ਸਿੰਘ ਪੁੱਤਰ ਪਾਲ ਸਿੰਘ, ਦਲਜੀਤ ਸਿੰਘ ਪੁੱਤਰ ਬਲਕਾਰ ਸਿੰਘ ਅਤੇ ਅਣਪਛਾਤੇ ਵਾਸੀ ਕਾਨਾ ਨਿਹੰਗ ਆਦਿ ਉਸ ਨੂੰ ਸੇਵਾ ਕਰਨ ਤੋਂ ਰੋਕ ਰਹੇ ਹਨ, ਜਿਨ੍ਹਾਂ ਤੋਂ ਤੰਗ ਆ ਕੇ ਉਹ ਆਪਣੀ ਜੀਵਨ ਲੀਲਾ ਸਮਾਪਤ ਕਰਨ ਜਾ ਰਿਹਾ ਹੈ। ਇਸ ਅਨਾਊਂਸਮੈਂਟ ਤੋਂ ਬਾਅਦ ਜਦੋਂ ਲੋਕਾਂ ਨੇ ਗੁਰਦੁਆਰਾ ਸਾਹਿਬ ਜਾ ਕੇ ਦੇਖਿਆ ਤਾਂ ਨਿਰਮਲ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ
ਭਰਾ ਨੇ ਦੱਸਿਆ ਕਿ ਹਾਲਤ ਖ਼ਰਾਬ ਹੋਣ ਕਾਰਨ ਕੁਝ ਲੋਕਾਂ ਦੀ ਮਦਦ ਨਾਲ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮਾਮਲੇ ਸਬੰਧੀ ਪੁਲਸ ਨੇ ਮ੍ਰਿਤਕ ਨਿਰਮਲ ਸਿੰਘ ਦੇ ਭਰਾ ਪ੍ਰਗਟ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ। ਪੁਲਸ ਨੇ ਸੇਵਾਦਾਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਦੇਸੀ ਗੁੜ ਤਿਆਰ ਕਰ 1.50 ਲੱਖ ਰੁਪਏ ਮਹੀਨਾ ਕਮਾ ਰਿਹੈ ਗੁਰਦਾਸਪੁਰ ਦਾ ਇਹ ਕਿਸਾਨ (ਤਸਵੀਰਾਂ)