ਗੁਰਲਾਲ ਭਲਵਾਨ ਕਤਲ ਕਾਂਡ ''ਚ ਸ਼ੂਟਰ ਸੁਖਵਿੰਦਰ ਸਣੇ 3 ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ

02/21/2021 6:36:03 PM

ਫਰੀਦਕੋਟ/ਨਵੀਂ ਦਿੱਲੀ (ਕਮਲ ਕਾਂਸਲ): ਕਾਂਗਰਸ ਦੇ ਯੂਥ ਜ਼ਿਲ੍ਹਾ ਪ੍ਰਧਾਨ ਤੇ ਗੋਲੇਵਾਲਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਪਹਿਲਵਾਨ ਹੱਤਿਆਕਾਂਡ 'ਚ ਦਿੱਲੀ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਨੇ ਗੁਰਲਾਲ ਭੁੱਲਰ ਦੀ ਹੱਤਿਆ ਦੇ ਮਾਮਲੇ ’ਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਵਿਚ ਸ਼ੂਟਰ ਸੁਖਵਿੰਦਰ, ਸੌਰਭ ਤੇ ਗੁਰਵਿੰਦਰ ਪਾਲ ਸ਼ਾਮਲ ਹਨ। ਉਨ੍ਹਾਂ ਤੋਂ ਹੱਤਿਆਕਾਂਡ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਜਲੰਧਰ ’ਚ ਕੋਰੋਨਾ ਨੇ ਫੜ੍ਹੀ ਰਫ਼ਤਾਰ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ, 41 ਦੀ ਰਿਪੋਰਟ ਆਈ ਪਾਜ਼ੇਟਿਵ

ਪੁੱਛਗਿਛ ’ਚ ਇਹ ਸਾਹਮਣੇ ਆਇਆ ਹੈ ਕਿ ਗੁਰਲਾਲ ਦੀ ਹੱਤਿਆ ਦੀ ਸਾਜਿਸ਼ ਕੈਨੇਡਾ ’ਚ ਰਚੀ ਗਈ ਸੀ। ਕੈਨੇਡਾ ’ਚ ਗੋਲਡੀ ਬਰਾਡ ਨਾਂ ਦਾ ਵਿਅਕਤੀ ਹੈ ਜੋ ਪੰਜਾਬ ਦਾ ਪੁਰਾਣਾ ਅਪਰਾਧਿਕ ਪ੍ਰਵਿਰਤੀ ਵਾਲਾ ਹੈ ਅਤੇ ਇਸ ਸਮੇਂ ਕੈਨੇਡਾ ’ਚ ਹੈ। ਗੋਲਡੀ ਬਰਾਡ ਨੇ ਇਕ ਹੋਰ ਗੈਂਗਸਟਰ ਲਾਰੈਂਸ ਬਿਸ਼ਨੋਈ ਜੋ ਕਿ ਇਸ ਸਮੇਂ ਅਜਮੇਰ ਦੀ ਹਾਈ ਸਕਿਓਰਟੀ ਜੇਲ੍ਹ ’ਚ ਬੰਦ ਹੈ, ਜਿਨ੍ਹਾਂ ਨਾਲ ਮਿਲ ਕੇ ਇਹ ਹੱਤਿਆ ਦੀ ਸਾਜਿਸ਼ ਰਚੀ ਗਈ। ਗੁਰਲਾਲ ਹੱਤਿਆਕਾਂਡ ਨੂੰ ਸੁਲਝਾਉਣ 'ਚ ਪੰਜਾਬ ਪੁਲਸ ਦੀ ਮਦਦ ਦਿੱਲੀ ਤੇ ਰਾਜਸਥਾਨ ਪੁਲਸ ਵੀ ਕਰ ਰਹੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਿੱਲੀ ਪੁਲਸ ਨੇ ਕੁਝ ਸ਼ੱਕੀ ਲੋਕਾਂ ਨੂੰ ਰਾਊਂਡਅਪ ਕਰ ਕੇ ਪੁੱਛਗਿੱਛ ਵੀ ਕੀਤੀ ਸੀ।

ਇਹ ਵੀ ਪੜ੍ਹੋ:  ਜਲੰਧਰ ’ਚ ਹਾਰਡਵੇਅਰ ਗੋਦਾਮ ਦੀ ਟੁੱਟੀ ਲਿਫ਼ਟ, ਇਕ ਦੀ ਮੌਤ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਪਰਿਸ਼ਦ ਕਾਂਗਰਸ ਗੁਰਲਾਲ ਭਲਵਾਨ 'ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਲਾਰੈਂਸ ਬਿਸ਼ਨੋਈ ਗੈਂਗ ਨੇ ਫੇਸਬੁੱਕ 'ਤੇ ਗੁਰਲਾਲ ਭਲਵਾਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਬਿਸ਼ਨੋਈ ਨੇ ਫੇਸਬੁੱਕ 'ਤੇ ਲਿਖਿਆ ਹੈ ਕਿ ਫਰੀਦਕੋਟ 'ਚ ਗੁਰਲਾਲ ਭਲਵਾਨ ਦਾ ਕਤਲ ਹੋਇਆ ਹੈ, ਜਿਸ ਦੀ ਜ਼ਿੰਮੇਵਾਰੀ ਮੈਂ (ਬਿਸ਼ਨੋਈ) ਅਤੇ ਗੋਲਡੀ ਬਰਾੜ ਲੈਂਦੇ ਹਨ।

ਇਹ ਵੀ ਪੜ੍ਹੋ: ਗੁਰਲਾਲ ਪਹਿਲਵਾਨ ਦੇ ਕਤਲ ਤੋਂ ਕੁੱਝ ਸਮਾਂ ਪਹਿਲਾਂ ਘਟਨਾ ਵਾਲੀ ਥਾਂ ਦੇ ਨੇੜੇ ਹੋਈ ਸੀ ਗੁੰਡਾਗਰਦੀ


Shyna

Content Editor

Related News