ਫਰੀਦਕੋਟ ''ਚ ਕਤਲ ਕੀਤੇ ਯੂਥ ਕਾਂਗਰਸ ਦੇ ਆਗੂ ਗੁਰਲਾਲ ਭਲਵਾਨ ਦੇ ਪਿਤਾ ਦੀ ਸਰਕਾਰ ਨੂੰ ਚਿਤਾਵਨੀ

03/07/2021 10:17:45 PM

ਫਰੀਦਕੋਟ (ਜਗਤਾਰ) : ਫਰੀਦਕੋਟ ਵਿਚ ਬੀਤੇ ਦਿਨੀਂ ਗੈਂਗਸਟਰਾਂ ਵਲੋਂ ਕਤਲ ਕੀਤੇ ਗਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਉਰਫ ਗੁਰਲਾਲ ਭਲਵਾਨ ਪਿਤਾ ਨੇ ਪੁਲਸ ਕਾਰਵਾਈ 'ਤੇ ਸਵਾਲ ਚੁੱਕਦੇ ਹੋਏ ਚਿਤਾਵਨੀ ਦਿੱਤੀ ਹੈ। ਗੁਰਲਾਲ ਭਲਵਾਨ ਦੇ ਪਿਤਾ ਸੁਖਚੈਨ ਸਿੰਘ ਭੁੱਲਰ ਨੇ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕਰਕੇ ਪੁਲਸ ਜਾਂਚ 'ਤੇ ਵੱਡੇ ਸਵਾਲ ਚੁੱਕੇ ਹਨ। ਪੁਲਸ ਜਾਂਚ 'ਤੇ ਬੇ-ਭਰੋਸਗੀ ਜਿਤਾਉਂਦਿਆ ਉਨ੍ਹਾਂ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ DGP ਪੰਜਾਬ ਦਿਨਕਰ ਗੁਪਤਾ ਨੂੰ ਚਿੱਠੀ ਲਿਖ ਕੇ ਜਿੱਥੇ ਇਨਸਾਫ਼ ਦੀ ਗੁਹਾਰ ਲਗਾਈ ਹੈ,ਉਥੇ ਹੀ ਜਲਦ ਇਨਸਾਫ ਨਾ ਮਿਲਣ 'ਤੇ ਖ਼ੁਦਕੁਸ਼ੀ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।

ਇਹ ਵੀ ਪੜ੍ਹੋ : ਰੌਂਗਟੇ ਖੜ੍ਹੇ ਕਰਨ ਵਾਲੀ ਸੀ ਲੁਧਿਆਣਾ ਦੀ ਘਟਨਾ, ਬੱਚੇ ਚੀਕਦੇ ਰਹੇ, ਅੰਕਲ ਮਾਰ ਰਹੇ ਹਨ, ਵੱਢ ਦਿੱਤੇ ਦੋਵਾਂ ਦੇ ਗਲ਼ੇ

ਇਸ ਮੌਕੇ ਗੱਲਬਾਤ ਕਰਦਿਆਂ ਸੁਖਚੈਨ ਸਿੰਘ ਭੁੱਲਰ ਨੇ ਕਿਹਾ ਕਿ ਫਰੀਦਕੋਟ ਪੁਲਸ ਗੁਰਲਾਲ ਕਤਲ ਮਾਮਲੇ ਵਿਚ ਸਹੀ ਜਾਂਚ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਇਸ ਮਾਮਲੇ ਵਿਚ ਖੁਦ ਹੀ ਲੋਕਾਂ ਨੂੰ ਨਾਮਜ਼ਦ ਕਰ ਰਹੀ ਹੈ ਅਤੇ ਖੁਦ ਹੀ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਲਾਲ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨਾਲ ਪੁਲਸ ਨੇ ਅੱਜ ਤੱਕ ਸਖ਼ਤੀ ਨਹੀਂ ਵਰਤੀ ਅਤੇ ਨਾ ਹੀ ਅੱਜ ਤੱਕ ਪੁਲਸ ਗੁਰਲਾਲ ਦੇ ਕਤਲ ਦੇ ਕਾਰਨਾਂ ਦਾ ਪਤਾ ਲਗਾ ਸਕੀ ਹੈ।

ਇਹ ਵੀ ਪੜ੍ਹੋ : ਸ਼ਰਮਨਾਕ ! ਨੂੰਹ ਨੇ ਭਾਣਜੇ ਨਾਲ ਮਿਲ ਕੇ ਚਾੜ੍ਹਿਆ ਚੰਨ, ਉਹ ਕੀਤਾ ਜੋ ਸੋਚਿਆ ਨਾ ਸੀ

PunjabKesari

ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਜ਼ਿਲ੍ਹਾ ਪੁਲਸ ਮੁਖੀ ਨੂੰ ਵੀ ਮਿਲੇ ਸਨ ਜਿਨ੍ਹਾਂ ਨੇ 2 ਦਿਨ ਦਾ ਸਮਾਂ ਮੰਗਿਆ ਸੀ ਪਰ ਅੱਜ 4-5 ਦਿਨ ਬੀਤ ਜਾਣ ਦੇ ਬਾਅਦ ਵੀ ਪੁਲਸ ਨੇ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਨੇ ਪੁਲਸ ਨੂੰ ਜਲਦ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ ਪਰ ਹੇਠਲੇ ਪੱਧਰ 'ਤੇ ਪੁਲਸ ਸਹੀ ਜਾਂਚ ਨਹੀਂ ਕਰ ਰਹੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਮਸ਼ਹੂਰ ਆਂਟੀ ਦੇ ਦੇਹ ਵਪਾਰ ਦੇ ਅੱਡੇ 'ਤੇ ਪੁਲਸ ਦੀ ਰੇਡ, 10 ਕੁੜੀਆਂ ਸਣੇ 3 ਮੁੰਡੇ ਫੜੇ ਗਏ

ਉਨ੍ਹਾਂ ਕਿਹਾ ਕਿ ਲੱਗਦਾ ਕਿ ਗੁਰਲਾਲ ਭਲਵਾਨ ਦੇ ਕਤਲ ਪਿੱਛੇ ਇਲਾਕੇ ਦੇ ਕਿਸੇ ਰਸੂਖ਼ਦਾਰ ਵਿਅਕਤੀ ਦਾ ਹੱਥ ਹੈ ਤਾਂ ਹੀ ਪੁਲਸ ਸਹੀ ਜਾਂਚ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਅਤੇ DGP ਪੰਜਾਬ ਨੂੰ ਚਿੱਠੀ ਲਿਖ ਕੇ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਫਰੀਦਕੋਟ ਪੁਲਸ ਨੇ ਇਨਸਾਫ਼ ਨਾ ਦਿੱਤਾ ਤਾਂ ਉਸ ਕੋਲ ਖ਼ੁਦਕੁਸ਼ੀ ਕਰਨ ਤੋਂ ਸਿਵਾਏ ਕੋਈ ਚਾਰਾ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਨਾਬਾਲਗ ਕੁੜੀ ਦੇ ਪੇਟ ਦਰਦ ਹੋਣ 'ਤੇ ਹਸਪਤਾਲ ਲੈ ਗਿਆ ਪਰਿਵਾਰ, ਡਾਕਟਰ ਦਾ ਖੁਲਾਸਾ ਸੁਣ ਉੱਡੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News