''ਬੋਲੇ ਸੋ ਨਿਹਾਲ'' ਦੇ ਜੈਕਾਰਿਆਂ ਨਾਲ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 5 ਕੁਇੰਟਲ ਫੁੱਲਾਂ ਨਾਲ ਕੀਤੀ ਸਜਾਵਟ
Saturday, May 23, 2026 - 02:47 PM (IST)
ਨੈਸ਼ਨਲ ਡੈਸਕ : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਮੁੰਦਰ ਤਲ ਤੋਂ 15,225 ਫੁੱਟ ਦੀ ਉਚਾਈ 'ਤੇ ਸਥਿਤ ਪਵਿੱਤਰ ਸਿੱਖ ਤੀਰਥ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਕਿਵਾੜ ਖੁੱਲ੍ਹਣ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ 3,000 ਤੋਂ ਵੱਧ ਸ਼ਰਧਾਲੂਆਂ ਪਹਿਲਾਂ ਜਥਾ ਗੁਰਦੁਆਰਾ ਸਾਹਿਬ ਵਿਖੇ ਪਹੁੰਚਾ, ਜਿਸ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਲਗਾਏ ਗਏ। ਪਹਿਲੇ ਜਥੇ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰ ਦੇ ਦਰਸ਼ਨ ਕੀਤੇ।
ਇਹ ਵੀ ਪੜ੍ਹੋ - 23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ ਜਾਰੀ

ਇਸ ਖ਼ਾਸ ਮੌਕੇ 'ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨੂੰ ਪੰਜ ਕੁਇੰਟਲ ਰੰਗ-ਬਿਰੰਗੇ ਫੁੱਲਾਂ ਨਾਲ ਸੁੰਦਰ ਸਜਾਇਆ ਗਿਆ, ਜਿਸ ਦਾ ਅਲੌਕਿਕ ਨਜ਼ਾਰਾ ਦੇਖਣ ਯੋਗ ਹੈ। ਕਿਵਾੜ ਖੁੱਲ੍ਹਣ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕੀਤਾ ਗਿਆ, ਫਿਰ ਸ਼ਬਦ-ਕੀਰਤਨ ਤੋਂ ਬਾਅਦ ਅਰਦਾਸ ਕੀਤੀ ਗਈ। ਇਸ ਮੌਕੇ ਆਈਆਂ ਹੋਈਆਂ ਸੰਗਤਾਂ ਨੇ ਗੁਰੂ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਚਾਰੇ ਪਾਸੇ ਬਰਫ਼ ਦੀ ਮੋਟੀ ਚਾਦਰ ਦਿਖਾਈ ਦਿੱਤੀ। ਇਸ ਮੌਕੇ ਆਉਣ ਵਾਲੀ ਸੰਗਤ ਦੀ ਸੁਰੱਖਿਆਂ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
