ਸੰਸਦ ਮੈਂਬਰ ਔਜਲਾ ਦੇ ਯਤਨਾਂ ਨੂੰ ਪਿਆ ਬੂਰ, ਅੰਮ੍ਰਿਤਸਰ ਲਈ ਕੇਂਦਰ ਸਰਕਾਰ ਵੱਲੋਂ 5 ਆਕਸੀਜਨ ਪਲਾਂਟ ਮਨਜ਼ੂਰ

Tuesday, Jun 29, 2021 - 11:50 AM (IST)

ਅੰਮ੍ਰਿਤਸਰ (ਕਮਲ) - ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਨੂੰ ਉਸ ਸਮੇਂ ਬੂਰ ਪਿਆ ਜਦ ਕੇਂਦਰੀ ਸਿਹਤ ਮੰਤਰੀ ਹਰਸ ਵਰਧਨ ਨੇ ਅੰਮ੍ਰਿਤਸਰ ਲਈ ਆਕਸੀਜਨ ਦੇ 5 ਵੱਖ-ਵੱਖ ਕਪੈਸਟੀ ਦੇ ਪਲਾਂਟ ਮਨਜ਼ੂਰ ਕਰਦਿਆਂ ਟੀਕਾਕਰਨ ਮੁਹਿਮ ਵਿੱਚ ਯੋਗਦਾਨ ਪਾਉਣ ਲਈ ਸਹਿਯੋਗ ਮੰਗਿਆ। ਜ਼ਿਕਰਯੋਗ ਹੈ ਕਿ ਆਕਸੀਜਨ ਦੀ ਘਾਟ ਨੂੰ ਦੇਖਦਿਆਂ ਮੈਂਬਰ ਪਾਰਲੀਮੈਂਟ ਔਜਲਾ ਵੱਲੋਂ 2 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਹਰਸਵਰਧਨ ਨੂੰ ਚਿੱਠੀ ਲਿਖ ਕੇ ਅੰਮ੍ਰਿਤਸਰ ਵਿੱਚ ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਆਕਸੀਜਨ ਪਲਾਂਟ ਲਾਉਣ ਦੀ ਮੰਗ ਕੀਤੀ ਸੀ। 

ਪੜ੍ਹੋ ਇਹ ਵੀ ਖਬਰ - ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ

ਇਸ ਮੰਗ ’ਤੇ ਕਾਰਵਾਈ ਕਰਦਿਆਂ ਕੇਂਦਰੀ ਮੰਤਰੀ ਹਰਸਵਰਧਨ ਨੇ ਉਨ੍ਹਾਂ ਨੂੰ ਇਕ ਪੱਤਰ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਨੇ 5 ਆਕਸੀਜਨ ਪਲਾਂਟ ਜਿਨ੍ਹਾਂ ਵਿਚ 2000 ਐੱਲ. ਪੀ. ਐੱਮ. ਕਪੈਸਟੀ ਦਾ ਇਕ, 1000 ਕਪੈਸਟੀ ਦੇ 2 ਅਤੇ 250-250 ਐੱਲ .ਪੀ. ਐੱਮ. ਕਪੈਸਟੀ ਦੇ 2 ਆਕ ਸੀਜਨ ਪਲਾਂਟ ਪੀ .ਐੱਮ. ਕੇਅਰ ਫੰਡ ਵਿੱਚੋਂ ਅੰਮ੍ਰਿਤਸਰ ਜ਼ਿਲੇ ਵਿਚ ਲਗਾਏ ਜਾ ਰਹੇ ਹਨ। ਇਹ ਪਲਾਂਟ ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ ਅੰਮ੍ਰਿਤਸਰ, ਸਬ ਡਵੀਜ਼ਨ ਹਸਪਤਾਲ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲਗਾਏ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ

