MP ਗੁਰਜੀਤ ਔਜਲਾ ਨੇ ਲੋਕ ਸਭਾ ’ਚ ਚੁੱਕਿਆ ਸਰਹੱਦੀ ਕਿਸਾਨਾਂ ਦੇ ਮੁਆਵਜ਼ਾ ਦਾ ਮੁੱਦਾ, ਆਖੀ ਇਹ ਗੱਲ
Thursday, Apr 07, 2022 - 10:28 AM (IST)
ਅੰਮ੍ਰਿਤਸਰ (ਕਮਲ) - ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਭਾਰਤ-ਪਕਿਸਤਾਨ ਦੀ 425 ਕਿਲੋਮੀਟਰ ਦੀ ਸਰਹੱਦੀ ਪੱਟੀ ’ਤੇ ਕੰਡਿਆਲੀ ਤਾਰਾਂ ਤੋਂ ਪਾਰ ਖੇਤੀ ਕਰਨ ਵਾਲੇ ਸਰਹੱਦੀ ਕਿਸਾਨਾਂ ਦਾ ਸੈਂਕੜੇ ਕਰੋੜ ਰੁਪਿਆ ਮੁਆਵਜ਼ਾ ਰੋਕੇ ਜਾਣ ਦਾ ਮੁੱਦਾ ਲੋਕ ਸਭਾ ਵਿਚ ਉਠਾਇਆ। ਪੰਜਾਬ ਦੇ ਸਾਰੇ ਸਰਹੱਦੀ ਕਿਸਾਨਾਂ ਦੇ ਮੁਆਵਜ਼ੇ ਦੇ ਨਾਲ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਆਟਾਰੀ, ਲੋਪੋਕੇ ਅਤੇ ਤਹਿਸੀਲ ਅਜਨਾਲਾ ਦੇ ਕਰੀਬ 3801 ਏਕੜ ਇਕ ਕਨਾਲ 18 ਮਰਲੇ ਰਕਬੇ ਦਾ ਬਣਦਾ ਪ੍ਰਤੀ ਸਾਲ ਦਾ ਮੁਆਵਜ਼ਾ, ਜੋ ਪ੍ਰਤੀ ਸਾਲ 38012438 ਰੁਪਏ ਬਣਦਾ ਹੈ, 2018, 2019, 2021, 2022 ਦਾ ਬਕਾਇਆ ਪਿਆ ਹੈ।
ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ: ਖਾਲਸਾ ਸਾਜਨਾ ਦਿਵਸ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ
ਗੁਰਜੀਤ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਸਰਹੱਦੀ ਕਿਸਾਨਾਂ ਤੋਂ ਇਲਾਵਾ ਪੰਜਾਬ ਦੇ ਬਾਕੀ ਸਰਹੱਦੀ ਕਿਸਾਨਾਂ ਦਾ ਬਣਦਾ ਸੈਂਕੜੇ ਕਰੋੜ ਰੁਪਿਆ ਬਕਾਇਆ ਸਮੇਂ ਸਿਰ ਨਾ ਦੇਣਾ ਸਾਬਤ ਕਰਦਾ ਹੈ ਕਿ ਭਾਰਤ ਸਰਕਾਰ ਸਰਹੱਦੀ ਕਿਸਾਨਾਂ ਪ੍ਰਤੀ ਸੁਹਿਰਦ ਨਹੀਂ ਹੈ। ਇਸ ਤੋਂ ਇਲਾਵਾ ਨਾ ਹੀ ਸਰਹੱਦੀ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁਕਣ ਲਈ ਕੋਈ ਹੋਰ ਯੋਜਨਾ ਹੈ। ਉਨ੍ਹਾਂ ਕਿਹਾ ਸਰਹੱਦੀ ਕਿਸਾਨਾਂ ਪ੍ਰਤੀ ਭਾਰਤ ਸਰਕਾਰ ਦਾ ਇਹ ਰਵੱਈਆ ਸਰਹੱਦੀ ਕਿਸਾਨਾਂ ਨੂੰ ਬਹੁਤ ਮੁਸ਼ਕਾਲਾਂ ਵਿੱਚ ਪਾ ਰਿਹਾ ਹੈ । ਔਜਲਾ ਵੱਲੋਂ ਸਰਹੱਦੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਇਕ ਵਾਰ ਲੋਕ ਸਭਾ ਵਿਚ ਅੱਜ ਪੂਰੇ ਜੋਸ਼ ਨਾਲ ਉਠਾਏ ਜਾਣ ਦੀ ਕਿਸਾਨ ਯੂਨੀਆਨਾਂ ਨੇ ਵੀ ਸ਼ਲਾਘਾ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