ਅੰਮ੍ਰਿਤਸਰ ਤੋਂ ਕਰਤਾਰਪੁਰ ਤੱਕ ਚੱਲੇ ਮੈਟਰੋ, ਔਜਲਾ ਨੇ ਮੋਦੀ ਨੂੰ ਲਿਖਿਆ ਪੱਤਰ (ਵੀਡੀਓ)

12/10/2018 4:10:17 PM

ਅੰਮ੍ਰਿਤਸਰ(ਗੁਰਪ੍ਰੀਤ)— ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਅਤੇ ਜਲਦੀ ਹੀ ਭਾਰਤ ਸਰਕਾਰ ਵਲੋਂ ਵੀ ਲਾਂਘੇ ਦਾ ਵਿਕਾਸ ਕੰਮ ਸ਼ੁਰੂ ਕਰ ਦਿੱਤਾ ਜਾਏਗਾ। ਇਸ ਸਬੰਧ ਵਿਚ ਅੱਜ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਕ ਪ੍ਰੈਸ ਵਾਰਤਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰਤ ਦੇ ਪੀ. ਐੱਮ. ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵੀ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿਸ ਤਰ੍ਹਾਂ ਸ਼ਾਂਤੀ ਦਾ ਰਸਤਾ ਕਾਰੀਡੋਰ ਬਣਾਇਆ ਜਾ ਰਿਹਾ ਹੈ। ਉਸੇ ਤਰ੍ਹਾਂ ਅੰਮ੍ਰਿਤਸਰ ਤੋਂ ਲੈ ਕੇ ਡੇਰਾ ਬਾਬਾ ਨਾਨਕ ਤੱਕ ਮੈਟਰੋ ਟਰੇਨ ਚਲਾਈ ਜਾਏ ਅਤੇ ਕੇਂਦਰ ਸਰਕਾਰ ਇਸ ਲਈ ਗਰਾਂਟ ਜਾਰੀ ਕਰੇ, ਕਿਉਂਕਿ ਡੇਰਾ ਬਾਬਾ ਨਾਨਕ ਆਉਣ ਵਾਲੇ ਸਮੇਂ ਵਿਚ ਇਕ ਸ਼ਹਿਰ ਦੇ ਤੌਰ 'ਤੇ ਵਿਕਸਿਤ ਹੋ ਜਾਏਗਾ ਅਤੇ ਸ਼ਰਧਾਲੂਆਂ ਦੀ ਗਿਣਤੀ ਵੀ ਵਧੇਗੀ। ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਉਹ ਸੰਸਦ ਵਿਚ ਇਸ ਮੁੱਦੇ ਨੂੰ ਲੈ ਕੇ ਆਵਾਜ਼ ਚੁੱਕਣਗੇ ਅਤੇ ਫੌਰੀ ਤੌਰ 'ਤੇ ਭਾਰਤ ਦੇ ਪੀ. ਐੱਮ. ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ।


cherry

Content Editor

Related News