ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਬਾਬਾ ਨਾਨਕ ਜੀ ਦੇ ਵਿਆਹ ਪੁਰਬ ਮੌਕੇ ਫੁੱਲਾਂ ਨਾਲ ਮਹਿਕੇਗਾ ‘ਗੁ. ਸ੍ਰੀ ਬੇਰ ਸਾਹਿਬ’

Sunday, Aug 28, 2022 - 12:50 PM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਬਾਬਾ ਨਾਨਕ ਜੀ ਦੇ ਵਿਆਹ ਪੁਰਬ ਮੌਕੇ ਫੁੱਲਾਂ ਨਾਲ ਮਹਿਕੇਗਾ ‘ਗੁ. ਸ੍ਰੀ ਬੇਰ ਸਾਹਿਬ’

ਸੁਲਤਾਨਪੁਰ ਲੋਧੀ (ਸੋਢੀ)- ਸ਼ਬਦ ਗੁਰੂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ਚ ਮਨੁੱਖਤਾ ਦੇ ਰਹਿਬਰ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਦੇ ਦਰਬਾਰ ਨੂੰ ਵੱਖ-ਵੱਖ ਕਿਸਮਾਂ ਦੇ ਫੁੱਲਾਂ ਨਾਲ ਬਹੁਤ ਹੀ ਸ਼ਰਧਾ ਭਾਵ ਨਾਲ ਸਜਾਇਆ ਜਾ ਰਿਹਾ ਹੈ।  ਦਰਬਾਰ ਸਾਹਿਬ ਦੇ ਅੰਦਰੋਂ ਅਤੇ ਮੁੱਖ ਪ੍ਰਵੇਸ਼ ਦਵਾਰ ਤੋਂ ਫੁੱਲਾਂ ਨਾਲ ਸਜਾਉਣ ਲਈ ਵਿਸ਼ੇਸ਼ ਕਾਰੀਗਰ ਜਿੱਥੇ ਲੱਗੇ ਹੋਏ ਹਨ, ਉੱਥੇ ਸ਼ਰਧਾਲੂ ਸੰਗਤਾਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਕਰ ਰਹੀਆਂ ਹਨ।

ਵੱਖ-ਵੱਖ ਕਿਸਮ ਦੇ ਆਏ ਫੁੱਲਾਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਨੂੰ ਸਜਾਇਆ ਜਾ ਰਿਹਾ ਹੈ ਅਤੇ ਇਹ ਸਜਾਏ ਫੁੱਲ ਦਰਸ਼ਨ ਕਰਨ ਵਾਲਿਆਂ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ। ਗੁਰਦੁਆਰਾ ਸਾਹਿਬ ਦੇ ਅੰਦਰੋਂ ਫੁੱਲਾਂ ਨਾਲ ਉੱਚੀਆਂ ਰੱਸੀਆਂ ਬੰਨ ਕੇ ਕੀਤੀ ਜਾ ਰਹੀ ਸਜਾਵਟ ਦਾ ਕੰਮ ਰਾਤ ਵੀ ਪੁਰੀ ਸ਼ਿੱਦਤ ਨਾਲ ਚੱਲਦਾ ਰਿਹਾ।

PunjabKesari

ਦੱਸਣਯੋਗ ਹੈ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵਿਸ਼ਵ ਪੱਧਰੀ ਸਮਾਗਮ ਕਰਕੇ ਮਨਾਇਆ ਜਾ ਰਿਹਾ ਹੈ, ਜਿੱਥੇ ਪਿਛਲੇ 5 ਦਿਨਾਂ ਤੋਂ ਸੈਂਕੜੇ ਕਾਰੀਗਰਾਂ ਵੱਲੋਂ ਲੱਖਾਂ ਦੀ ਗਿਣਤੀ ਵਿਚ ਫੁਲਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਜਾਵਟ ਕੀਤੀ ਗਈ ਹੈ।
ਇਸੇ ਤਰ੍ਹਾਂ ਹੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ, ਜਿੱਥੇ 28 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਉੱਥੇ 1 ਅਤੇ 2 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਯਾਦ ’ਚ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ ਅਤੇ 2 ਸਤੰਬਰ ਦੀ ਸਵੇਰ 7 ਵਜੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਮਹਾਨ ਨਗਰ ਕੀਰਤਨ ਵੀ ਸਜਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕੱਲ੍ਹ ਜਲੰਧਰ ਦੇ ਇਨ੍ਹਾਂ ਰੂਟਾਂ 'ਤੇ ਰਹੇਗੀ ਆਵਾਜਾਈ ਦੀ ਪਾਬੰਦੀ, ਜਾਣੋ ਕੀ ਹੈ ਕਾਰਨ

