ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

04/07/2024 6:51:19 PM

ਅੰਮ੍ਰਿਤਸਰ (ਸਰਬਜੀਤ): ਪਾਤਸ਼ਾਹੀ ਸੱਤਵੀਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਉਪਰੰਤ ਭਾਈ ਸਰਵਣ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। 

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਬਾਪੂ ਬਲਕੌਰ ਸਿੰਘ ਨੂੰ ਚੜ੍ਹਿਆ ਗੋਡੇ-ਗੋਡੇ ਚਾਅ, ਲੱਡੂ ਵੰਡ ਕੇ ਪਾਏ ਭੰਗੜੇ (ਵੀਡੀਓ)

ਉਨ੍ਹਾਂ ਸੰਗਤ ਨਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਵਿਚਾਰ ਕਰਦਿਆਂ ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ। ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਕੁਦਰਤੀ ਵਾਤਾਵਰਨ ਨੂੰ ਉਤਸ਼ਾਹਤ ਕਰਨ ਲਈ ਗੁਰੂ ਸਾਹਿਬ ਦਾ ਜੀਵਨ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਸਾਨੂੰ ਆਪਣੇ ਚੌਗਿਰਦੇ ਅੰਦਰ ਹਰਿਆਵਲ ਪੈਦਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਮੈਨੇਜਰ ਜਗਤਾਰ ਸਿੰਘ ਸਹੂਰਾ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News