ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਹਾਨ ਗੁਰਮਤਿ ਸਮਾਗਮ ਅੱਜ : ਪ੍ਰੋ. ਬਡੂੰਗਰ

Saturday, Oct 21, 2017 - 06:37 AM (IST)

ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਹਾਨ ਗੁਰਮਤਿ ਸਮਾਗਮ ਅੱਜ : ਪ੍ਰੋ. ਬਡੂੰਗਰ

ਫਤਿਹਗੜ੍ਹ ਸਾਹਿਬ  (ਜਗਦੇਵ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਪ੍ਰਚੰਡ ਰੂਪ 'ਚ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਨੂੰ ਅੱਗੇ ਤੋਰਦਿਆਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਹਾਨ ਗੁਰਮਤਿ ਸਮਾਗਮ 21 ਅਕਤੂਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਮਹਾਨ ਗੁਰਮਤਿ ਸਮਾਗਮ ਸਵੇਰੇ 10 ਵਜੇ ਆਰੰਭ ਹੋਵੇਗਾ, ਜਿਸ ਦੀ ਸਮਾਪਤੀ ਦੁਪਹਿਰ 2.30 ਵਜੇ ਹੋਵੇਗੀ। ਜਾਣਕਾਰੀ ਅਨੁਸਾਰ ਮਹਾਨ ਗੁਰਮਤਿ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਕਰਨਗੇ ਅਤੇ ਮੁੱਖ ਮਹਿਮਾਨ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ਼ਿਰਕਤ ਕਰਨਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਨੇ ਅਪੀਲ ਕੀਤੀ ਹੈ ਕਿ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸੰਗਤਾਂ ਨੂੰ ਧਰਮ ਪ੍ਰਚਾਰ ਲਹਿਰ ਦਾ ਹਿੱਸਾ ਬਣਨਾ ਚਾਹੀਦਾ ਹੈ। ਧਰਮ ਪ੍ਰਚਾਰ ਲਹਿਰ ਨੂੰ ਮਾਲਵੇ ਦੀ ਧਰਤੀ ਤੋਂ ਆਰੰਭ ਕੀਤਾ ਗਿਆ ਸੀ, ਜਿਸ ਨੂੰ ਹਰਿਆਣਾ, ਹਿਮਾਚਲ, ਚੰਡੀਗੜ੍ਹ ਤੋਂ ਇਲਾਵਾ ਵੱਖ-ਵੱਖ ਸੂਬਿਆਂ 'ਚ ਪ੍ਰਚੰਡ ਰੂਪ 'ਚ ਚਲਾਇਆ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਧਰਮ ਪ੍ਰਚਾਰ ਦੀ ਇਹ ਲਹਿਰ ਭਵਿੱਖ 'ਚ ਵੀ ਜਾਰੀ ਰਹੇਗੀ।


Related News