ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ
Sunday, Aug 29, 2021 - 12:20 AM (IST)
ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ।
ਇਹ ਵੀ ਪੜ੍ਹੋ- ਆਖ਼ਿਰਕਾਰ ਕੈਪਟਨ ਸਰਕਾਰ ਨੂੰ ਮੰਨਣਾ ਹੀ ਪਿਆ ਕਿ ਬਿਜਲੀ ਸਮਝੌਤੇ ਮਾਰੂ ਹਨ : ਅਰੋੜਾ
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ। ਕੌਮ ਨੂੰ ਇਨ੍ਹਾਂ ਦੀ ਦੇਣ ’ਤੇ ਮਾਣ ਹੈ ਅਤੇ ਸਦਾ ਰਹੇਗਾ।
ਇਹ ਵੀ ਪੜ੍ਹੋ- ‘ਜਲਿਆਂਵਾਲਾ ਬਾਗ ਯਾਦਗਾਰ ਭਵਿੱਖੀ ਪੀੜ੍ਹੀਆਂ ਨੂੰ ਸ਼ਾਂਤਮਈ ਰੋਸ ਪ੍ਰਗਟਾਉਣ ਦਾ ਅਧਿਕਾਰ ਯਾਦ ਕਰਵਾਉਂਦੀ ਰਹੇਗੀ’
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਵਿਚ ਗੁਰੂ ਪਿਆਰ ਅਤੇ ਸਮਰਪਣ ਭਾਵਨਾ ਸੰਗਤ ਲਈ ਪ੍ਰੇਰਨਾ ਸਰੋਤ ਹੈ। ਭਾਈ ਮੱਖਣ ਸ਼ਾਹ ਲੁਬਾਣਾ ਗੁਰੂ ਭਰੋਸੇ ਦੀ ਉੱਘੜਵੀਂ ਮਸਾਲ ਹਨ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਕੁਰਬਾਨੀ ਦੀ ਸਿਖਰਲੀ ਉਦਾਹਰਣ।