ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਆਰਥਿਕ ਅਪਰਾਧ ਵਿੰਗ ਵੱਲੋਂ ਨੋਟਿਸ ਜਾਰੀ
Friday, Sep 04, 2020 - 09:33 PM (IST)
ਨਵੀਂ ਦਿੱਲੀ/ਚੰਡੀਗੜ੍ਹ : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਰੈਲੀਗੇਅਰ ਫਿਨਵੈਸਟ ਲਿਮਟਿਡ ਨਾਲ 2 ਹਜ਼ਾਰ ਕਰੋੜ ਰੁਪਏ ਦੀ ਠੱਗੀ ਦੇ ਸਬੰਧ 'ਚ ਦਿੱਲੀ ਪੁਲਸ ਦੇ ਆਰਥਿਕ ਅਪਰਾਧ ਵਿੰਗ (ਈਓਡਬਲਿਊ) ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਵਿਚ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਜਾਂਚ 'ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਮੋਗਾ 'ਚ ਹੈਰਾਨ ਕਰਨ ਵਾਲੀ ਘਟਨਾ, ਨਾਨੇ ਨੇ 30 ਸਾਲਾ ਵਿਅਕਤੀ ਨਾਲ ਵਿਆਹੀ 13 ਸਾਲਾ ਦੋਹਤੀ
ਮੀਡੀਆ 'ਚ ਛਪੀਆਂ ਰਿਪੋਰਟਾਂ ਮੁਤਾਬਕ ਰੈਲੀਗੇਅਰ ਫਿਨਵੈਸਟ ਲਿਮਟਿਡ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਐੱਫ. ਆਈ. ਆਰ. ਦਰਜ ਕਰਨ ਮਗਰੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦਿੱਲੀ ਹਾਈ ਕੋਰਟ 'ਚ ਰੈਲੀਗੇਅਰ ਐਂਟਰਪ੍ਰਾਈਜ਼ਿਜ਼ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਮੋਹਨ ਸਿੰਘ ਵੱਲੋਂ ਹੁਣੇ ਜਿਹੇ ਦਾਖ਼ਲ ਹਲਫ਼ਨਾਮੇ 'ਚ ਬਿਆਸ ਡੇਰੇ ਦੇ ਮੁਖੀ ਖਿਲਾਫ਼ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਫਰਜ਼ੀ ਕੰਪਨੀਆਂ ਬਣਾ ਕੇ ਪੈਸੇ ਦੀ ਹੇਰਾਫੇਰੀ ਕੀਤੀ। ਆਰਥਿਕ ਅਪਰਾਧ ਵਿੰਗ (ਈ. ਓ. ਡਬਲਿਊ.) ਵੱਲੋਂ ਕੀਤੀ ਗਈ ਜਾਂਚ ਮਗਰੋਂ ਡੇਰਾ ਮੁਖੀ ਅਤੇ ਉਨ੍ਹਾਂ ਦੇ ਪੁੱਤਰਾਂ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਕਾਰ ਨੂੰ ਟੱਕਰ ਮਾਰ ਕੇ ਭੱਜੇ ਫ਼ੌਜੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਹੋਸ਼ ਤਾਂ ਉਦੋਂ ਉੱਡੇ ਜਦੋਂ ਸਾਹਮਣੇ ਆਇਆ ਸੱਚ