ਗੁਰਲਾਲ ਭਲਵਾਨ ਕਤਲ ਕਾਂਡ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਸਬੰਧੀ ਨਵੇਂ ਪ੍ਰੋਡਕਸ਼ਨ ਵਾਰੰਟ ਜਾਰੀ
Wednesday, Mar 17, 2021 - 06:18 PM (IST)
ਫਰੀਦਕੋਟ (ਰਾਜਨ)- ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਭਲਵਾਨ ਕਤਲ ਕਾਂਡ ਨਾਲ ਜੁੜਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੁਣ 17 ਮਾਰਚ ਦੀ ਬਜਾਏ 22 ਮਾਰਚ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਦੇ ਚੱਲਦੇ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਰੀਦਕੋਟ ਅਦਾਲਤ ਵਿਚ ਪੇਸ਼ ਕਰਨ ਲਈ ਪੁਲਸ ਪ੍ਰਸ਼ਾਸਨ ਵੱਲੋਂ ਮਾਨਯੋਗ ਹਰਵਿੰਦਰ ਸਿੰਘ ਸਿੰਧੀਆ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ’ਚੋਂ ਨਵੇਂ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾ ਲਏ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਵਿਆਹ ਵਾਲੇ ਘਰ ਪਿਆ ਭੜਥੂ, ਹੋਈ ਘਟਨਾ ਨੇ ਲਾੜੇ ਦੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ
ਗੈਂਗਸਟਰ ਲਾਰੈਂਸ ਬਿਸ਼ਨੋਈ ਜੋ ਰਾਜਸਥਾਨ ਦੀ ਹਾਈ ਸਕਿਓਰਿਟੀ ਜੇਲ ਵਿਚ ਬੰਦ ਹੈ ਨੂੰ ਗੁਰਲਾਲ ਭਲਵਾਨ ਕਤਲ ਕਾਂਡ ਮਾਮਲੇ ਵਿਚ ਉਕਤ ਅਦਾਲਤ ਵੱਲੋਂ 13 ਮਾਰਚ ਨੂੰ ਹੁਕਮ ਜਾਰੀ ਕਰ ਕੇ 17 ਮਾਰਚ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਕਿਹਾ ਗਿਆ ਸੀ ਪਰ ਸੂਤਰਾਂ ਅਨੁਸਾਰ ਹੁਣ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਸ ਪ੍ਰਸ਼ਸਨ ਵੱਲੋਂ ਮਾਨਯੋਗ ਅਦਾਲਤ ਨੂੰ ਇਸ ਨੂੰ ਅੱਗੇ ਪਾਉਣ ਲਈ ਅਪੀਲ ਕੀਤੀ ਗਈ ਸੀ ਜਿਸਦੇ ਚੱਲਦਿਆਂ ਹੁਣ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕਰਨ ਦੀ ਤਾ੍ਰੀਖ਼ ਅੱਗੇ ਪਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਟਾਲਾ ’ਚ ਕੋਰੋਨਾ ਕਾਰਣ ਦੋ ਸਕੇ ਭਰਾਵਾਂ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
Related News
ਗੈਂਗਸਟਰ ਪੰਕਜ ਰਾਜਪੂਤ ਨੂੰ ਲੁਧਿਆਣਾ ਪੁਲਸ ਦਿੱਲੀਓਂ ਲਿਆਈ ਪ੍ਰੋਡਕਸ਼ਨ ਵਾਰੰਟ ’ਤੇ, ਰਿਮਾਂਡ ਦੌਰਾਨ ਹੋਣਗੇ ਵੱਡੇ ਖੁਲਾਸੇ
