ਗੁਰਲਾਲ ਭਲਵਾਨ ਦੇ ਪਿਤਾ ਨੇ ਪੁਲਸ ਕਾਰਵਾਈ ’ਤੇ ਉਠਾਏ ਸਵਾਲ
Monday, Mar 08, 2021 - 01:53 AM (IST)
ਫਰੀਦਕੋਟ , (ਜਗਦੀਸ਼, ਰਾਜਨ)- ਬੀਤੇ ਦਿਨੀਂ ਗੈਗਸਟਰਾਂ ਵੱਲੋਂ ਕਤਲ ਕੀਤੇ ਗਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਉਰਫ ਗੁਰਲਾਲ ਭਲਵਾਨ ਦੇ ਪਿਤਾ ਨੇ ਪੁਲਸ ਜਾਂਚ ’ਤੇ ਵੱਡੇ ਸਵਾਲ ਚੁੱਕੇ ਹਨ। ਗੁਰਲਾਲ ਭਲਵਾਨ ਦੇ ਪਿਤਾ ਸੁਖਚੈਨ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਕਰ ਕੇ ਪੁਲਸ ਜਾਂਚ ’ਤੇ ਸਵਾਲ ਉਠਾਉਂਦਿਆਂ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਨੂੰ ਦਰਖਾਸਤ ਦੇ ਕੇ ਜਿੱਥੇ ਇਨਸਾਫ ਦੀ ਗੁਹਾਰ ਲਾਈ ਹੈ ਉੱਥੇ ਹੀ ਜਲਦ ਇਨਸਾਫ ਨਾ ਮਿਲਣ ’ਤੇ ਖੁਦਕੁਸ਼ੀ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।
ਇਹ ਵੀ ਪੜ੍ਹੋ :- MSP ਦਾ ਮੁੱਦਾ ਪੰਜਾਬ ਤੇ ਹਰਿਆਣੇ ਲਈ ਸਭ ਤੋਂ ਵੱਧ ਨੁਕਸਾਨਦਾਇਕ ਹੋਵੇਗਾ : ਵਿਜੇ ਕਾਲੜਾ
ਗੱਲਬਾਤ ਕਰਦਿਆਂ ਸੁਖਚੈਨ ਸਿੰਘ ਭੁੱਲਰ ਨੇ ਕਿਹਾ ਕਿ ਫਰੀਦਕੋਟ ਪੁਲਸ ਗੁਰਲਾਲ ਕਤਲ ਮਾਮਲੇ ਵਿਚ ਸਹੀ ਜਾਂਚ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪੁਲਸ ਇਸ ਮਾਮਲੇ ਵਿਚ ਖੁਦ ਹੀ ਲੋਕਾਂ ਨੂੰ ਨਾਮਜ਼ਦ ਕਰ ਰਹੀ ਹੈ ਅਤੇ ਖੁਦ ਹੀ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਲਾਲ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨਾਲ ਪੁਲਸ ਨੇ ਅੱਜ ਤੱਕ ਸਖਤੀ ਨਹੀਂ ਵਰਤੀ ਅਤੇ ਨਾ ਹੀ ਅੱਜ ਤੱਕ ਗੁਰਲਾਲ ਦੇ ਕਤਲ ਦੇ ਸਹੀ ਕਾਰਣਾਂ ਦਾ ਪਤਾ ਲਗਾ ਸਕੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਜ਼ਿਲ੍ਹ ਪੁਲਸ ਮੁਖੀ ਨੂੰ ਵੀ ਮਿਲੇ ਸਨ ਜਿਨ੍ਹਾਂ ਨੇ 2 ਦਿਨ ਦਾ ਸਮਾਂ ਮੰਗਿਆ ਸੀ ਪਰ ਅੱਜ 4-5 ਦਿਨ ਬੀਤ ਜਾਣ ਦੇ ਬਾਅਦ ਵੀ ਪੁਲਸ ਨੇ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਭਾਂਵੇ ਮੁੱਖ ਮੰਤਰੀ ਨੇ ਪੁਲਸ ਨੂੰ ਜਲਦ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਪਰ ਹੇਠਲੇ ਪੱਧਰ ’ਤੇ ਪੁਲਸ ਸਹੀ ਜਾਂਚ ਨਹੀਂ ਕਰ ਰਹੀ।
ਇਹ ਵੀ ਪੜ੍ਹੋ :- ਸ੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਪਹੁੰਚੀ ਸ਼ਰਧਾਲੂਆਂ ਦੀ ਪਿਕਅੱਪ ਪਲਟੀ, 1 ਦੀ ਮੌਤ 12 ਫੱਟੜ