ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ 352ਵੇਂ ਪ੍ਰਕਾਸ਼ ਪੁਰਬ ਮੌਕੇ ਕੱਢਿਆ ਗਿਆ ਨਗਰ ਕੀਰਤਨ

Saturday, Jan 12, 2019 - 01:41 PM (IST)

ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ 352ਵੇਂ ਪ੍ਰਕਾਸ਼ ਪੁਰਬ ਮੌਕੇ ਕੱਢਿਆ ਗਿਆ ਨਗਰ ਕੀਰਤਨ

ਬਟਾਲਾ (ਗੁਰਪ੍ਰੀਤ)— ਗੁਰਦਾਸਪੁਰ ਦੇ ਬਟਾਲਾ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਵਿਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਸੰਗਤ ਦੇ ਕਾਫਲੇ ਸਮੇਤ ਗੁਰੂ ਘਰ ਤੋਂ ਸ਼ੁਰੂ ਹੋ ਕੇ ਜੈਕਾਰਿਆਂ ਦੀ ਗੂੰਜ ਨਾਲ ਸ਼ਹਿਰ ਦੀਆਂ ਵੱਖ-ਵੱਖ ਜਗ੍ਹਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰੂ ਘਰ ਆ ਕੇ ਸਪੰਨ ਹੋਇਆ। ਇਸ ਮੌਕੇ ਜਗ੍ਹਾ-ਜਗ੍ਹਾ 'ਤੇ ਲੰਗਰ ਵੀ ਲਗਾਏ ਗਏ ਸਨ।

ਉਥੇ ਹੀ ਇਸ ਨਗਰ ਕੀਰਤਨ ਵਿਚ ਸ਼ਾਮਲ ਹੋਏ ਐਸ.ਜੀ.ਪੀ.ਸੀ. ਮੈਂਬਰ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਛਕਾ ਕੇ ਇੱਥੇ ਸਿੱਖ ਧਰਮ ਨੂੰ ਵੱਖ ਹੀ ਰੂਪ ਦਿੱਤਾ ਹੈ ਅਤੇ ਹੋਰ ਧਰਮਾਂ ਨੂੰ ਬਚਾਉਣ ਲਈ ਆਪਣੇ ਵੰਸ਼ ਨੂੰ ਕੁਰਬਾਨ ਕਰ ਦਿੱਤਾ, ਕਈ ਲੜਾਈਆਂ ਲੜੀਆਂ, ਜਿਸ ਕਾਰਨ ਅਸੀਂ ਅੱਜ ਆਪਣਾ ਜੀਵਨ ਪੂਰੀ ਆਜ਼ਾਦੀ ਨਾਲ ਬਿਤਾਅ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਹਮੇਸ਼ਾ ਹੀ ਇਨਸਾਨੀਅਤ ਦੀ ਸੇਵਾ ਵਿਚ ਰਹਿਣਾ ਚਾਹੀਦਾ ਹੈ।


Related News