ਗੁ.ਸ਼ਹੀਦ ਗੰਜ ਸਾਹਿਬ ਵਿਖੇ ਮਨਾਇਆ ਗਿਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

Monday, Nov 15, 2021 - 12:17 PM (IST)

ਗੁ.ਸ਼ਹੀਦ ਗੰਜ ਸਾਹਿਬ ਵਿਖੇ ਮਨਾਇਆ ਗਿਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ (ਅਨਜਾਣ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਆਨ, ਬਾਨ ਤੇ ਸ਼ਾਨ ਨੂੰ ਕਾਇਮ ਰੱਖਦਿਆਂ ਜ਼ਾਲਿਮਾ ਦੇ ਆਹੂ ਲਾਹੁੰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਆਸਾ ਜੀ ਦੀ ਵਾਰ ਦੇ ਕੀਰਤਨ ਉਪਰੰਤ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨੂੰ ਵੱਖ-ਵੱਖ ਕਥਾਵਾਚਕਾਂ ਨੇ ਗੁਰ ਇਤਿਹਾਸ ਨਾਲ ਜੋੜਿਆ ਤੇ ਬਾਬਾ ਜੀ ਦੇ ਜੀਵਨ ’ਤੇ ਰੌਸ਼ਨੀ ਪਾਈ। 

ਪੜ੍ਹੋ ਇਹ ਵੀ ਖ਼ਬਰ ਪੰਜਾਬ ਦੇ ਇਸ ਜ਼ਿਲ੍ਹੇ ’ਚ ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਤਨਖ਼ਾਹ

ਬਾਬਾ ਦੀਪ ਸਿੰਘ ਜੀ ਨੇ ਅਦੁੱਤੀ ਕੁਰਬਾਨੀ ਦਿੱਤੀ : 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਬਾ ਜੀ ਦੇ ਸੰਖੇਪ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਅਹਿਮਦ ਸ਼ਾਹ ਅਬਦਾਲੀ ਦੀ ਹਾਰ ਦਾ ਬਦਲਾ ਲੈਣ ਲਈ ਜਦ ਉਸਦੇ ਪੁੱਤਰ ਤਹਿਮੂਰ ਸ਼ਾਹ ਨੇ ਅੰਮ੍ਰਿਤ ਸਰੋਵਰ ਨੂੰ ਮਿੱਟੀ ਨਾਲ ਪੂਰ ਦਿੱਤਾ ਤਾਂ ਇਸਦੀ ਜਾਣਕਾਰੀ ਨਿਹੰਗ ਭਾਈ ਭਾਗ ਸਿੰਘ ਨੇ ਤਲਵੰਡੀ ਸਾਬੋ ਵਿਖੇ ਬਾਬਾ ਦੀਪ ਸਿੰਘ ਜੀ ਨੂੰ ਦਿੱਤੀ। ਖ਼ਬਰ ਸੁਣ ਕੇ ਬਾਬਾ ਜੀ ਰੋਹ ਵਿੱਚ ਆ ਗਏ ਤੇ ਆਪਣੇ 18 ਸੇਰ ਦੇ ਖੰਡੇ ਨੂੰ ਹੱਥ ‘ਚ ਫੜ੍ਹ ਬਾਕੀ ਸਿੰਘਾਂ ਨੂੰ ਨਾਲ ਲੈ ਗੋਹਲਵੜ ਦੇ ਅਸਥਾਨ ‘ਤੇ ਆ ਕੇ ਮੁਗਲ ਫੌਜ ਨੂੰ ਵੰਗਾਰਿਆਂ। 

