ਸ਼੍ਰੋਮਣੀ ਕਮੇਟੀ ਵੱਲੋਂ ਗੁ. ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਭਰਾ ਦਾ ਤਬਾਦਲਾ

Tuesday, Apr 21, 2020 - 04:59 PM (IST)

ਸੁਲਤਾਨਪੁਰ ਲੋਧੀ (ਸੋਢੀ)—  550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ਾਨਦਾਰ ਪੰਥਕ ਸੇਵਾਵਾਂ ਨਿਭਾਉਣ ਵਾਲੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਅੱਜ ਤਬਾਦਲਾ ਕਰ ਦਿੱਤਾ ਗਿਆ। ਉਨ੍ਹਾਂ ਨੂੰ ਧੰਨ-ਧੰਨ ਬਾਬਾ ਬੁੱਢਾ ਸਾਹਿਬ ਦੇ ਅਸਥਾਨ ਗੁਰਦੁਆਰਾ ਰਮਦਾਸ ਦਾ ਹੈਡ ਗ੍ਰੰਥੀ ਥਾਪਿਆ ਗਿਆ ਹੈ।

ਉਨ੍ਹਾਂ ਦੀ ਜਗ੍ਹਾ ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦਾ ਹੈੱਡ ਗ੍ਰੰਥੀ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਸਮੇਂ ਪਹਿਲੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਨੂੰ ਦਫਤਰੀ ਹੁਕਮਾਂ ਅਨੁਸਾਰ ਰਿਲੀਵ ਕਰਕੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਅਤੇ ਐਡੀਸ਼ਨਲ ਮੈਨੇਜਰ ਭਾਈ ਸਰਬਜੀਤ ਸਿੰਘ ਧੂੰਦਾ ਤੋਂ ਇਲਾਵਾ ਸਮੂਹ ਗ੍ਰੰਥੀ ਸਾਹਿਬਾਨ, ਸਮੂਹ ਰਾਗੀ ਸਾਹਿਬਾਨ ਅਤੇ ਇਲਾਕੇ ਦੀਆਂ ਦੋ ਦਰਜਨ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਵਾਰੋ ਵਾਰੀ ਸਿਰੋਪਾਓ ਦੇ ਕੇ ਭਾਈ ਸਭਰਾਅ ਅਤੇ ਭਾਈ ਗੁਰਪ੍ਰੀਤ ਸਿੰਘ ਦਾ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ :  ਜਲੰਧਰ: ਕੋਰੋਨਾ ਦੇ ਮਰੀਜ਼ ਦੀਪਕ ਸ਼ਰਮਾ ਨੇ ਖੋਲ੍ਹੀ ਪੋਲ, ਦੱਸਿਆ ਕਿਵੇਂ ਚੱਲ ਰਿਹੈ ਹਸਪਤਾਲ 'ਚ ਇਲਾਜ

ਮੈਨੇਜਰ ਭਾਈ ਬੂਲੇ ਅਤੇ ਭਾਈ ਸਰਬਜੀਤ ਸਿੰਘ ਧੂੰਦਾ ਨੇ ਭਾਈ ਸਭਰਾ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ 1 ਸਾਲ ਅਤੇ 7 ਮਹੀਨੇ ਦੀ ਬਤੌਰ ਹੈਡ ਗ੍ਰੰਥੀ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ ਅਤੇ ਸੰਗਤਾਂ ਨੂੰ ਪ੍ਰੇਰਨਾ ਕਰਕੇ ਸੁਲਤਾਨਪੁਰ ਲੋਧੀ ਦੇ ਸਮੂਹ ਗੁਰਦੁਆਰਾ ਸਾਹਿਬਾਨ ਚ ਵੱਡੇ-ਵੱਡੇ ਸੇਵਾ ਦੇ ਕਾਰਜ ਕਰਵਾਉਣ 'ਚ ਮੁੱਖ ਰੋਲ ਅਦਾ ਕੀਤਾ।

