ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਹੋਇਆ ਕੋਰੋਨਾ, ਟਵੀਟ ਕਰਕੇ ਖ਼ੁਦ ਦਿੱਤੀ ਜਾਣਕਾਰੀ

08/12/2022 1:10:55 PM

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਕੋਰੇਨਾ ਪਾਜ਼ੀਟੇਵ ਆਏ ਹਨ। ਇਸ ਦੀ ਜਾਣਕਾਰੀ ਖ਼ੁਦ ਸੰਸਦ ਮੈਂਬਰ ਔਜਲਾ ਨੇ ਸ਼ੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਅਤੇ ਕਿਹਾ ਕਿ ਮੈਂ ਖ਼ੁਦ ਨੂੰ ਕੁਆਰੰਟੀਨ ਕਰ ਲਿਆ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਮੈਂ ਕੋਰੋਨਾ ਪਾਜ਼ੇਟਿਵ ਆਇਆ ਹਾਂ, ਜਿਸ ਤੋਂ ਬਾਅਦ ਮੈਂ ਤੁਰੰਤ ਆਪਣੇ-ਆਪ ਨੂੰ ਆਇਸੋਲੇਟ ਅਤੇ ਕੁਆਰੰਟੀਨ ਕਰ ਲਿਆ ਹੈ।

ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ 21 ਸਾਲਾ ਪੁੱਤ ਦੀ ਮੌਤ, ਹਸਪਤਾਲ ਤੋਂ ਲਾਸ਼ ਲੈ ਕੇ ਫ਼ਰਾਰ ਹੋਏ ਪਰਿਵਾਰਕ ਮੈਂਬਰ

PunjabKesari

ਇਸ ਤੋਂ ਇਲਾਨਾ ਉਨ੍ਹਾਂ ਆਪਣੇ ਸਾਥੀਆਂ ਅਤੇ ਹੋਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਕੋਈ ਵੀ ਮੇਰੇ ਸੰਪਰਕ 'ਚ ਆਏ ਹਨ ਉਹ ਜਲਦ ਹੀ ਆਪਣੇ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਕੁਆਰੰਟੀਨ ਦੀ ਮਿਆਦ ਪੂਰੀ ਹੋਣ ਅਤੇ ਟੈਸਟ ਨੈਗੇਟਿਵ ਆਉਣ ਤੱਕ ਉਨ੍ਹਾਂ ਵੱਲੋਂ ਕੋਈ ਜਨਤਕ ਮੀਟਿੰਗ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸੁਰੱਖਿਅਤ ਰਹਿਣ ਲਈ ਵੀ ਕਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੇ ਮੰਤਰੀ, ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ, ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਕਈ ਸਿਆਸੀ ਆਗੂ ਕੋਰੋਨਾ ਪਾਜ਼ੇਟਿਵ ਹੋ ਚੁੱਕੇ ਹਨ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
 


Simran Bhutto

Content Editor

Related News