ਭਾਰਤ ਬੰਦ : ''ਗੁਰਦੁਆਰਾ ਫਤਿਹਗੜ੍ਹ ਸਾਹਿਬ'' ਦੇ ਸਮੂਹ ਦਫ਼ਤਰ ਬੰਦ ਰੱਖਣ ਦਾ ਐਲਾਨ

Tuesday, Dec 08, 2020 - 10:35 AM (IST)

ਭਾਰਤ ਬੰਦ : ''ਗੁਰਦੁਆਰਾ ਫਤਿਹਗੜ੍ਹ ਸਾਹਿਬ'' ਦੇ ਸਮੂਹ ਦਫ਼ਤਰ ਬੰਦ ਰੱਖਣ ਦਾ ਐਲਾਨ

ਫਤਿਹਗੜ੍ਹ ਸਾਹਿਬ : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨਾਂ ਵੱਲੋਂ ਦਿੱਲੀ 'ਚ ਡੇਰੇ ਲਾਏ ਗਏ ਹਨ, ਉੱਥੇ ਹੀ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਾਗੀਰ ਕੌਰ ਦੇ ਨਿਰਦੇਸ਼ਾਂ 'ਤੇ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਮੂਹ ਦਫ਼ਤਰ ਬੰਦ ਰੱਖੇ ਗਏ ਹਨ।

ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਕਰਮ ਸਿੰਘ ਨੇ ਕਿਹਾ ਕਿ ਅੱਜ ਗੁਰਦੁਆਰਾ ਸਾਹਿਬ ਦੇ ਸਮੁੱਚੇ ਦਫ਼ਤਰ ਬੰਦ ਰੱਖੇ ਗਏ ਹਨ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਭਾਰਤ ਬੰਦ ਦੀ ਕਾਲ 'ਚ ਸ਼ਮੂਲੀਅਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਪੱਖ ਤੋਂ ਕਿਸਾਨ ਜੱਥੇਬੰਦੀਆਂ ਦੇ ਨਾਲ ਹੈ, ਜਿਹੜੀਆਂ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਲੈ ਕੇ ਦਿੱਲੀ ਧਰਨੇ 'ਚ ਡਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਅਤੇ ਹੋਰ ਲੋੜੀਂਦੀ ਸਮੱਗਰੀ ਪਹੁੰਚਾਈ ਜਾ ਰਹੀ ਹੈ।


author

Babita

Content Editor

Related News