ਪੰਜਾਬ ''ਚ ਮਹਿੰਗੀ ਰੇਤ ਵੇਚਣ ਵਾਲਿਆਂ ਖ਼ਿਲਾਫ਼ ਸਰਕਾਰ ਸਖ਼ਤ, ਮੰਤਰੀ ਕੋਟਲੀ ਨੇ ਦਿੱਤੀ ਚਿਤਾਵਨੀ
Saturday, Nov 13, 2021 - 03:01 PM (IST)
ਫਤਿਹਗੜ੍ਹ ਸਾਹਿਬ (ਵਿਪਨ) : ਪੰਜਾਬ ਦੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਲੋਕਾਂ ਨੂੰ 5 ਰੁਪਏ 50 ਪੈਸੇ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤ ਵੇਚਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਬਾਵਜੂਦ ਵੀ ਰੇਤ ਮਾਫ਼ੀਆ ਵੱਲੋਂ ਮਹਿੰਗੇ ਭਾਅ 'ਤੇ ਰੇਤ ਵੇਚੀ ਜਾ ਰਹੀ ਹੈ। ਮੰਤਰੀ ਕੋਟਲੀ ਨੇ ਮਹਿੰਗੇ ਭਾਅ ਰੇਤ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਆਖਦੇ ਹੋਏ ਕਿਹਾ ਕਿ ਜੇਕਰ ਕਿਤੇ ਵੀ ਅਜਿਹਾ ਹੋ ਰਿਹਾ ਹੈ ਤਾਂ ਸਰਕਾਰ ਦੇ ਧਿਆਨ 'ਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਪਾਖੰਡੀ ਬਾਬੇ ਦੇ ਦਰਬਾਰ ਚੌਂਕੀ ਭਰਨ ਗਈ ਜਨਾਨੀ ਨਾਲ ਜੋ ਵਾਪਰਿਆ, ਸੁਣ ਕੰਬ ਗਿਆ ਹਰ ਕਿਸੇ ਦਾ ਦਿਲ
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਦਿੱਲੀ ਟਰੈਕਟਰ ਰੈਲੀ ਦੌਰਾਨ ਗ੍ਰਿਫ਼ਤਾਰ ਲੋਕਾਂ ਨੂੰ ਦੋ-ਦੋ ਲੱਖ ਰੁਪਏ ਦੇਣ ਦੇ ਫ਼ੈਸਲੇ ’ਤੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਸਰਕਾਰ ਦੀ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਸੂਬੇ ਅੰਦਰ ਲੋਕ ਰਾਜ ਪੈਦਾ ਹੋਵੇ। ਲੋਕਾਂ ਅੰਦਰ ਚੰਗਾ ਮਾਹੌਲ ਤੇ ਭਾਵਨਾ ਪੈਦਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਭ ਤੋਂ ਵੱਧ ਨੁਕਸਾਨ ਖੇਤੀ ਕਾਨੂੰਨਾਂ ਦਾ ਹੋਇਆ ਹੈ। ਕੇਂਦਰ ਸਰਕਾਰ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਇੱਕ ਸਾਜਿਸ਼ ਅਧੀਨ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕੀਤਾ ਪਰ ਕਾਂਗਰਸ ਨੇ ਇਨ੍ਹਾਂ ਵਰਗਾਂ ਦਾ ਸਾਥ ਦਿੱਤਾ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਮਿਲਿਆ ਦੇਸ਼ ਦੇ ਸਰਵੋਤਮ ਕੇਂਦਰ ਦਾ ਐਵਾਰਡ
ਸ਼ਨੀਵਾਰ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਪੁੱਜੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਮੀਟਿੰਗ ਦੌਰਾਨ ਹੀ ਸ਼ੈਲਰ ਮਾਲਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਦੇ ਹੋਏ ਦੋ-ਤਿੰਨ ਦਿਨਾਂ ’ਚ ਸ਼ੈਲਰ ਚਾਲੂ ਕਰਾਉਣ ਦਾ ਭਰੋਸਾ ਦਿੱਤਾ। ਕੈਬਨਿਟ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ੈਲਰਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਮੁਕੰਮਲ ਕਰਕੇ ਸ਼ੈਲਰ ਚਾਲੂ ਕਰਾਏ ਜਾਣ।
ਇਸ ਦੌਰਾਨ ਕੋਟਲੀ ਨੇ ਕਿਹਾ ਕਿ ਇਸ ਵਾਰ ਪਹਿਲਾਂ ਹੀ ਝੋਨੇ ਦੀ ਫ਼ਸਲ ’ਤੇ ਮੌਸਮ ਦੀ ਮਾਰ ਪਈ ਹੈ। ਉੱਪਰੋਂ ਸ਼ੈਲਰ ਚਾਲੂ ਹੋਣ ’ਚ ਦੇਰੀ ਹੋਣ ਕਰਕੇ ਸ਼ੈਲਰ ਮਾਲਕਾਂ ਦਾ ਨੁਕਸਾਨ ਹੋ ਰਿਹਾ ਹੈ। ਸ਼ੈਲਰ ਮਾਲਕ ਸੂਬੇ ਦਾ ਅਹਿਮ ਅੰਗ ਹਨ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਕਿ ਛੇਤੀ ਤੋਂ ਛੇਤੀ ਪ੍ਰਕਿਰਿਆ ਮੁਕੰਮਲ ਕਰਕੇ ਸ਼ੈਲਰ ਚਾਲੂ ਕਰਾਏ ਜਾਣ ਤਾਂ ਜੋ 31 ਮਾਰਚ ਤੱਕ ਪਿੜਾਈ ਦਾ ਕੰਮ ਸਮੇਂ ਸਿਰ ਪੂਰਾ ਹੋ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