ਰਾਜਾ ਵੜਿੰਗ ਦੇ ਮਗਰੋਂ ਸਿੱਧੂ ਦੇ ਹੱਕ 'ਚ ਆਏ MP ਗੁਰਜੀਤ ਔਜਲਾ, ਟਵੀਟ ਕਰਕੇ ਕਹੀ ਇਹ ਗੱਲ

02/06/2023 6:23:41 PM

ਅੰਮ੍ਰਿਸਤਰ: ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਲੋੜ ਹੈ। ਇਹ ਨਹੀਂ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ। ਇਸ ਕੰਮ ਵੱਲ ਧਿਆਨ ਦਿਓ ਤਾਂਕਿ ਚੰਗੀ ਮਿਸਾਲ ਕਾਇਮ ਕੀਤੀ ਜਾ ਸਕੇ।

ਇਹ ਵੀ ਪੜ੍ਹੋ- ਬਟਾਲਾ ਦੇ ਪਿੰਡ ਦਹੀਆ ’ਚ ਦੋ ਧਿਰਾਂ ਵਿਚਾਲੇ ਗੋਲ਼ੀਆਂ ਚੱਲਣ ਨਾਲ ਦੂਜੇ ਵਿਅਕਤੀ ਦੀ ਮੌਤ

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਰਾਜਾ ਵੜਿੰਗ ਵੀ ਨਵਜੋਤ ਸਿੰਘ ਦੇ ਹੱਕ 'ਚ ਆ ਚੁੱਕੇ ਹਨ ਅਤੇ ਟਵੀਟ ਕਰਕੇ ਉਨ੍ਹਾਂ ਦੀ ਰਿਹਾਈ ਦੀ ਗੱਲ ਕਰ ਚੁੱਕੇ ਹਨ। ਇਹ ਵੀ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ 'ਚ ਪਟਿਆਲਾ ਜੇਲ੍ਹ 'ਚ ਬੰਦ ਹਨ। ਉਹ ਜੇਲ੍ਹ 'ਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ। ਉਨ੍ਹਾਂ ਨੂੰ ਜੇਲ੍ਹ 'ਚ ਕਲਰਕ ਦੇ ਕੰਮ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਕੀਤਾ ਜਾਣਾ ਸੀ ਪਰ ਸਿੱਧੂ ਸਮੇਤ 51 ਕੈਦੀਆਂ ਦੀ ਰਿਹਾਈ ਰੋਕ ਦਿੱਤੀ ਗਈ ਸੀ।

ਇਹ ਵੀ ਪੜ੍ਹੋ- ਸ਼ਹੀਦ ਭਗਤ ਸਿੰਘ ਸਣੇ ਹੋਰ ਕਈ ਸ਼ਹੀਦਾਂ ਦੇ ਸਰਟੀਫ਼ਿਕੇਟਾਂ ਦੀ ਸਾਂਭ ਕਰ ਰਿਹਾ ਗੁਰਦਾਸਪੁਰ ਦਾ ਇਹ ਅਧਿਆਪਕ

 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News