ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫ਼ੈਸਲਾ: ਬੀਬੀ ਜਗੀਰ ਕੌਰ

09/21/2021 6:22:57 PM

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ਾਂ ਨੂੰ ਨਾਦਰਸ਼ਾਹੀ ਫ਼ੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਮਨੁੱਖਤਾ ਦੇ ਅਧਿਆਤਮਕ ਕੇਂਦਰ ਹਨ ਅਤੇ ਇਥੋਂ ਮਾਨਵ ਭਲਾਈ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ ਦਿੱਲੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਪ੍ਰਗਾਉਣ ਵਾਲੇ ਹਨ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਆਖਿਆ ਕਿ ਸਰਕਾਰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਮੁਆਫ਼ੀ ਵੀ ਮੰਗੇ। 

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਉਨ੍ਹਾਂ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਇਹ ਉਹੀ ਗੁਰਦੁਆਰਾ ਸਾਹਿਬਾਨ ਹਨ, ਜੋ ਕੋਰੋਨਾ ਦੌਰਾਨ ਲੋਕਾਂ ਨੂੰ ਲੰਗਰ ਅਤੇ ਹੋਰ ਸੇਵਾਵਾਂ ਮੁਹੱਈਆ ਕਰਵਾਉਂਦੇ ਸਨ। ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਕੋਰੋਨਾ ਦੌਰਾਨ ਨਿਭਾਈਆਂ ਸੇਵਾਵਾਂ ਲਈ ਸ਼ਲਾਘਾ ਵੀ ਕੀਤੀ ਜਾ ਚੁੱਕੀ ਹੈ ਅਤੇ ਦੁੱਖ ਦੀ ਗੱਲ ਹੈ ਕਿ ਅੱਜ ਉਸੇ ਗੁਰੂ ਘਰ ਨੂੰ ਬੰਦ ਕਰਨ ਲਈ ਐੱਸ.ਡੀ.ਐੱਮ ਨੇ ਹੁਕਮ ਜਾਰੀ ਕਰ ਦਿੱਤੇ ਹਨ। ਬੀਬੀ ਜਗੀਰ ਕੌਰ ਨੇ ਆਖਿਆ ਕਿ ਕੋਰੋਨਾ ਦੇ ਬਹਾਨੇ ਹੇਠ ਸਿੱਖਾਂ ਨੂੰ ਦਬਾਉਣ ਦਾ ਯਤਨ ਕੀਤਾ ਗਿਆ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਪੜ੍ਹੋ ਇਹ ਵੀ ਖ਼ਬਰ - ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਕੀਤਾ ਸਾਂਢੂ ਦਾ ਕਤਲ, 4 ਮਹੀਨੇ ਪਹਿਲਾਂ ਖੇਤਾਂ ’ਚ ਦੱਬੀ ਲਾਸ਼ ਹੋਈ ਬਰਾਮਦ

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਮਸ਼ੀਨ ਦੀ ਲਪੇਟ ’ਚ ਆਉਣ ਨਾਲ ਸੇਵਾਦਾਰ ਦੀ ਮੌਤ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵਾਪਰੇ ਦੁਖਦਾਈ ਹਾਦਸੇ ਜਿਸ ਵਿਚ ਇਕ ਸੇਵਾਦਾਰ ਦੀ ਮੌਤ ਗਈ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸਣਯੋਗ ਹੈ ਕਿ ਲੰਗਰ ਘਰ ਵਿਖੇ ਆਟੇ ਵਾਲੀ ਮਸ਼ੀਨ ’ਤੇ ਸੇਵਾ ਨਿਭਾਅ ਰਹੇ ਸੇਵਾਦਾਰ ਭਾਈ ਬਲਰਾਜ ਸਿੰਘ ਦੀ ਮਸ਼ੀਨ ਵਿਚ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਬੀਬੀ ਜਗੀਰ ਕੌਰ ਨੇ ਸੇਵਾਦਾਰ ਦੀ ਮੌਤ ਨੂੰ ਦੁਖਦਾਈ ਕਰਾਰ ਦਿੰਦਿਆਂ ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੇਵਾ ਕਰਦਿਆਂ ਭਾਈ ਬਲਰਾਜ ਸਿੰਘ ਦੀ ਦੁਖਦਾਈ ਮੌਤ ਨਾਲ ਸ਼੍ਰੋਮਣੀ ਕਮੇਟੀ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ। ਉਨ੍ਹਾਂ ਕਿਹਾ ਕਿ ਭਾਈ ਬਲਰਾਜ ਸਿੰਘ ਦਾ ਪਰਿਵਾਰ ਸ਼੍ਰੋਮਣੀ ਕਮੇਟੀ ਦਾ ਆਪਣਾ ਪਰਿਵਾਰ ਹੈ ਅਤੇ ਉਨ੍ਹਾਂ ਦੇ ਦੁੱਖ ਵਿਚ ਅਸੀਂ ਸ਼ਰੀਕ ਹਾਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਈ ਬਲਰਾਜ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ


rajwinder kaur

Content Editor

Related News