ਇਸ ਸਮੇਂ ਦਸ਼ਮੇਸ਼ ਪਿਤਾ ਨੌਜਵਾਨ ਸਭਾ ਦੇ ਪ੍ਰਧਾਨ ਭਾਈ ਕੁਲਦੀਪ ਸਿੰਘ ਬਬਲੂ, ਗੁਰਦੁਆਰਾ ਬੇਬੇ ਨਾਨਕੀ ਜੀ ਦੇ ਹੈਡ ਗ੍ਰੰਥੀ ਭਾਈ ਜੋਗਾ ਸਿੰਘ, ਪੰਥਕ ਰਾਗੀ ਭਾਈ ਅਮਰਦੀਪ ਸਿੰਘ ਗੁ. ਬੇਬੇ ਨਾਨਕੀ ਜੀ,ਪ੍ਰੈਸ ਕਲੱਬ ਸੁਲਤਾਨਪੁਰ ਲੋਧੀ, ਜਥੇ ਗੁਰਦਿਆਲ ਸਿੰਘ ਖਾਲਸਾ, ਆਦਿ ਹੋਰਨਾਂ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਭਾਈ ਸਭਰਾਅ ਨੂੰ ਸਿਰਪਾਓ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ।

ਇਹ ਵੀ ਪੜ੍ਹੋ :  ASI ਦਾ ਕਾਰਾ, ਕਰਫਿਊ ਪਾਸ ਨੂੰ ਲੈ ਕੇ ਧਮਕੀਆਂ ਦੇ ਕੇ ਫਰੂਟ ਵਪਾਰੀ ਤੋਂ ਲਈ ਰਿਸ਼ਵਤ

ਕੋਰੋਨਾ ਵਾਇਰਸ ਦੇ ਕਾਰਨ ਇਸ ਸਮੇ ਵੱਡਾ ਸਮਾਗਮ ਨਹੀ ਕੀਤਾ ਗਿਆ ਅਤੇ ਸਾਰੇ ਹੀ ਜਥੇਬੰਦੀਆਂ ਦੇ ਆਗੂ ਅਤੇ ਗੁਰਦੁਆਰਾ ਪ੍ਰਬੰਧਕ ਮੂੰਹ ਬੰਨ ਕੇ ਹੀ ਸਨਮਾਨ ਸਮਾਰੋਹ 'ਚ ਸ਼ਾਮਿਲ ਹੋਏ ।ਭਾਈ ਸਭਰਾਅ ਦੀ ਅਚਾਨਕ ਬਦਲੀ ਹੋਣ 'ਤੇ ਕੁਝ ਗੁਰਸਿੱਖ ਭਾਵੁਕ ਹੁੰਦੇ ਵੀ ਦੇਖੇ ਗਏ ਅਤੇ ਭਾਈ ਸਭਰਾਅ ਨੂੰ ਨਮ ਅੱਖਾਂ ਨਾਲ ਵਿਦਾ ਕੀਤਾ। ਕੁਝ ਜਥੇਬੰਦੀਆਂ ਕਰਫਿਊ ਕਾਰਨ ਮੌਕੇ 'ਤੇ ਪੁੱਜ ਨਹੀਂ ਸਕੀਆਂ ਅਤੇ ਉਨ੍ਹਾਂ ਵੱਲੋਂ ਫੋਨ 'ਤੇ ਹੀ ਭਾਈ ਸਭਰਾਅ ਨਾਲ ਫਤਹਿ ਸਾਂਝੀ ਕੀਤੀ ਅਤੇ ਭਾਈ ਗੁਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ ।

ਇਹ ਵੀ ਪੜ੍ਹੋ :  ਨਿਊਯਾਰਕ 'ਚ ਕੋਰੋਨਾ ਵਾਇਰਸ ਕਾਰਨ ਹੁਸ਼ਿਆਰਪੁਰ ਦੇ ਇਕ ਹੋਰ ਪੰਜਾਬੀ ਦੀ ਮੌਤ


shivani attri

Content Editor

Related News