ਪੜ੍ਹੋ ਇਹ ਵੀ ਖ਼ਬਰ ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ

ਉਨ੍ਹਾਂ ਨੇ ਦੱਸਿਆ ਕਿ ਘਮਸਾਨ ਦੀ ਲੜਾਈ ਵਿੱਚ ਬਾਬਾ ਜੀ ਦਾ ਸਾਹਮਣਾ ਅਹਿਮਦ ਸ਼ਾਹ ਅਬਦਾਲੀ ਦੇ ਸੈਨਾਪਤੀ ਜਮਾਲ ਖਾਂ ਨਾਲ ਹੋਇਆ ਅਤੇ ਇਕ ਸਾਂਝੇ ਵਾਰ ਵਿੱਚ ਬਾਬਾ ਜੀ ਦਾ ਤੇ ਜਮਾਲ ਖਾਂ ਦਾ ਸੀਸ ਧੜ ਨਾਲੋਂ ਵੱਖ ਹੋ ਗਿਆ। ਬਾਬਾ ਜੀ ਸੀਸ ਤਲੀ ‘ਤੇ ਰੱਖ ਕੇ ਜ਼ਾਲਿਮ ਮੁਗਲ ਫੌਜਾਂ ਦਾ ਸਾਹਮਣਾ ਕਰਦੇ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦੀ ਪਾਪਤ ਕਰ ਗਏ। ਇਸ ਤਰ੍ਹਾਂ ਬਾਬਾ ਦੀਪ ਸਿੰਘ ਜੀ ਨੇ ਅਦੁੱਤੀ ਕੁਰਬਾਨੀ ਦਿੱਤੀ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਬਾਬਾ ਜੀ ਦੀ ਯਾਦ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ‘ਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸੰਤ-ਮਹਾਂਪੁਰਸ਼, ਕਥਾਵਾਦਕ ਤੇ ਰਾਗੀ ਸਿੰਘ ਹਾਜ਼ਰੀਆਂ ਭਰਨਗੇ।

ਪੜ੍ਹੋ ਇਹ ਵੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਲ਼ੱਖਾਂ ਦੀ ਤਾਦਾਤ ‘ਚ ਸੰਗਤਾਂ ਛਕਦੀਆਂ ਨੇ ਲੰਗਰ :
ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੇ ਲੰਗਰ ਅਸਥਾਨ ਤੇ ਡਿਊਟੀ ਨਿਭਾ ਰਹੇ ਸੁਪਰਵਾਈਜ਼ਰ ਰਣਜੀਤ ਸਿੰਘ ਭੋਮਾ ਨੇ ਦੱਸਿਆ ਕਿ ਇਸ ਦਿਨ ਦੂਰ ਦੁਰਾਡੇ ਤੋਂ ਲੱਖਾਂ ਦੀ ਤਾਦਾਤ ‘ਚ ਸੰਗਤਾਂ ਹਾਜ਼ਰੀਆਂ ਭਰਦੀਆਂ ਨੇ ਤੇ ਸੇਵਾ ਦੇ ਨਾਲ-ਨਾਲ ਗੁਰੂ ਕੇ ਲੰਗਰ ਛਕ ਕੇ ਤ੍ਰਿਪਤ ਹੁੰਦੀਆਂ ਨੇ। ਉਨ੍ਹਾਂ ਦੱਸਿਆ ਕਿ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਤ ਦਿਨ ਲੰਗਰ ਦੇ ਪ੍ਰਬੰਧ ਚਲਾਏ ਜਾਂਦੇ ਨੇ ਓਥੇ ਧਾਰਮਿਕ ਸਭਾ ਸੁਸਾਇਟੀਆਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਲੰਗਰ ਲਗਾਏ ਜਾਂਦੇ ਨੇ।

ਪੜ੍ਹੋ ਇਹ ਵੀ ਖ਼ਬਰ ਵੱਡੀ ਖ਼ਬਰ : ਚੋਣ ਮੈਦਾਨ 'ਚ ਉਤਰੇਗੀ ਸੋਨੂੰ ਸੂਦ ਦੀ ਭੈਣ ਮਾਲਵਿਕਾ


author

rajwinder kaur

Content Editor

Related News