ਇਸ ਦੇ ਨਾਲ ਹੀ ਉਨ੍ਹਾਂ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਆਪਣੇ ਖੇਤਰ ਵਿੱਚ ਟੀਕਾਕਰਨ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਚਲਾਉਣ ਲਈ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਆਉਣ ਵਾਲੀ ਤੀਜੀ ਸੰਭਾਵੀ ਲਹਿਰ ਦੇ ਖਤਰੇ ਤੋਂ ਲੋਕਾਂ ਨੂੰ ਬਚਾਉਣ ਲਈ ਟੀਕਾਕਰਨ ਅਤਿ ਮਹੱਤਵਪੂਰਨ ਹੈ। ਇਸ ਮੁਹਿੰਮ ਵਿਚ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।  ਯਾਦ ਰਹੇ ਕਿ ਇਸ ਤੋਂ ਪਹਿਲਾਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਨਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪਹਿਲਾਂ ਵੀ ਆਕਸੀਜਨ ਪਲਾਂਟ ਲੱਗ ਚੁੱਕਾ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਔਜਲਾ ਦੀ ਮੰਗ ’ਤੇ 1000 ਐੱਲ. ਪੀ. ਐੱਮ. ਕਪੈਸਟੀ ਵਾਲਾ ਆਕਸੀਜਨ ਪਲਾਂਟ ਦੀਆਂ ਤਿਆਰੀਆਂ ਜ਼ੋਰਾਂ- ਸ਼ੋਰਾਂ ’ਤੇ ਚੱਲ ਰਹੀਆਂ ਹਨ, ਜਿਸ ਲਈ ਔਜਲਾ ਨੇ ਟਰਾਂਸਫਾਰਮਰ, ਜਰਨੇਟਰ ਅਤੇ ਸੈੱਡ ਲਈ 88 ਲੱਖ ਰੁਪਏ ਆਪਣੇ ਫੰਡ ਵਿੱਚੋਂ ਦਿੱਤੇ ਹਨ। ਗੁਰੂ ਨਾਨਕ ਦਰਬਾਰ ਦੁਬਈ ਦੇ ਸਹਿਯੋਗ ਨਾਲ 100 ਆਕਸੀਜਨ ਕੰਸਟਰੇਟਰ ਅੰਮ੍ਰਿਤਸਰ ਲਈ ਔਜਲਾ ਦੀ ਮੰਗ ’ਤੇ ਭੇਜੇ ਗਏ ਸਨ, ਜਿਸ ਵਿੱਚੋਂ 30 ਗੁਰੂ ਨਾਨਕ ਦੇਵ ਹਸਪਤਾਲ, 50 ਈ. ਐੱਨ. ਟੀ. ਹਸਪਤਾਲ ਅਤੇ 20 ਅਜਨਾਲਾ ਜਾਂ ਲੋਪੋਕੇ ਸਰਕਾਰੀ ਹਸਪਤਾਲ ਵਿਚ ਬਿਲਡਿੰਗ ਤੇ ਬਿਜਲੀ ਦੇ ਪ੍ਰਬੰਧਾਂ ਨੂੰ ਮੁੱਖ ਰੱਖ ਕੇ ਭੇਜੇ ਜਾ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ 

ਔਜਲਾ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਹੋਣ ਦੇ ਨਾਤੇ ਅੰਮ੍ਰਿਤਸਰ ਵਾਸੀਆਂ ਨੂੰ ਕੋਰੋਨਾ ਵਰਗੀ ਮਹਾਂਮਾਰੀ ਤੋਂ ਨਿਜਾਤ ਦਿਵਾਉਣ ਅਤੇ ਬਚਾਉਣ ਲਈ ਉਨ੍ਹਾਂ ਵੱਲੋਂ ਕੀਤੇ ਜਾਂਦੇ ਯਤਨ ਜਾਰੀ ਰਹਿਣਗੇ। ਅੰਮ੍ਰਿਤਸਰ ਦੀਆਂ ਮੰਗਾਂ ਪ੍ਰਤੀ ਉਹ ਪੂਰੀ ਤਰ੍ਹਾਂ ਸੰਜੀਦਾ ਹਨ।

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਤੋਂ ਵੱਧ ਖ਼ਤਰਨਾਕ ਸਿੱਧ ਹੋ ਰਿਹੈ ਨਵਾਂ ‘ਡੈਲਟਾ ਪਲੱਸ ਵੇਰੀਐਂਟ’, ਜਾਣੋ ਇਸ ਦੇ ਲੱਛਣ ਅਤੇ ਇੰਝ ਕਰੋ ਬਚਾਅ


rajwinder kaur

Content Editor

Related News