PunjabKesari

28 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹੋਣਗੇ ਸਮਾਗਮ : ਮੈਨੇਜਰ ਘਰਿਆਲਾ
ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੈਨੇਜਰ ਭਾਈ ਸਰਬ ਦਿਆਲ ਸਿੰਘ ਘਰਿਆਲਾ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ 28 ਅਗਸਤ ਨੂੰ ਆਯੋਜਿਤ ਕੀਤੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ, ਉੱਥੇ 1 ਸਤੰਬਰ ਦੀ ਸ਼ਾਮ ਨੂੰ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਸਤਿਗੁਰੂ ਪਹਿਲੇ ਪਾਤਸ਼ਾਹ ਜੀ ਦੇ ਵਿਆਹ ਪੁਰਬ ਦੀ ਯਾਦ ’ਚ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਇਸ ਦਿਨ ਹੀ ਬਟਾਲਾ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ’ਚ ਪੁੱਜ ਰਹੀਆਂ ਸੰਗਤਾਂ ਦਾ ਸਵਾਗਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ 2 ਸਤੰਬਰ ਨੂੰ ਸਵੇਰੇ ਗੁਰਦੁਆਰਾ ਬੇਰ ਸਾਹਿਬ ਦੇ ਦਰਬਾਰ ਸਾਹਿਬ ’ਚ ਸਵੇਰੇ 7 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ’ਚ ਸਜਾਇਆ ਜਾਵੇਗਾ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ’ਚ ਨਗਰ ਕੀਰਤਨ ਬਟਾਲਾ ਸਾਹਿਬ ਲਈ ਰਵਾਨਾ ਹੋਵੇਗਾ, ਜੋਕਿ ਤਲਵੰਡੀ ਚੌਧਰੀਆਂ ਰੋਡ, ਮੁੰਡੀ ਮੋੜ , ਉੱਚਾ ਤੋਂ ਹੁੰਦੇ ਹੋਏ ਬਿਆਸ, ਬਾਬਾ ਬਕਾਲਾ ਸਾਹਿਬ, ਮਹਿਤਾ ਚੌਕ ਰਾਹੀਂ ਸ਼ਾਮ ਨੂੰ ਬਟਾਲਾ ਸਾਹਿਬ ਦੇ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ। ਇਸ ਸਮੇਂ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲੇ ਹੈੱਡ ਗ੍ਰੰਥੀ ਗੁਰਦੁਆਰਾ ਬੇਰ ਸਾਹਿਬ ਸੇਵਾਦਾਰਾਂ ਤੇ ਸ਼ਰਧਾਲੂਆਂ ਰਾਹੀਂ ਗੁਰਦੁਆਰਾ ਸਾਹਿਬ ਅੰਦਰ ਸਜਾਵਟ ਕਰਵਾ ਰਹੇ ਹਨ ਤੇ ਗੁਰਦੁਆਰਾ ਸਾਹਿਬ ਦੇ ਗਲੀਚੇ ਆਦਿ ਕਲੀਨ ਕਰਵਾਉਣ ਦੀ ਸੇਵਾ ਵੀ ਚੱਲ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ’ਚ ਸਾਬਕਾ ਮੰਤਰੀ ਆਸ਼ੂ ਦੇ ਮੁੱਦੇ ’ਤੇ ਕਲੇਸ਼, ਸੁਖਪਾਲ ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਨਸੀਹਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News