ਗੁਰਜੀਤ ਔਜਲਾ ਨੇ ਪ੍ਰਕਾਸ਼ ਜਾਵਡੇਕਰ ਨਾਲ ਕੀਤੀ ਮੁਲਾਕਾਤ

Monday, Feb 11, 2019 - 05:46 PM (IST)

ਗੁਰਜੀਤ ਔਜਲਾ ਨੇ ਪ੍ਰਕਾਸ਼ ਜਾਵਡੇਕਰ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਅੰਮ੍ਰਿਤਸਰ— ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੋਮਵਾਰ ਨੂੰ ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਔਜਲਾ ਨੇ ਕਿਹਾ ਕਿ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨ੍ਹਾ ਰਹੀ ਹੈ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਕਿ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ 'ਚ ਜਿਸ 'ਤੇ ਪ੍ਰਕਾਸ਼ ਜਾਵਡੇਕਰ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। 

ਕਾਂਗਰਸ ਵਲੋਂ ਪ੍ਰਿਯੰਕਾ ਗਾਂਧੀ ਨੂੰ ਜਨਰਲ ਸਕੱਤਰ ਬਣਾਏ ਜਾਣ 'ਤੇ ਉਨ੍ਹਾਂ ਨੇ ਕਿਹਾ ਕਿ ਪ੍ਰਿਯੰਕਾ ਦੇ ਆਉਣ ਨਾਲ ਵਰਕਰਾਂ 'ਚ ਜੋਸ਼ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਿਯੰਕਾ ਦੇ ਆਉਣ ਨਾਲ ਭਾਜਪਾ ਡਰ ਗਈ ਹੈ। ਉੱਥੇ ਹੀ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ 'ਚ ਔਜਲਾ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਦੇਖ ਰਹੀ ਹੈ ਅਤੇ ਜਲਦ ਹੀ ਇਸ ਨੂੰ ਸੁਲਝਾ ਲਿਆ ਜਾਵੇਗਾ।


author

DIsha

Content Editor

Related News