ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ''ਚ ਕਰਵਾਇਆ ਗੁਰਮਤਿ ਸਮਾਗਮ

Saturday, Sep 13, 2025 - 06:27 AM (IST)

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ''ਚ ਕਰਵਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ (ਸਰਬਜੀਤ) : ਸਾਰਾਗੜ੍ਹੀ ਜੰਗ ਦੀ 128ਵੀਂ ਵਰ੍ਹੇਗੰਢ ਮੌਕੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਗਿਆਨੀ ਬਲਵਿੰਦਰ ਸਿੰਘ ਨੇ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਕਿਹਾ ਕਿ ਸਿੱਖ ਫ਼ੌਜੀਆਂ ਨੇ ਬਹਾਦਰੀ ਨਾਲ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ। ਇਨ੍ਹਾਂ ਬਹਾਦਰਾਂ ਸਿੱਖਾਂ ਦੀ ਲਾਸਾਨੀ ਕੁਰਬਾਨੀ ਨੂੰ ਵਿਸ਼ਵ ਭਰ ਵਿਚ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਸ਼ਹੀਦਾਂ ਦੇ ਪਰਿਵਾਰਾਂ ’ਚੋਂ ਅਮਰੀਕ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਅਜਮੇਰ ਸਿੰਘ ਞੀ ਹਾਜ਼ਰ ਸਨ।

 ਇਹ ਵੀ ਪੜ੍ਹੋ : ਨਗਰ ਨਿਗਮ ਨੇ ਨੌਂ ਇਲੈਕਟ੍ਰੋਪਲੇਟਿੰਗ ਅਤੇ ਜ਼ਿੰਕ ਯੂਨਿਟਾਂ ਦੇ ਗੈਰ-ਕਾਨੂੰਨੀ ਸੀਵਰੇਜ ਕਨੈਕਸ਼ਨ ਕੱਟੇ

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਾਰਾਗੜ੍ਹੀ ਦੀ ਇਹ ਜੰਗ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਉਘੜਵੀਂ ਮਿਸਾਲ ਹੈ, ਜਿਸ ਵਿਚ 21 ਸਿੱਖ ਸੂਰਬੀਰਾਂ ਨੇ 10 ਹਜ਼ਾਰ ਫ਼ੌਜ ਦਾ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਸਮਰਪਣ ਅਤੇ ਦ੍ਰਿੜ੍ਹਤਾ ਨੂੰ ਪਰਨਾਏ ਹੋਏ ਸਨ, ਜਿਨ੍ਹਾਂ ਦੀ ਬਹਾਦਰੀ ਕਰਕੇ ਅੱਜ ਵਿਸ਼ਵ ਭਰ ਵਿਚ ਇਨ੍ਹਾਂ ਸੂਰਮਿਆਂ ਦੀ ਗਾਥਾ ਦੀ ਗੱਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖ ਫ਼ੌਜੀਆਂ ਦੀ ਬਹਾਦਰੀ ’ਤੇ ਸਿੱਖ ਕੌਮ ਨੂੰ ਸਦਾ ਮਾਣ ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News