551ਵੇਂ ਪ੍ਰਕਾਸ਼ ਪੁਰਬ ਮੌਕੇ ਵੀ ਸੂਬਾ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਖ-ਵੱਖ ਕਰੇਗੀ ਸਮਾਗਮ

Friday, Nov 20, 2020 - 06:15 PM (IST)

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 551ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵ ਤੇ ਉਤਸ਼ਾਹ ਪੁਰਵਕ ਮਨਾਉਣ ਸੰਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਅਤੇ ਸੰਤਾਂ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਤਿਆਰੀਆਂ ਜਾਰੀ ਹਨ।

ਇਹ ਵੀ ਪੜ੍ਹੋ: ਲਗਜ਼ਰੀ ਗੱਡੀਆਂ ਦੇ ਸ਼ੌਕੀਨ ਗੁਰਦੀਪ ਰਾਣੋ ਦੇ ਰਹੱਸ ਬੇਨਕਾਬ, ਇੰਝ ਵਿਗੜੀ 'ਡਰੱਗ ਕਿੰਗ' ਦੀ ਵੱਡੀ ਖੇਡ

ਇਥੇ ਦੱਸ ਦੇਈਏ ਕਿ ਪਿਛਲੇ ਸਾਲ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਵਾਂਗ ਹੀ ਇਸ ਵਾਰ ਵੀ ਸੂਬਾ ਸਰਕਾਰ ਅਤੇ ਕਾਂਗਰਸ ਪਾਰਟੀ ਵੱਲੋਂ ਵੱਖਰੇ ਤੌਰ 'ਤੇ ਗੁਰੂ ਨਾਨਕ ਸਟੇਡੀਅਮ ਦੇ ਸਾਹਮਣੇ ਜਗ੍ਹਾ 'ਚ ਪੰਡਾਲ ਸਜਾ ਕੇ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੀਵਾਨ ਹਾਲ (ਗੁਰਦੁਆਰਾ ਸ਼੍ਰੀ ਬੇਰ ਸਾਹਿਬ) ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ।

ਇਹ ਵੀ ਪੜ੍ਹੋ: ਜਲੰਧਰ: ਪਤੀ ਦੀ ਬਰਸੀ ਵਾਲੇ ਦਿਨ ਪਤਨੀ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਦਿਆਂ ਚੁੱਕਿਆ ਖ਼ੌਫ਼ਨਾਕ ਕਦਮ

PunjabKesari

ਹਲ਼ਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੂਬਾ ਸਰਕਾਰ ਵੱਲੋਂ ਮਨਾਏ ਗਏ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਦੀ ਸੰਪੂਰਨਤਾ ਹੋਵੇਗੀ ਅਤੇ 551 ਸਾਲਾ ਪ੍ਰਕਾਸ਼ ਪੁਰਬ ਵੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਜਿਸ ਸਬੰਧੀ ਪੰਡਾਲ ਸਜਾਉਣ ਲਈ ਇਸ ਵਾਰ ਗੁਰਦੁਆਰਾ ਬੇਰ ਸਾਹਿਬ ਨੇੜੇ ਹੀ ਗੁਰੂ ਨਾਨਕ ਸਟੇਡੀਅਮ ਦੇ ਸਾਹਮਣੇ ਵਾਲੀ ਜਗ੍ਹਾ ਦੀ ਚੋਣ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਇਸ ਵਾਰ ਧਾਰਮਿਕ ਸਮਾਗਮ ਹੀ ਹੋਣਗੇ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਤਮਸਤਕ ਹੋਣਗੇ।

ਇਹ ਵੀ ਪੜ੍ਹੋ:  ਜਲੰਧਰ 'ਚ ਖ਼ੌਫਨਾਕ ਵਾਰਦਾਤ: ਪ੍ਰਤਾਪ ਬਾਗ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ

PunjabKesari

ਦੂਜੇ ਪਾਸੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਇਸ ਵਾਰ 30 ਨਵੰਬਰ ਨੂੰ ਸਤਿਗੁਰੂ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ। ਜਿਸ ਸਬੰਧੀ 28 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ ਇਸੇ ਰਾਤ ਨੂੰ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਨਾਟਕ ਖੇਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਜੀ ਸੁਲਤਾਨਪੁਰ ਲੋਧੀ ਤੋਂ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਦਾਨਾ ਮੰਡੀ, ਸ਼ਹੀਦ ਊਧਮ ਸਿੰਘ ਚੌਕ, ਤਲਵੰਡੀ ਪੁਲ ਚੌਕ, ਆਰੀਆ ਸਮਾਜ ਚੌਕ ਅਤੇ ਸਦਰ ਬਾਜ਼ਾਰ 'ਚੋਂ ਹੁੰਦੇ ਹੋਏ ਸ਼ਾਮ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ।

ਇਹ ਵੀ ਪੜ੍ਹੋ: ਲਗਜ਼ਰੀ ਗੱਡੀਆਂ ਦੇ ਸ਼ੌਕੀਨ ਗੁਰਦੀਪ ਰਾਣੋ ਦੇ ਰਹੱਸ ਬੇਨਕਾਬ, ਇੰਝ ਵਿਗੜੀ 'ਡਰੱਗ ਕਿੰਗ' ਦੀ ਵੱਡੀ ਖੇਡ

ਉਨ੍ਹਾਂ ਦੱਸਿਆ ਕਿ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ 29 ਨਵੰਬਰ ਸ਼ਾਮ ਤੋਂ ਦੀਵਾਨ ਸਜਾਏ ਜਾਣਗੇ ਤੇ 30 ਨਵੰਬਰ ਦੀ ਰਾਤ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ । ਇਸ ਸਮੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਅਹਿਮ ਧਾਰਮਿਕ ਸ਼ਖਸ਼ੀਅਤਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ: RSS ਦੀ ਬੈਠਕ 'ਚ ਹੰਗਾਮਾ, ਮੰਦਿਰ 'ਚ ਦਾਖ਼ਲ ਹੋ ਗੰਡਾਸੇ ਨਾਲ ਕਾਰਕੁਨਾਂ 'ਤੇ ਕੀਤਾ ਹਮਲਾ


shivani attri

Content Editor

Related News