ਗੁ. ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਸ਼ੱਕੀ ਹਾਲਾਤ 'ਚ ਮੌਤ, ਕਮਰੇ 'ਚੋਂ ਮਿਲੀ ਲਾਸ਼, ਦੋ ਭੈਣਾਂ ਦਾ ਸੀ ਇਕਲੌਤਾ ਭਰਾ

Sunday, Jan 14, 2024 - 04:49 PM (IST)

ਗੁ. ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਸ਼ੱਕੀ ਹਾਲਾਤ 'ਚ ਮੌਤ, ਕਮਰੇ 'ਚੋਂ ਮਿਲੀ ਲਾਸ਼, ਦੋ ਭੈਣਾਂ ਦਾ ਸੀ ਇਕਲੌਤਾ ਭਰਾ

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)- ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੰਟਰੈਕਟ ਬੇਸ 'ਤੇ ਰੱਖੇ ਆਰਜੀ ਕਰਮਚਾਰੀ ਜਸਪਿੰਦਰ ਸਿੰਘ (19) ਪੁੱਤਰ ਕਾਲਾ ਸਿੰਘ ਨਿਵਾਸੀ ਪਿੰਡ ਆਹਲੀਕਲਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ।  ਇਸ ਸਬੰਧੀ ਸੰਪਰਕ ਕਰਨ 'ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਗੁਰਦੁਆਰਾ ਬੇਰ ਸਾਹਿਬ ਵਿਖੇ ਆਰਜੀ ਤੌਰ 'ਤੇ ਕੰਟਰੈਕਟ ਬੇਸ 'ਤੇ ਹਲਵਾਈ ਦਾ ਕੰਮ ਕਰਦਾ ਸੀ ਅਤੇ ਕੜਾਹ ਪ੍ਰਸ਼ਾਦ ਅਤੇ ਸਬਜੀਆਂ ਬਣਾਉਣ ਦੀ ਡਿਊਟੀ ਕਰਦਾ ਸੀ। ਬੀਤੇ ਦਿਨ ਜਦ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਸਰਾਂ ਵਿਚ ਲਏ ਆਪਣੇ ਕਮਰੇ ਵਿਚ ਸੁੱਤਾ ਤਾਂ ਸਵੇਰੇ ਉੱਠਿਆ ਹੀ ਨਹੀਂ। ਗੁਰਦੁਆਰਾ ਸਾਹਿਬ ਦੇ ਹੋਰ ਕਰਮਚਾਰੀਆਂ ਵੱਲੋਂ ਉਸ ਨੂੰ ਫੋਨ ਕਰਕੇ ਉਠਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਮਰੇ ਅੰਦਰੋਂ ਕੋਈ ਜਵਾਬ ਨਾ ਮਿਲਿਆ ਤਾਂ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੂੰ ਸੂਚਿਤ ਕੀਤਾ ਗਿਆ। 

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਰਮਚਾਰੀ ਜਸਪਿੰਦਰ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਕਰਮਚਾਰੀ ਜਥੇ ਸਰਵਣ ਸਿੰਘ ਚੱਕ ਪੱਤੀ ਬਾਲੂ ਬਹਾਦਰ ਦਾ ਭਾਣਜਾ ਹੈ। ਸਰਵਣ ਸਿੰਘ ਚੱਕਾਂ ਨੇ ਦੱਸਿਆ ਕਿ ਜਸਪਿੰਦਰ ਸਿੰਘ ਤਕਰੀਬਨ 19 ਕੁ ਸਾਲ ਦਾ ਸੀ ਅਤੇ ਦੋ ਭੈਣਾ ਦਾ ਇਕਲੌਤਾ ਭਰਾ ਸੀ। ਜਸਪਿੰਦਰ ਦੀ ਵੱਡੀ ਭੈਣ ਵਿਆਹੀ ਹੋਈ ਹੈ ਅਤੇ ਛੋਟੀ ਭੈਣ ਕੁਆਰੀ ਹੈ। ਦੋਹਾਂ ਭੈਣਾਂ ਦੇ ਇਕਲੌਤੇ ਭਰਾ ਦੀ ਇਸ ਤਰ੍ਹਾਂ ਅਚਾਨਕ ਮੌਤ ਹੋਣ ਕਾਰਨ ਸਮੁੱਚੇ ਇਲਾਕੇ ਵਿਚ ਸੋਕ ਦੀ ਲਹਿਰ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਬਲਾਈਂਡ ਮਰਡਰ ਟਰੇਸ, ਦੋਸਤ ਹੀ ਨਿਕਲਿਆ ਕਾਤਲ, ਸ਼ਰਾਬ ਪੀਣ ਮਗਰੋਂ ਦਿੱਤੀ ਰੂਹ ਕੰਬਾਊ ਮੌਤ

ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਥਿੰਦ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ 'ਤੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਵਾਰਸਾਂ ਨੂੰ ਸੌਪ ਦਿੱਤੀ ਗਈ ਹੈ, ਜਿਸ ਦਾ ਪਿੰਡ ਆਹਲੀਕਲਾਂ ਵਿਖੇ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਐੱਸ. ਐੱਚ. ਓ. ਲਖਵਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਜਸਪਿੰਦਰ ਸਿੰਘ ਦੀ ਹੋਈ ਮੌਤ ਦੇ ਕਾਰਨਾਂ ਬਾਰੇ ਹਾਲੇ ਪਤਾ ਨਹੀਂ ਚੱਲ ਸਕਿਆ ਹੈ। ਪੁਲਸ ਵੱਲੋਂ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਹੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਂਝ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਨੂੰ ਲੈ ਕੇ Red Alert ਜਾਰੀ, ਵਧੀ Ground Frost ਦੀ ਚਿਤਾਵਨੀ, ਜਾਣੋ ਮੌਸਮ ਦੀ ਤਾਜ਼ਾ ਜਾਣਕਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News