ਵੱਡੀ ਖ਼ਬਰ: ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਦੀਵਾਨ ਹਾਲ 'ਚੋਂ ਮਿਲੀ ਬਜ਼ੁਰਗ ਦੀ ਲਾਸ਼

Friday, Jun 03, 2022 - 06:21 PM (IST)

ਵੱਡੀ ਖ਼ਬਰ: ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਦੀਵਾਨ ਹਾਲ 'ਚੋਂ ਮਿਲੀ ਬਜ਼ੁਰਗ ਦੀ ਲਾਸ਼

ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਦੀਵਾਨ ਹਾਲ 'ਚ ਉਸ ਸਮੇਂ ਸਨਮਨੀ ਫੈਲ ਗਈ ਜਦੋਂ ਇਥੋਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਬਜ਼ੁਰਗ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜ ਦਿੱਤਾ ਘਰ, ਗੋਰਾਇਆ ਦੇ ਪਿੰਡ ਧਲੇਤਾ 'ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

PunjabKesari
ਮੌਕੇ 'ਤੇ ਪਹੁੰਚ ਕੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸ਼ੁਬੇਗ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਰਦੁਆਰਾ ਸਾਹਿਬ ਤੋਂ ਸੂਚਨਾ ਮਿਲੀ ਸੀ ਕਿ ਦੀਵਾਨ ਹਾਲ 'ਚ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੈ। ਮੌਕੇ 'ਤੇ ਪਹੁੰਚੇ ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ 'ਚ ਰਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਘਾਤਕ ਹਥਿਆਰਾਂ ਦਾ ਗੜ੍ਹ ਬਣ ਰਿਹਾ ਪੰਜਾਬ, ਪਾਕਿਸਤਾਨ ਤੋਂ ਡਰੋਨ ਜ਼ਰੀਏ ਪਹੁੰਚ ਰਹੇ ਹਥਿਆਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News