ਗੁਰਜੀਤ ਔਜਲਾ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ, ਕੀਤੀ ਇਹ ਅਪੀਲ
Saturday, Jul 23, 2022 - 07:25 PM (IST)
ਅੰਮ੍ਰਿਤਸਰ (ਬਿਊਰੋ) - ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ਼੍ਰੀ ਜੋਤੀਰਾਦਿਤਿਆ ਸਿੰਧੀਆ ਨਾਲ ਅੰਮ੍ਰਿਤਸਰ ਦੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਗੁਰਜੀਤ ਔਜਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਏਅਰਪੋਰਟ ਤੋਂ ਉਡਾਨ ਭਰਨ ਵਾਲੀਆਂ ਅੰਤਰਰਾਸ਼ਟਰੀ ਫਲਾਈਟਾਂ ਬਾਰੇ ਗੱਲਬਾਤ ਕੀਤੀ। ਗੁਰਜੀਤ ਔਜਲਾ ਨੇ ਕੋਰੋਨਾ ਦੇ ਸਮੇਂ ਤੋਂ ਬੰਦ ਏਅਰ ਏਸ਼ੀਆਂ ਸਣੇ ਕਈ ਅੰਤਰਰਾਸ਼ਟਰੀ ਉਡਾਨਾਂ ਨੂੰ ਮੁੜ ਤੋਂ ਚਲਾਉਣ ਦੀ ਅਪੀਲ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ
ਗੁਰਜੀਤ ਔਜਲਾ ਨੇ ਕਿਹਾ ਕਿ ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਅੰਮ੍ਰਿਤਸਰ ਏਅਰਪੋਰਟ ਰਾਹੀਂ ਆਸਟ੍ਰੇਲੀਆਂ ਜਾਂ ਕਿਸੇ ਹੋਰ ਮੁਲਕ ’ਚ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਟੂਰਿਸਟ ਸਿਟੀ ਹੈ, ਜਿਥੇ ਬਹੁਤ ਸਾਰੇ ਲੋਕ ਆਉਂਦੇ ਹਨ। ਇਸ ਦੇ ਨਾਲ ਹੀ ਮੈਂ ਉਨ੍ਹਾਂ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਟੋਰਾਂਟੋ ਤੱਕ ਦੀ ਉਡਾਨਾਂ ਨੂੰ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ੁਲਾਸਾ: ਐਨਕਾਊਂਟਰ ’ਚ ਗੋਲੀਆਂ ਲੱਗਣ ਕਾਰਨ ਖ਼ਤਮ ਹੋਇਆ ਸੀ ਕੁੱਸਾ ਦਾ ਦਿਮਾਗ ਅਤੇ ਰੂਪਾ ਦੇ ਫੇਫੜੇ