ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਬਾਰੇ ਕੈਪਟਨ ਨੇ ਇਮਰਾਨ ਨੂੰ ਕੀਤੀ ਅਪੀਲ
Friday, Jan 03, 2020 - 09:27 PM (IST)

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵਲੋਂ ਪੱਥਰਬਾਜ਼ੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਕੈਪਟਨ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ 'ਚ ਤੁਰੰਤ ਦਖਲ ਦੇਣ ਅਤੇ ਯਕੀਨੀ ਬਣਾਉਣ ਕਿ ਗੁਰਦੁਆਰਾ ਨਨਕਾਣਾ ਸਾਹਿਬ 'ਚ ਫਸੇ ਸ਼ਰਧਾਲੂ ਬਾਹਰ ਕਢਵਾਏ ਜਾਣ ਤੇ ਇਤਿਹਾਸਕ ਗੁਰਦੁਆਰੇ ਨੂੰ ਭੜਕੀ ਭੀੜ ਤੋਂ ਬਚਾਇਆ ਜਾਵੇ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਮੁਹੰਮਦ ਹਸਨ ਨਾਂ ਦੇ ਵਿਅਕਤੀ ਦੀ ਅਗਵਾਈ 'ਚ ਭੀੜ ਨੇ ਪੱਥਰਬਾਜ਼ੀ ਕੀਤੀ। ਇਸ ਦੌਰਾਨ ਉਸ ਨੇ ਕਿਹਾ ਕਿ ਉਹ ਇਕ ਵੀ ਸਿੱਖ ਨੂੰ ਸ੍ਰੀ ਨਨਕਾਣਾ ਸਾਹਿਬ 'ਚ ਨਹੀਂ ਰਹਿਣ ਦੇਵੇਗਾ।