18 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ’ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੂੰ ਸਫਲਤਾਪੂਵਰਕ ਹੇਠਾਂ ਲਾਹਿਆ

Friday, Apr 24, 2026 - 10:47 AM (IST)

18 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ’ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੂੰ ਸਫਲਤਾਪੂਵਰਕ ਹੇਠਾਂ ਲਾਹਿਆ

ਪਟਿਆਲਾ/ਸਮਾਣਾ (ਬਲਜਿੰਦਰ, ਜਸਮੀਤ, ਜਸਵਿੰਦਰ ਸਿੰਘ ਦਰਦ) : ਪਿਛਲੇ 18 ਮਹੀਨਿਆਂ ਤੋਂ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਇਥੇ 400 ਫੁੱਟ ਉੱਚੇ ਟਾਵਰ ’ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਜ ਅਤੇ ਫਾਇਰ ਸੇਫਟੀ ਟੀਮ ਦੇ ਸਹਿਯੋਗ ਨਾਲ ਹੇਠਾਂ ਉਤਾਰ ਲਿਆ ਹੈ। ਉਨ੍ਹਾਂ ਦਾ ਹੇਠਾਂ ਉਤਰਣ ਮਗਰੋਂ ਮੈਡੀਕਲ ਚੈਕਅਪ ਕੀਤਾ ਗਿਆ ਤੇ ਉਹ ਪੂਰੀ ਤਰ੍ਹਾਂ ਸਿਹਤਮੰਦ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਐਲਾਨ

ਇਸ ਦੌਰਾਨ ਇਥੇ ਮੋਰਚੇ ਵਾਲੀ ਥਾਂ ’ਤੇ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਦਾ ਅੱਜ ਭੋਗ ਪਾਇਆ ਗਿਆ ਅਤੇ ਇਥੇ ਸਟੇਜ ਤੋਂ ਪੰਥਕ ਵਿਚਾਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ, ਇਹ ਸਟੇਜ ਸ਼ਾਮ 4 ਵਜੇ ਤੱਕ ਚੱਲੇਗੀ। ਗੁਰਜੀਤ ਸਿੰਘ ਖਾਲਸਾ ਦੇ ਉਤਰਣ ਮੌਕੇ ਸੰਗਤਾਂ ਨੇ ਜੈਕਾਰੇ ਵੀ ਛੱਡੇ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News