75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ ''ਚ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ

Monday, Jun 22, 2026 - 11:37 AM (IST)

75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ ''ਚ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ

ਜਲੰਧਰ (ਮਹੇਸ਼)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲ੍ਹਣ ’ਚ 75ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ 19 ਤੋਂ 21 ਜੂਨ ਤੱਕ ਮਨਾਇਆ ਗਿਆ। ਇਸ ਦੌਰਾਨ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਣ ਲਈ ਗੁਰਦੁਆਰਾ ਸਾਹਿਬ ’ਚ ਪਹੁੰਚੇ। ਸ਼ਹੀਦੀ ਜੋੜ ਮੇਲੇ ਦੀ ਸਫ਼ਲਤਾ ਲਈ ਗੁਰਦੁਆਰਾ ਸਾਹਿਬ ਦੇ ਰਿਸੀਵਰ ਗੁਰਪ੍ਰੀਤ ਸਿੰਘ ਸਬ ਰਜਿਸਟਰਾਰ ਜਲੰਧਰ-1 ਨੇ ਸਾਰਿਆਂ ਦਾ ਧੰਨਵਾਦ ਪ੍ਰਗਟਾਇਆ। ਮੈਨੇਜਰ ਬਲਜੀਤ ਸਿੰਘ, ਮੈਨੇਜਰ ਹਰਪ੍ਰੀਤ ਸਿੰਘ ਵੱਲੋਂ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ: 22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਉਨ੍ਹਾਂ ਦੱਸਿਆ ਕਿ 17 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ 15 ਸਾਲ ਤੱਕ ਦੇ ਬੱਚਿਆਂ ਲਈ ਦਸਤਾਰ ਮੁਕਾਬਲੇ ਅਤੇ 18 ਜੂਨ ਨੂੰ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। 19 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਸਵੇਰੇ 10 ਵਜੇ ਆਰੰਭ ਕੀਤੇ ਗਏ। 20 ਜੂਨ ਨੂੰ ਸ਼ਾਮ 3.30 ਵਜੇ ਤੋਂ ਲੈ ਕੇ ਰਾਤ 10.30 ਵਜੇ ਤੱਕ ਕੀਰਤਨ ਦਰਬਾਰ ਹੋਇਆ। 21 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਢਾਡੀ ਦਰਬਾਰ ਸ਼ਾਮ 5 ਵਜੇ ਤੱਕ ਕਰਵਾਇਆ ਗਿਆ, ਜਿਸ ’ਚ ਪੰਥਕ ਵਿਦਵਾਨਾਂ ਨੇ ਸੰਗਤ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਜੋੜ ਮੇਲੇ ਦੇ ਤਿੰਨੋਂ ਦਿਨ ਸ਼ਹੀਦ ਬਾਬਾ ਨਿਹਾਲ ਸਿੰਘ ਚੈਰੀਟੇਬਲ ਹਸਪਤਾਲ ਤੱਲ੍ਹਣ ਵੱਲੋਂ ਫ੍ਰੀ ਮੈਡੀਕਲ ਕੈਂਪ ਵੀ ਲਾਇਆ ਗਿਆ, ਜਿਸ ’ਚ ਡਾਕਟਰਾਂ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਅਤੇ ਲੋੜਵੰਦਾਂ ਨੂੰ ਦਵਾਈਆਂ ਵੀ ਫ੍ਰੀ ਦਿੱਤੀਆਂ ਗਈਆਂ। ਖ਼ੂਨਦਾਨ ਕੈਂਪ 21 ਜੂਨ ਨੂੰ ਲਗਾਇਆ ਗਿਆ।

ਇਹ ਵੀ ਪੜ੍ਹੋ: ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਦਾ ਹੋਇਆ ਦਿਹਾਂਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News