ਗੁਰਲਾਲ ਭਲਵਾਨ ਕਤਲ ਮਾਮਲੇ ''ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਸਪਲਾਈ ਕਰਨ ਦਾ ਦੋਸ਼
Tuesday, Feb 23, 2021 - 06:44 PM (IST)
ਫਰੀਦਕੋਟ (ਜਗਤਾਰ): ਚਾਰ ਦਿਨ ਪਹਿਲਾਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦੀ ਹੱਤਿਆ ਦੇ ਮਾਮਲੇ ’ਚ ਦਿੱਲੀ ਪੁਲਸ ਵਲੋਂ ਤਿੰਨ ਨੌਜਵਾਨਾਂ ਦੀ ਗਿ੍ਰਫ਼ਤਾਰੀ ਦੇ ਬਾਅਦ ਸੋਮਵਾਰ ਨੂੰ ਫ਼ਰੀਦਕੋਟ ਪੁਲਸ ਨੇ ਹੱਤਿਆ ਦੇ ਲਈ ਸ਼ੂਟਰਾਂ ਨੂੰ ਹਥਿਆਰ ਉਪਲੱਬਧ ਕਰਵਾਉਣ ਵਾਲੇ ਪਿੰਡ ਘਣੀਏਵਾਲਾ ਦੇ ਗੁਰਪਿੰਦਰ ਸਿੰਘ ਨਾਮਕ ਨੌਜਵਾਨ ਨੂੰ ਗਿ੍ਰਫ਼ਤਾਰ ਕੀਤਾ ਹੈ। ਉਸ ਨੂੰ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ। ਦੋਸ਼ੀ ਗੁਰਪਿੰਦਰ ਸਿੰਘ ਕੈਨੇਡਾ ’ਚ ਬੈਠੇ ਗੋਲਡੀ ਬਰਾਡ ਦਾ ਕਰੀਬੀ ਰਿਸ਼ਤੇਦਾਰ ਹੈ। ਜੋ ਕਿ ਪਹਿਲਵਾਨ ਦੀ ਹੱਤਿਆ ਦੇ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਹੈ।
ਇਹ ਵੀ ਪੜ੍ਹੋ: ਗੁਰਲਾਲ ਭਲਵਾਨ ਕਤਲ ਕਾਂਡ 'ਚ ਸ਼ੂਟਰ ਸੁਖਵਿੰਦਰ ਸਣੇ 3 ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
ਦੱਸ ਦੇਈਏ ਕਿ ਐਤਵਾਰ ਨੂੰ ਗੁਰਲਾਲ ਭੁੱਲਰ ਦੀ ਹੱਤਿਆ ਦੇ ਮਾਮਲੇ ’ਚ ਤਿੰਨ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ, ਉਨ੍ਹਾਂ ’ਚ ਸ਼ੂਟਰ ਸੁਖਵਿੰਦਰ ਸੌਰਭ ਤੇ ਗੁਰਵਿੰਦਰ ਪਾਲ ਸ਼ਾਮਲ ਸਨ। ਉਨ੍ਹਾਂ ਤੋਂ ਹੱਤਿਆਕਾਂਡ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਪਰਿਸ਼ਦ ਕਾਂਗਰਸ ਗੁਰਲਾਲ ਭਲਵਾਨ 'ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਲਾਰੈਂਸ ਬਿਸ਼ਨੋਈ ਗੈਂਗ ਨੇ ਫੇਸਬੁੱਕ 'ਤੇ ਗੁਰਲਾਲ ਭਲਵਾਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਬਿਸ਼ਨੋਈ ਨੇ ਫੇਸਬੁੱਕ 'ਤੇ ਲਿਖਿਆ ਹੈ ਕਿ ਫਰੀਦਕੋਟ 'ਚ ਗੁਰਲਾਲ ਭਲਵਾਨ ਦਾ ਕਤਲ ਹੋਇਆ ਹੈ, ਜਿਸ ਦੀ ਜ਼ਿੰਮੇਵਾਰੀ ਮੈਂ (ਬਿਸ਼ਨੋਈ) ਅਤੇ ਗੋਲਡੀ ਬਰਾੜ ਲੈਂਦੇ ਹਨ।
ਇਹ ਵੀ ਪੜ੍ਹੋ: ਸ਼ਰਾਰਤੀ ਅਨਸਰਾਂ ਨੇ ਟਾਂਡਾ ਉੜਮੁੜ 'ਚ ਗੁਰੂ ਰਵਿਦਾਸ ਜੀ ਦੇ ਸਰੂਪ ਵਾਲੇ ਬੈਨਰ ਨੂੰ ਪਹੁੰਚਾਇਆ ਨੁਕਸਾਨ